ਜ਼ਿਲ੍ਹਾ ਖ਼ਜ਼ਾਨਾ ਦਫਤਰ ਵਿਖੇ 19 ਤੋਂ 21 ਨੰਵਬਰ ਤੱਕ ਲੱਗੇਗਾ ਪੈਨਸ਼ਨਰ ਸੇਵਾ ਮੇਲਾ
*ਜ਼ਿਲ੍ਹਾ ਖ਼ਜ਼ਾਨਾ ਦਫਤਰ ਵਿਖੇ 19 ਤੋਂ 21 ਨੰਵਬਰ ਤੱਕ ਲੱਗੇਗਾ ਪੈਨਸ਼ਨਰ ਸੇਵਾ ਮੇਲਾ*
-ਪੈਨਸ਼ਨਰ ਸੇਵਾ ਮੇਲੇ ਦਾ ਵੱਧ ਤੋਂ ਵੱਧ ਲਾਭ ਉਠਾਉਣ ਪੈਨਸ਼ਨਰ – ਜ਼ਿਲ੍ਹਾ ਖ਼ਜ਼ਾਨਾ ਅਫ਼ਸਰ
ਮੋਗਾ, 18ਨਵੰਬਰ – ਜ਼ਿਲ੍ਹਾ ਖ਼ਜ਼ਾਨਾ ਅਫ਼ਸਰ ਵਰਿਆਮ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਦੇ ਵਿੱਤ ਵਿਭਾਗ ਵਲੋਂ ਪੈਨਸ਼ਨਰਾਂ/ਫੈਮਿਲੀ ਪੈਨਸ਼ਨਰਾਂ ਦੀ ਸੁਵਿਧਾ ਲਈ ਮਿਤੀ 3 ਨਵੰਬਰ 2025 ਤੋਂ “ਪੈਨਸ਼ਨਰ ਸੇਵਾ ਪੋਰਟਲ” ਲਾਗੂ ਕੀਤਾ ਗਿਆ ਹੈ, ਜਿਸ ਰਾਹੀਂ ਮਹੀਨਾਵਾਰ ਪੈਨਸ਼ਨ ਦੀ ਅਕਾਉਂਟਿੰਗ, ਈ-ਪੀ.ਪੀ ਓ, ਪੈਨਸ਼ਨ ਡਾਟਾ, ਸਿ਼ਕਾਇਤ ਨਿਵਾਰਨ, ਸਕਸੈਸ਼ਨ ਮੋਡਿਊਲ ਆਦਿ ਦਾ ਉਪਬੰਧ ਕੀਤਾ ਗਿਆ ਹੈ। ਇਸ ਲਈ ਪੰਜਾਬ ਦੇ ਸਾਰੇ ਪੈਨਸ਼ਨਰਾਂ (ਸੇਵਾ ਨਵਿਰਤ ਹੋਏ)/ਫੈਮਲੀ ਪੈਨਸ਼ਨਰਾਂ ਦਾ ਡਿਜੀਟਲ ਲਾਈਫ ਸਰਟੀਫਿਕੇਟ ਅਪਲੋਡ ਕੀਤਾ ਜਾਣਾ ਹੈ । ਇਸ ਕੰਮ ਲਈ ਵਿੱਤ ਵਿਭਾਗ ਵਲੋਂ ਮੋਗਾ ਦੇ ਜ਼ਿਲ੍ਹਾ ਖ਼ਜ਼ਾਨਾ ਦਫ਼ਤਰ ਵਿਖੇ ਮਿਤੀ 19 ਨੰਵਬਰ ਤੋਂ 21 ਨੰਵਬਰ 2026 ਤੱਕ “ਪੈਨਸ਼ਨਰ ਸੇਵਾ ਮੇਲਾ” ਲਗਾਇਆ ਜਾ ਰਿਹਾ ਹੈ। ਇਸ ਲਈ ਉਨ੍ਹਾਂ ਰਹਿੰਦੇ ਸਮੂਹ ਪੈਨਸ਼ਨਰਾਂ ਨੂੰ ਅਪੀਲ ਕੀਤੀ ਕਿ 19, 20 ਅਤੇ 21 ਨੰਵਬਰ ਨੂੰ ਸਵੇਰੇ 9 ਵਜੇ ਤੋ ਸ਼ਾਮ 5 ਵਜੇ ਤੱਕ ਜ਼ਿਲ੍ਹਾ ਖ਼ਜ਼ਾਨਾ ਦਫ਼ਤਰ ਮੋਗਾ ਵਿਖੇ ਲਗਾਏ ਜਾ ਰਹੇ ਪੈਨਸ਼ਨਰ ਸੇਵਾ ਮੇਲੇ ਵਿੱਚ ਆਪਣੀ ਈ-ਕੇ.