ਜ਼ਮੀਨ ਐਕਵਾਇਰ ਕਰਨ ਦੇ ਵਿਰੋਧ ਵਿੱਚ ਕਿਸਾਨਾਂ ਨੇ ਗਮਾਡਾ ਦੇ ਮੁੱਖ ਗੇਟ ਕੀਤੇ ਬੰਦ
ਮੋਹਾਲੀ, 19 ਮਈ – ਗ੍ਰੇਟਰ ਮੁਹਾਲੀ ਏਰੀਆ ਡਿਵੈਲਪਮੈਂਟ ਅਥਾਰਟੀ (GMADA) ਵੱਲੋਂ ਕੀਤੀ ਜਾ ਰਹੀ ਜ਼ਮੀਨਾਂ ਦੀ ਪ੍ਰਕਿਰਿਆ ਦੇ ਵਿਰੋਧ ਵਿੱਚ ਇਲਾਕੇ ਦੇ ਕਿਸਾਨਾਂ ਦਾ ਗੁੱਸਾ ਫੁੱਟ ਪਿਆ ਹੈ। ਪੁਆਧ ਇਨਸਾਫ਼ ਮੋਰਚਾ ਦੀ ਅਗਵਾਈ ਹੇਠ ਅੱਜ ਸੈਂਕੜੇ ਕਿਸਾਨ ਆਪਣੇ ਟਰੈਕਟਰ-ਟਰਾਲੀਆਂ ਲੈ ਕੇ ਸੜਕਾਂ ’ਤੇ ਉਤਰ ਆਏ। ਕਿਸਾਨਾਂ ਵੱਲੋਂ ਇਹ ਵਿਸ਼ਾਲ ਟਰੈਕਟਰ ਮਾਰਚ ਜ਼ਮੀਨਾਂ ਐਕੁਵਾਇਰ ਕਰਨ ਦੀਆਂ ਸਰਕਾਰੀ ਨੀਤੀਆਂ ਖ਼ਿਲਾਫ਼ ਰੋਸ ਪ੍ਰਗਟ ਕਰਨ ਲਈ ਕੱਢਿਆ ਜਾ ਰਿਹਾ ਹੈ, ਜਿਸ ਕਾਰਨ ਪੂਰੇ ਸ਼ਹਿਰ ਵਿੱਚ ਸਿਆਸੀ ਹਲਚਲ ਤੇਜ਼ ਹੋ ਗਈ ਹੈ। ਇਹ ਰੋਸ ਮਾਰਚ ਇੱਥੋਂ ਦੇ ਨਜ਼ਦੀਕੀ ਪਿੰਡ ਦੈੜੀ ਦੇ ਫਲਾਈਓਵਰ ਤੋਂ ਨਾਅਰਿਆਂ ਨਾਲ ਆਰੰਭ ਹੋਇਆ। ਟਰੈਕਟਰਾਂ ’ਤੇ ਸਵਾਰ ਕਿਸਾਨ ਏਅਰਪੋਰਟ ਰੋਡ () ਤੋਂ ਹੁੰਦੇ ਹੋਏ ਮੁਹਾਲੀ ਦੇ ਫੇਜ਼-8 ਸਥਿਤ ਗਮਾਡਾ ਦੇ ਮੁੱਖ ਦਫ਼ਤਰ ‘ਪੁੱਡਾ ਭਵਨ’ ਵੱਲ ਵਧ ਰਹੇ ਹਨ। ਇਸ ਪ੍ਰਦਰਸ਼ਨ ਦੇ ਮੱਦੇਨਜ਼ਰ ਪੁਲੀਸ ਅਤੇ ਪ੍ਰਸ਼ਾਸਨ ਵੱਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਇਸ ਟਰੈਕਟਰ ਮਾਰਚ ਵਿੱਚ ਕਿਸਾਨਾਂ ਦੇ ਹੱਕਾਂ ਲਈ ਲੜਨ ਵਾਲੇ ਪ੍ਰਮੁੱਖ ਸੰਗਠਨ ‘ਕਿਸਾਨ ਮਜ਼ਦੂਰ ਮੋਰਚਾ’ ਦੇ ਸੀਨੀਅਰ ਆਗੂ ਮਨਜੀਤ ਸਿੰਘ ਰਾਏ ਅਤੇ ਦਿਲਬਾਗ ਸਿੰਘ ਗਿੱਲ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰ ਰਹੇ ਹਨ। ਮਾਰਚ ਦੌਰਾਨ ਗੁੱਸੇ ਵਿੱਚ ਆਏ ਕਿਸਾਨਾਂ ਨੇ ਪੰਜਾਬ ਸਰਕਾਰ ਅਤੇ ਗਮਾਡਾ ਪ੍ਰਸ਼ਾਸਨ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ।
Share this content:



Post Comment