Loading Now

ਡਾ. ਰਾਜਵੰਤ ਕੌਰ ‘ਪੰਜਾਬੀ` ਬਣੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਸੈਨੇਟ ਤੇ ਫੈਲੋ

ਡਾ. ਰਾਜਵੰਤ ਕੌਰ ‘ਪੰਜਾਬੀ` ਬਣੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਸੈਨੇਟ ਤੇ ਫੈਲੋ

photo-rajwant-kaur-panjabi-1-223x300 ਡਾ. ਰਾਜਵੰਤ ਕੌਰ ‘ਪੰਜਾਬੀ` ਬਣੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਸੈਨੇਟ ਤੇ ਫੈਲੋ
ਫੋਟੋ ਕੈਪਸ਼ਨ : ਡਾ. ਰਾਜਵੰਤ ਕੌਰ ਪੰਜਾਬੀ

ਪਟਿਆਲਾ, 19 ਜੁਲਾਈ, ਸਟੇਟ ਐਵਾਰਡੀ ਅਤੇ ਪੰਜਾਬੀ ਯੂਨੀਵਰਸਿਟੀ,ਪਟਿਆਲਾ ਦੇ ਪੰਜਾਬੀ ਵਿਭਾਗ ਦੇ ਮੁਖੀ ਡਾ. ਰਾਜਵੰਤ ਕੌਰ ‘ਪੰਜਾਬੀ` ਨੂੰ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਸੈਨੇਟ ਤੇ ਸਾਧਾਰਨ ਫੈਲੋ ਵਜੋਂ ਚੁਣਿਆ ਗਿਆ ਹੈ।ਡਾ. ਪੰਜਾਬੀ ਦੀ ਇਹ ਚੋਣ ਯੂਨੀਵਰਸਿਟੀ ਐਕਟ ਦੀ ਧਾਰਾ 11(1) ਤਹਿਤ ਕੀਤੀ ਗਈ ਹੈ। ਪੰਜਾਬੀ ਯੂਨੀਵਰਸਿਟੀ,ਪਟਿਆਲਾ ਦੇ ਵਾਈਸ-ਚਾਂਸਲਰ ਡਾ. ਜਗਦੀਪ ਸਿੰਘ ਦੀ ਅਗਵਾਈ ਅਧੀਨ ਯੂਨੀਵਰਸਿਟੀ ਦੇ ਰਜਿਸਟਰਾਰ ਡਾ. ਸੰਜੀਵ ਪੁਰੀ ਵੱਲੋਂ ਜਾਰੀ ਪੱਤਰ ਰਾਹੀਂ ਡਾ. ਪੰਜਾਬੀ ਨੂੰ ਇਸ ਚੋਣ ਲਈ ਵਧਾਈ ਦਿੱਤੀ ਗਈ ਹੈ। ਜ਼ਿਕਰਯੋਗ ਹੈ ਕਿ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਪਹਿਲਾਂ ਗੈਰ ਅਧਿਆਪਨ ਸੇਵਾਵਾਂ ਨਿਭਾਉਣ ਵਾਲੇ ਡਾ. ਪੰਜਾਬੀ, ਯੂਨੀਵਰਸਿਟੀ ਦੇ ਪੰਜਾਬੀ ਵਿਭਾਗ ਦੇ ਪਹਿਲੇ ਅਧਿਆਪਕ ਹਨ ਜਿਨ੍ਹਾਂ ਨੇ ਬੀਤੇ ਦਿਨੀਂ ਮੁਖੀ ਵਜੋਂ ਵੀ ਕਾਰਜਭਾਰ ਸੰਭਾਲਿਆ ਹੈ।ਇਸ ਨਿਯੁਕਤੀ ਦੀ ਮਿਆਦ 29.06.2027 ਤੱਕ ਹੋਵੇਗੀ।

Share this content:

Post Comment