Loading Now

ਡਿਜੀਟਾਈਜ਼ਡ ਜਨਮ ਸਰਟੀਫਿਕੇਟ ਅਪਡੇਟ ਕਰਨ ਦੀ ਮਿਆਦ ਵਧੀ

ਡਿਜੀਟਾਈਜ਼ਡ ਜਨਮ ਸਰਟੀਫਿਕੇਟ ਅਪਡੇਟ ਕਰਨ ਦੀ ਮਿਆਦ ਵਧੀ

ਚੰਡੀਗੜ੍ਹ, 19 ਅਕਤੂਬਰ – ਪੰਜਾਬ ਸਰਕਾਰ ਨੇ ਅਕਾਦਮਿਕ ਸੈਸ਼ਨ 2026-27 ਲਈ ਯੂਨੀਫਾਈਡ ਸਟੂਡੈਂਟ ਰਜਿਸਟ੍ਰੇਸ਼ਨ ਪੋਰਟਲ ‘ਤੇ ਡਿਜੀਟਾਈਜ਼ਡ ਜਨਮ ਸਰਟੀਫਿਕੇਟ ਅਪਡੇਟ ਕਰਨ ਦੀ ਸਮਾਂ-ਸੀਮਾ ਵਧਾ ਕੇ ਵਿਦਿਆਰਥੀਆਂ ਨੂੰ ਵੱਡੀ ਰਾਹਤ ਦਿੱਤੀ ਹੈ। ਇਸ ਫ਼ੈਸਲੇ ਦਾ ਮਕਸਦ ਦਸਤਾਵੇਜ਼ੀ ਦੇਰੀ ਕਾਰਨ ਕਿਸੇ ਵੀ ਵਿਦਿਆਰਥੀ ਦੀ ਪੜ੍ਹਾਈ ਜਾਂ ਦਾਖਲੇ ਵਿੱਚ ਰੁਕਾਵਟ ਨਾ ਆਉਣ ਦੇਣਾ ਹੈ।

8ਵੀਂ ਜਮਾਤ ਦੇ ਵਿਦਿਆਰਥੀ 30 ਅਕਤੂਬਰ 2026 ਤੱਕ ਆਪਣੇ ਡਿਜੀਟਾਈਜ਼ਡ ਜਨਮ ਸਰਟੀਫਿਕੇਟ ਪੋਰਟਲ ‘ਤੇ ਅਪਡੇਟ ਕਰ ਸਕਣਗੇ, ਜਦਕਿ 9ਵੀਂ ਅਤੇ 10ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਲੋੜੀਂਦੇ ਸੁਧਾਰ ਕਰਕੇ ਦਸਤਾਵੇਜ਼ ਅਗਲੇ ਅਕਾਦਮਿਕ ਸੈਸ਼ਨ ਤੱਕ ਅਪਡੇਟ ਕਰਨ ਦਾ ਸਮਾਂ ਦਿੱਤਾ ਗਿਆ ਹੈ। ਸਰਕਾਰ ਕਾਗਜ਼ ਰਹਿਤ ਅਤੇ ਪਾਰਦਰਸ਼ੀ ਸਿੱਖਿਆ ਪ੍ਰਣਾਲੀ ਵੱਲ ਅੱਗੇ ਵੱਧ ਰਹੀ ਹੈ, ਪਰ ਦਫ਼ਤਰੀ ਕਾਰਵਾਈ ਕਾਰਨ ਕਿਸੇ ਵੀ ਵਿਦਿਆਰਥੀ ਨੂੰ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ। ਇਸ ਦੇ ਨਾਲ ਹੀ ਸਕੂਲ ਮੁਖੀਆਂ ਨੂੰ ਮਾਪਿਆਂ ਨਾਲ ਤਾਲਮੇਲ ਕਰਕੇ ਨਿਰਧਾਰਤ ਸਮੇਂ ਅੰਦਰ ਰਜਿਸਟ੍ਰੇਸ਼ਨ ਪ੍ਰਕਿਰਿਆ ਸੁਚਾਰੂ ਢੰਗ ਨਾਲ ਪੂਰੀ ਕਰਵਾਉਣ ਦੇ ਨਿਰਦੇਸ਼ ਵੀ ਦਿੱਤੇ ਗਏ ਹਨ।

 

Share this content:

Post Comment