Loading Now

ਜ਼ਬਰੀ ਲਗਾਈਆਂ ਗੈਰ ਵਿੱਦਿਅਕ ਡਰੱਗ ਜਨਗਣਨਾ ਡਿਊਟੀਆਂ ਦਾ ਅਧਿਆਪਕਾਂ ਵੱਲੋਂ ਜ਼ਬਰਦਸਤ ਵਿਰੋਧ

ਜ਼ਬਰੀ ਲਗਾਈਆਂ ਗੈਰ ਵਿੱਦਿਅਕ ਡਰੱਗ ਜਨਗਣਨਾ ਡਿਊਟੀਆਂ ਦਾ ਅਧਿਆਪਕਾਂ ਵੱਲੋਂ ਜ਼ਬਰਦਸਤ ਵਿਰੋਧ

*ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਨੂੰ ਦਿੱਤੇ ਮੰਗ ਪੱਤਰ 
 ਫਿਰੋਜ਼ਪੁਰ, 15 ਜੂਨ (ਗਿਆਨ ਸਿੰਘ/ਏ.ਡੀ.ਪੀ ਨਿਊਜ਼) – ਡਰੱਗ ਕਮ ਸਮਾਜਿਕ ਆਰਥਿਕ ਸੈਂਸਜ ਦੇ ਨਾਮ ਤੇ ਪੰਜਾਬ ਸਰਕਾਰ ਵੱਲੋਂ ਅਧਿਆਪਕਾਂ ਤੋਂ ਜਬਰੀ ਗੈਰ ਵਿੱਦਿਅਕ ਡਿਊਟੀਆਂ ਅਤੇ ਆਪਣੇ ਰਾਜਨੀਤਿਕ ਮੁਫ਼ਾਦਾਂ ਨੂੰ ਪੂਰਾ ਕਰਨ ਲਈ ਸਰਕਾਰੀ ਮਸ਼ੀਨਰੀ ਦੀ ਦੁਰਵਰਤੋਂ ਕੀਤੀ ਜਾ ਰਹੀ ਹੈ। ਇੱਕ ਪਾਸੇ ਸਰਕਾਰ ਵੱਲੋਂ ਅਖਬਾਰਾਂ ਰਾਹੀਂ ਅਤੇ ਹੋਰ ਸਾਧਨਾਂ ਰਾਹੀਂ ਇਸ ਸਰਵੇ ਲਈ ਸਵੈ ਇੱਛਤ ਮੁਲਾਜ਼ਮਾਂ ਦੀਆਂ ਡਿਊਟੀਆਂ ਲਗਾਉਣ ਸਬੰਧੀ ਇਸ਼ਤਿਹਾਰ ਦਿੱਤੇ ਗਏ ਹਨ ਦੂਜੇ ਪਾਸੇ ਅਧਿਕਾਰੀਆਂ ਵੱਲੋਂ ਅਧਿਆਪਕਾਂ ਦੀਆਂ ਜ਼ਬਰੀ ਡਿਊਟੀਆਂ ਲਗਾ ਕੇ ਅਧਿਆਪਕਾਂ ਨੂੰ ਡਿਊਟੀ ਕਰਨ ਲਈ ਮਜਬੂਰ ਕੀਤਾ ਜਾ ਰਿਹਾ ਹੈ। ਜਿਸ ਦਾ ਸਮੂਹ ਅਧਿਆਪਕ ਜਥੇਬੰਦੀਆਂ ਵੱਲੋਂ ਡਟਵਾਂ ਵਿਰੋਧ ਕੀਤਾ ਜਾ ਰਿਹਾ ਹੈ। ਅੱਜ ਦਫ਼ਤਰ ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਫ਼ਿਰੋਜ਼ਪੁਰ ਛਾਉਣੀ ਵਿਖੇ ਸਮੂਹ ਅਧਿਆਪਕ ਜਥੇਬੰਦੀਆਂ ਦੇ ਆਗੂਆਂ  ਸੁਖਜਿੰਦਰ ਸਿੰਘ ਖਾਨਪੁਰ, ਪਰਮਜੀਤ ਸਿੰਘ ਪੰਮਾ, ਜਗਸੀਰ ਸਿੰਘ ਗਿੱਲ, ਸਰਬਜੀਤ ਸਿੰਘ ਭਾਵੜਾ, ਹਰਜੀਤ ਸਿੰਘ ਸਿੱਧੂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਸਰਵੇ ਵਿੱਚ ਏ.ਆਈ. ਤਕਨੀਕ ਦੀ ਵਰਤੋਂ ਕਰਦੇ ਹੋਏ ਆਮ ਲੋਕਾਂ ਤੋਂ ਅਜਿਹੇ ਸਵਾਲ ਕੀਤੇ ਜਾਣੇ ਹਨ ਜਿਸ ਵਿੱਚ ਸਰਕਾਰ ਦੀਆਂ ਸਕੀਮਾਂ ਸਬੰਧੀ ਹੀ ਲੋਕਾਂ ਦੀ ਰਾਏ ਲਈ ਜਾ ਰਹੀ ਹੈ ਅਤੇ ਉਹਨਾਂ ਤੋਂ ਇਹ ਵੀ ਪੁੱਛਿਆ ਜਾਵੇਗਾ ਕਿ ਸਰਕਾਰ ਨੂੰ ਹੋਰ ਕਿਹੜੇ ਕੰਮ ਕਰਨੇ ਚਾਹੀਦੇ ਹਨ ਅਜਿਹੇ ਵਿੱਚ ਪਹਿਲੀ ਨਜ਼ਰ ਵਿੱਚ ਇਹ ਪ੍ਰਤੀਤ ਹੁੰਦਾ ਹੈ ਕਿ ਸਰਕਾਰ ਵੱਲੋਂ ਸਰਵੇ ਦੇ ਨਾਂ ਹੇਠ ਇੱਕ ਪਾਰਟੀ ਵਿਸ਼ੇਸ਼ ਲਈ ਕੋਈ ਸਰਵੇ ਜਾਂ ਭਵਿੱਖੀ ਨੀਤੀਆਂ ਕਰਨ ਲਈ ਏਜੰਡਾ ਤਿਆਰ ਕਰਵਾਇਆ ਜਾ ਰਿਹਾ ਹੈ।
IMG-20260615-WA0019-1024x381 ਜ਼ਬਰੀ ਲਗਾਈਆਂ ਗੈਰ ਵਿੱਦਿਅਕ ਡਰੱਗ ਜਨਗਣਨਾ ਡਿਊਟੀਆਂ ਦਾ ਅਧਿਆਪਕਾਂ ਵੱਲੋਂ ਜ਼ਬਰਦਸਤ ਵਿਰੋਧ
ਉਕਤ ਦੇ ਨਾਲ  ਜਥੇਬੰਦੀਆਂ ਦੇ ਆਗੂਆਂ ਨੇ ਸੰਬੋਧਨ ਕਰਦੇ ਹੋਏ ਕਿਹਾ ਕਿ ਇੱਕ ਪਾਸੇ ਇਸ ਭਗਵੰਤ ਮਾਨ ਸਰਕਾਰ ਵੱਲੋਂ ਜਨਤਕ ਤੌਰ ਤੇ ਐਲਾਨ ਕੀਤਾ ਗਿਆ ਸੀ ਕਿ ਕਿਸੇ ਵੀ ਅਧਿਆਪਕ ਤੋਂ ਗੈਰ ਵਿੱਦਿਅਕ ਡਿਊਟੀ ਨਹੀਂ ਕਰਵਾਈ ਜਾਵੇਗੀ, ਅਧਿਆਪਕਾਂ ਨੂੰ ਪੜ੍ਹਾਈ ਲਈ ਸੁਖਾਵਾਂ ਮਾਹੌਲ ਬਣਾਇਆ ਜਾਵੇਗਾ ਪਰ ਇਸ ਦੇ ਉਲਟ ਇਸ ਸਰਕਾਰ ਵੱਲੋਂ ਲਗਾਤਾਰ ਅਧਿਆਪਕਾਂ ਤੋਂ ਗੈਰ ਵਿੱਦਿਅਕ ਡਿਊਟੀਆਂ ਕਰਵਾਈਆਂ ਜਾ ਰਹੀਆਂ ਹਨ ਇੱਥੋਂ ਤੱਕ ਕਿ ਮਰਦਮਸੁਮਾਰੀ, ਬੀ.ਐਲ.ਓ. ਡਿਊਟੀਆਂ, ਇਲੈਕਸ਼ਨ ਡਿਊਟੀ ਤੋਂ ਇਲਾਵਾ ਡਰੱਗ ਸੈਂਸਜ, ਤੀਰਥ ਯਾਤਰਾ, ਫਲੱਡ ਡਿਊਟੀਆਂ ਅਤੇ ਹੈਲਥ ਕਾਰਡ ਬਣਵਾਉਣ ਲਈ ਵੀ ਵੱਡੇ ਪੱਧਰ ਉੱਪਰ ਅਧਿਆਪਕਾਂ ਦੀ ਡਿਊਟੀ ਲਗਾਈ ਜਾਂਦੀ ਰਹੀ ਹੈ।
ਅਧਿਆਪਕ ਲਗਾਤਾਰ ਸਕੂਲਾਂ ਤੋਂ ਬਾਹਰ ਡਿਊਟੀ ਕਰਨ ਲਈ ਮਜ਼ਬੂਰ ਕੀਤੇ ਜਾ ਰਹੇ ਹਨ ਜਿਸ ਦਾ ਅਸਰ ਵੱਡੀ ਪੱਧਰ ਦੇ ਉੱਪਰ  ਵਿਦਿਆਰਥੀਆਂ ਦੀ ਪੜ੍ਹਾਈ ਉੱਪਰ ਵੀ ਪਿਆ ਹੈ। ਇਸ ਮੌਕੇ ਆਗੂਆਂ ਨੇ ਕਿਹਾ ਜੇਕਰ ਕਿਸੇ ਵੀ ਅਧਿਆਪਕ ਨਾਲ ਧੱਕਾ ਹੋਇਆ ਤਾਂ ਅਸੀਂ ਜ਼ਿਲ੍ਹਾ ਪੱਧਰ ਤੇ ਤਿੱਖਾ ਸੰਘਰਸ਼ ਕਰਾਂਗੇ। ਇਸ ਮੌਕੇ ਬਲਵਿੰਦਰ ਸਿੰਘ ਸੰਧੂ, ਅਮਿਤ ਸ਼ਰਮਾ, ਅਵਤਾਰ ਸਿੰਘ ਪੁਰੀ, ਹਰਜਿੰਦਰ ਸਿੰਘ ਜਨੇਰ, ਬਲਜਿੰਦਰ ਸਿੰਘ, ਦਿਲਪ੍ਰੀਤ ਸਿੰਘ, ਹਰਜੀਤ ਸਿੰਘ, ਨਵੀਨ ਸਚਦੇਵਾ, ਹਰਪਾਲ ਸਿੰਘ ਸੰਧੂ, ਹਰਜਿੰਦਰ ਸਿੰਘ, ਅਰਨੀਸ਼ ਮੋਂਗਾ, ਮਨੋਜ ਗੁਪਤਾ, ਪਵਨ ਕੁਮਾਰ, ਮਨਦੀਪ ਸਿੰਘ,ਕਿਰਨਜੀਤ ਕੌਰ, ਮੈਡਮ ਆਂਚਲ, ਗੁਰਪ੍ਰੀਤ ਕੌਰ, ਰੇਣੂ, ਹਰਪ੍ਰੀਤ ਕੌਰ, ਮਨੀਸ਼ਾ ਸ਼ਰਮਾ, ਮਨੋਜ ਗੁਪਤਾ ਆਦਿ ਹਾਜ਼ਰ ਸਨ।

Share this content:

Post Comment