Loading Now

ਜਵਾਹਰ ਨਵੋਦਿਆ ਵਿਦਿਆਲੇ ਵਿੱਚ ਦਾਖਲੇ ਲਈ ਅਪਲਾਈ ਕਰਨ ਦੀ ਆਖ਼ਰੀ ਮਿਤੀ 29 ਜੁਲਾਈ

ਜਵਾਹਰ ਨਵੋਦਿਆ ਵਿਦਿਆਲੇ ਵਿੱਚ ਦਾਖਲੇ ਲਈ ਅਪਲਾਈ ਕਰਨ ਦੀ ਆਖ਼ਰੀ ਮਿਤੀ 29 ਜੁਲਾਈ

ਗੁਰਦਾਸਪੁਰ, 12 ਜੂਨ – ਪੀਐਮ ਸ੍ਰੀ ਸਕੂਲ ਜਵਾਹਰ ਨਵੋਦਿਆ ਵਿਦਿਆਲਿਆ ਦਬੂੜੀ ਜ਼ਿਲ੍ਹਾ ਗੁਰਦਾਸਪੁਰ ਵਿੱਚ ਵਿਦਿਅਕ ਸਾਲ 2026-27 ਲਈ ਛੇਵੀਂ ਜਮਾਤ ਦੇ ਦਾਖਲੇ ਲਈ ਔਨਲਾਈਨ ਫਾਰਮ ਭਰਨ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ। ਔਨਲਾਈਨ ਅਪਲਾਈ ਕਰਨ ਦੀ ਆਖਰੀ ਮਿਤੀ 29.07.2025 ਹੈ। ਸਕੂਲ ਦੇ ਪ੍ਰਿੰਸੀਪਲ ਸ੍ਰੀ ਸੁਸ਼ੀਲ ਕੁਮਾਰ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਛੇਵੀਂ ਜਮਾਤ ਲਈ ਫਾਰਮ ਭਰਨ ਦੇ ਚਾਹਵਾਨ ਪ੍ਰੀਖਿਆਰਥੀ ਦੀ ਜਨਮ ਮਿਤੀ 01.05.2014 ਤੋਂ 31.07.2016 (ਦੋਵੇਂ ਤਾਰੀਖਾਂ ਸਮੇਤ) ਦੇ ਵਿਚਕਾਰ ਹੋਣੀ ਚਾਹੀਦੀ ਹੈ।

। ਉਮੀਦਵਾਰ ਨੇ ਅਕਾਦਮਿਕ ਸਾਲ 2023-24 ਅਤੇ 2024-25 ਵਿੱਚ ਕਿਸੇ ਵੀ ਸਰਕਾਰੀ ਜਾਂ ਸਰਕਾਰ ਦੁਆਰਾ ਮਾਨਤਾ ਪ੍ਰਾਪਤ ਸਕੂਲ ਤੋਂ ਤੀਜੀ ਅਤੇ ਚੌਥੀ ਜਮਾਤ ਪਾਸ ਕੀਤੀ ਹੋਣੀ ਚਾਹੀਦੀ ਹੈ, ਬਿਨਾਂ ਕਿਸੇ ਫੇਲ੍ਹ ਦੇ ਉਹ ਜ਼ਿਲ੍ਹਾ ਗੁਰਦਾਸਪੁਰ ਦੇ ਸਰਕਾਰੀ ਜਾਂ ਸਰਕਾਰੀ ਮਾਨਤਾ ਪ੍ਰਾਪਤ ਸਕੂਲ ਵਿੱਚ ਪੰਜਵੀਂ ਜਮਾਤ ਵਿੱਚ ਪੜ੍ਹ ਰਿਹਾ ਹੋਣਾ ਚਾਹੀਦਾ ਹੈ ਅਤੇ ਜ਼ਿਲ੍ਹਾ ਗੁਰਦਾਸਪੁਰ ਵਿੱਚ ਰਹਿ ਰਿਹਾ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਦਾਖਲਾ ਪ੍ਰੀਖਿਆ 13.12.2025 ਨੂੰ ਸ਼ਨੀਵਾਰ ਨੂੰ ਹੋਵੇਗੀ। ਛੇਵੀਂ ਜਮਾਤ ਲਈ ਹਦਾਇਤਾਂ ਵਾਲਾ ਦਾਖਲਾ ਫਾਰਮ ਨਵੋਦਿਆ ਵਿਦਿਆਲਿਆ ਦੀ ਵੈੱਬਸਾਈਟ https://cbseitms.rcil.gov.in/nvs/?AspxAutoDetect ਅਤੇ https://navodaya.gov.in/nvs/en/Home1 ਤੋਂ ਮੁਫ਼ਤ ਡਾਊਨਲੋਡ ਕੀਤਾ ਜਾ ਸਕਦਾ ਹੈ।

Share this content:

Post Comment