ਵਾਈ.ਸੀ ਅਤੇ ਡਿਜੀਟਲ ਲਾਈਫ ਸਰਟੀਫਿਕੇਟ ਅਪਲੋਡ ਕਰਵਾ ਕੇ ਪੈਨਸ਼ਨਰ ਸੇਵਾ ਪੋਰਟਲ ਦਾ ਲਾਭ ਉਠਾਉਣ।
ਜ਼ਿਲ੍ਹਾ ਖ਼ਜ਼ਾਨਾ ਅਫ਼ਸਰ ਨੇ ਇਹ ਵੀ ਦੱਸਿਆ ਕਿ ਇਸ ਮੇਲੇ ਦੌਰਾਨ ਪੈਨਸ਼ਨਰ ਖ਼ਜ਼ਾਨਾ ਦਫ਼ਤਰ ਧਰਮਕੋਟ ਅਤੇ ਖ਼ਜ਼ਾਨਾ ਦਫ਼ਤਰ ਨਿਹਾਲ ਸਿੰਘ ਵਾਲਾ ਵਿਖੇ ਵੀ ਆਪਣੀ ਕੇ. ਵਾਈ. ਸੀ. ਕਰਵਾ ਸਕਦੇ ਹਨ। ਇਸ ਮੇਲੇ ਵਿਚ ਪਹੁੰਚਣ ਵਾਲੇ ਪੈਨਸ਼ਨਰ ਆਪਣੇ ਨਾਲ ਪੀ.ਪੀ.ਓ ਦੀ ਕਾਪੀ, ਆਧਾਰ ਕਾਰਡ, ਬੈਂਕ ਪਾਸ ਬੁੱਕ ਅਤੇ ਆਧਾਰ ਕਾਰਡ ਨਾਲ ਲਿੰਕਡ ਮੋਬਾਈਲ ਫੋਨ ਜ਼ਰੂਰ ਲੈ ਕੇ ਆਉਣ। ਉਨ੍ਹਾਂ ਵਲੋਂ ਇਹ ਵੀ ਸਪੱਸ਼ਟ ਕੀਤਾ ਗਿਆ ਕਿ ਜਿਹੜੇ ਪੈਨਸ਼ਨਰਾਂ ਵਲੋਂ ਈ-ਕੇ.ਵਾਈ.ਸੀ ਨਹੀਂ ਕਰਵਾਈ ਜਾਵੇਗੀ ਅਤੇ ਡਿਜੀਟਲ ਲਾਈਫ ਸਰਟੀਫਿਕੇਟ ਨਹੀਂ ਦਿੱਤਾ ਜਾਵੇਗਾ, ਉਨ੍ਹਾਂ ਨੂੰ ਭਵਿੱਖ ਵਿੱਚ ਮਿਲਣ ਵਾਲੀ ਪੈਨਸ਼ਨ ਪ੍ਰਾਪਤ ਕਰਨ ਵਿੱਚ ਦਿੱਕਤ ਆ ਸਕਦੀ ਹੈ ਜਾਂ ਪੈਨਸ਼ਨ ‘ਤੇ ਰੋਕ ਵੀ ਲੱਗ ਸਕਦੀ ਹੈ। ਪੈਨਸ਼ਨਰ ਸਬ ਖ਼ਜਾਨਾ ਦਫਤਰ ਬਾਘਾਪੁਰਾਣਾ,ਨਿਹਾਲ ਸਿੰਘ ਵਾਲਾ ਤੇ ਧਰਮਕੋਟ ਤੋੰ ਵੀ ਲਾਭ ਪ੍ਰਾਪਤ ਕਰ ਸਕਦੇ ਹਨ।ਉਹਨਾਂ ਸਪੱਸਟ ਕੀਤਾ ਕਿ ਜਿਹੜੇ *ਪੈਨਸ਼ਨਰਾਂ/ਫੈਮਿਲੀ ਪੈਨਸ਼ਨਰਾਂ ਵੱਲੋਂ ਪਹਿਲਾਂ E-KYC ਕਰਵਾਈ ਜਾ ਚੁੱਕੀ ਹੈ, ਉਨ੍ਹਾਂ ਦੀ ਦੁਬਾਰਾ E-KYC ਨਹੀਂ ਹੋਵੇਗੀ।*
Share this content:



Post Comment