Loading Now

ਜੱਜ ਡਾ. ਸ਼ਿਲਪਾ ਟੱਕਰ ਟਿੱਲਾ ਬਾਬਾ ਫ਼ਰੀਦ ਜੀ ਵਿਖੇ ਹੋਏ ਨਤਮਸਤਕ

ਜੱਜ ਡਾ. ਸ਼ਿਲਪਾ ਟੱਕਰ ਟਿੱਲਾ ਬਾਬਾ ਫ਼ਰੀਦ ਜੀ ਵਿਖੇ ਹੋਏ ਨਤਮਸਤਕ

ਫਰੀਦਕੋਟ, 25 ਸਤੰਬਰ (ਗਿਆਨ ਸਿੰਘ ਏ.ਡੀ.ਪੀ ਨਿਊਜ਼) – ਬਾਬਾ ਸ਼ੇਖ ਫਰੀਦ ਜੀ ਦੀ ਚਰਨ–ਛੋਹ ਪ੍ਰਾਪਤ ਪਵਿੱਤਰ ਨਗਰੀ ਵਿਖੇ ਜੱਜ ਡਾ ਸ਼ਿਲਪਾ ਟੱਕਰ, ਮੈਡਮ ਸ਼ੈਪੀ ਅਤੇ ਪਰਵੀਨ ਬਾਲੀ ਟਿੱਲਾ ਬਾਬਾ ਫ਼ਰੀਦ ਜੀ ਵਿਖੇ ਨਤਮਸਤਕ ਹੋਏ। ਟਿੱਲਾ ਬਾਬਾ ਫਰੀਦ ਵਿਖੇ ਪੁਹੰਚਣ ਤੇ ਬਾਬਾ ਫਰੀਦ ਸੰਸਥਾਵਾਂ ਦੇ ਪ੍ਰਧਾਨ ਸ. ਸਿਮਰਜੀਤ ਸਿੰਘ ਸੇਖੋਂ ਜੀ ਵੱਲੋਂ ਉਹਨਾਂ ਦਾ ਤਹਿ ਦਿਲੋਂ ਸਵਾਗਤ ਕੀਤਾ ਗਿਆ ਅਤੇ  ਗ੍ਰੰਥੀ ਪੂਰਨ ਸਿੰਘ ਵੱਲੋਂ ਸਿਰੋਪਾਉ ਪਾ ਕੇ ਉਹਨਾਂ ਨੂੰ ਸਨਮਾਨਿਤ ਕੀਤਾ ਗਿਆ। ਜੱਜ ਡਾ. ਸ਼ਿਲਪਾ ਟੱਕਰ ਜੀ ਨੇ ਸੇਖੋਂ ਸਾਹਿਬ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਉਹ ਬਾਬਾ ਫਰੀਦ ਜੀ ਦੇ ਇਸ ਪਾਵਨ ਅਸਥਾਨ ਤੇ ਆ ਕੇ ਬਹੁਤ ਹੀ ਖੁਸ਼ੀ ਮਹਿਸੂਸ ਕਰ ਰਹੇ ਹਨ ਤੇ ਉਹ ਬਹੁਤ ਹੀ ਖੁਸ਼ਕਿਸਮਤ ਹਨ ਕਿ ਉਹਨਾਂ ਨੂੰ ਬਾਬਾ ਫਰੀਦ ਜੀ ਦਾ ਅਸ਼ੀਰਵਾਦ ਲੈਣ ਦਾ ਮੌਕਾ ਮਿਲਿਆ ਹੈ।

Share this content:

Previous post

ਬਾਬਾ ਫ਼ਰੀਦ ਆਗਮਨ ਪੁਰਬ 2025 ਮੌਕੇ ਸ. ਪ੍ਰਿਤਪਾਲ ਸਿੰਘ ਹੰਸਪਾਲ ਜੀ ਨੂੰ ਬਾਬਾ ਫਰੀਦ ਅਵਾਰਡ ਮਨੁੱਖਤਾ ਦੀ ਸੇਵਾ ਅਤੇ ਸਿਫ਼ਤ ਕੌਰ ਸਮਰਾ ਨੂੰ ਸ. ਇੰਦਰਜੀਤ ਸਿੰਘ ਖਾਲਸਾ ਯਾਦਗਰੀ ਅਵਾਰਡ ਨਾਲ  ਸਨਮਾਨਿਤ-ਸ. ਸਿਮਰਜੀਤ ਸਿੰਘ ਸੇਖੋਂ

Next post

ਬਾਬਾ ਫ਼ਰੀਦ ਆਗਮਨ-ਪੁਰਬ ਦੇ ਚੌਥੇ ਦਿਨ ਕਥਾ- ਵਾਚਕ ਅਤੇ ਕੀਰਤਨੀ ਜੱਥੇ ਨੇ ਸੰਗਤਾਂ ਨੂੰ ਕੀਤਾ ਨਿਹਾਲ

Post Comment