Loading Now

ਜੇਲ੍ਹਾਂ ਵਿੱਚ ਸਰਕਾਰੀ ਸਰਪ੍ਰਸਤੀ ਹੇਠ ਚੱਲ ਰਹੇ ਨਸ਼ਿਆਂ ਦੇ ਕਾਰੋਬਾਰ ਦੀ ਐਨ ਆਈ ਏ ਤੋਂ ਜਾਂਚ ਕਰਵਾਉਣ ਦੀ ਮੰਗ

ਜੇਲ੍ਹਾਂ ਵਿੱਚ ਸਰਕਾਰੀ ਸਰਪ੍ਰਸਤੀ ਹੇਠ ਚੱਲ ਰਹੇ ਨਸ਼ਿਆਂ ਦੇ ਕਾਰੋਬਾਰ ਦੀ ਐਨ ਆਈ ਏ ਤੋਂ ਜਾਂਚ ਕਰਵਾਉਣ ਦੀ ਮੰਗ

ਚੰਡੀਗੜ੍ਹ, 17 ਅਕਤੂਬਰ – ਪੰਜਾਬ ਭਾਜਪਾ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਪੱਤਰ ਲਿਖ ਕੇ ਪੰਜਾਬ ਦੀਆਂ ਜੇਲ੍ਹਾਂ ਵਿੱਚੋਂ ਕਥਿਤ ਤੌਰ ‘ਤੇ ਸਰਕਾਰੀ ਸਰਪ੍ਰਸਤੀ ਹੇਠ ਚੱਲ ਰਹੇ ਨਸ਼ਿਆਂ ਦੇ ਕਾਰੋਬਾਰ ਦੀ ਐਨ.ਆਈ.ਏ. ਤੋਂ ਜਾਂਚ ਕਰਾਉਣ ਦੀ ਮੰਗ ਕੀਤੀ। ਇਸ ਦੇ ਨਾਲ ਹੀ ਸੁਨੀਲ ਜਾਖੜ ਨੇ ਨਸ਼ਿਆਂ ਦੇ ਕਾਰੋਬਾਰ ਨਾਲ ਜੁੜੀ ‘ਮਨੀ ਲਾਂਡਰਿੰਗ’ ਦੀ ਈ.ਡੀ. ਤੋਂ ਜਾਂਚ ਕਰਵਾਉਣ ਦੀ ਮੰਗ ਕੀਤੀ। ਇਸ ਵਿੱਚ ਨਸ਼ੇ ਵੇਚਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤੇ ਗਏ ਇੱਕ ਡਰੱਗ ਇੰਸਪੈਕਟਰ ਕੋਲੋਂ ਬਰਾਮਦ ਕੀਤੀ ਗਈ ਵੱਡੀ ਰਕਮ ਦਾ ਮਾਮਲਾ ਵੀ ਸ਼ਾਮਲ ਹੈ।

ਸੁਨੀਲ ਜਾਖੜ ਨੇ ਕਿਹਾ ਕਿ ਪੰਜਾਬ ਨੂੰ ਨਸ਼ਿਆਂ ਦੀ ਅਲਾਮਤ ਤੋਂ ਬਚਾਉਣ ਲਈ ਇਨ੍ਹਾਂ ਦੀ ਜਾਂਚ ਦੀ ਲੋੜ ਹੈ, ਕਿਉਂਕਿ ਭਗਵੰਤ ਮਾਨ ਸਰਕਾਰ ਇਸ ਸਮੱਸਿਆ ਨੂੰ ਰੋਕਣ ਵਿੱਚ ਬੁਰੀ ਤਰ੍ਹਾਂ ਨਾਕਾਮ ਰਹੀ ਹੈ। ਜ਼ਿਕਰਯੋਗ ਹੈ ਕਿ ਲੰਘੇ ਦਿਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵੀ ਪੰਜਾਬ ਵਿੱਚ ਲਗਾਤਾਰ ਵੱਧ ਰਹੇ ਨਸ਼ਿਆਂ ਅਤੇ ਗੈਂਗਸਟਰਵਾਦ ਦੇ ਮੁੱਦੇ ਨੂੰ ਲੈ ਕੇ ਪੰਜਾਬ ਸਰਕਾਰ ਨੂੰ ਘੇਰਿਆ ਸੀ। ਇਸ ਤੋਂ ਬਾਅਦ ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਪੰਜਾਬ ਵਿੱਚ ਪਿਛਲੇ ਦਿਨਾਂ ਦੌਰਾਨ ਵਾਪਰੀਆਂ ਕਈ ਘਟਨਾਵਾਂ ਨੂੰ ਲੈ ਕੇ ਪੰਜਾਬ ਦੇ ਮੁੱਖ ਸਕੱਤਰ ਤੋਂ ਜਵਾਬਤਲਬੀ ਵੀ ਕੀਤੀ ਗਈ ਹੈ।

Share this content:

Post Comment