ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਚਾਬਾ ਵੱਲੋਂ ਵੱਖ-ਵੱਖ ਵੈਲਫੇਅਰ ਬੋਰਡਾਂ ਦੇ ਨਵ-ਨਿਯੁਕਤ ਚੇਅਰਮੈਨਾਂ ਨੂੰ ਸੌਂਪੇ ਗਏ ਨਿਯੁਕਤੀ ਪੱਤਰ
ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਚਾਬਾ ਵੱਲੋਂ ਵੱਖ-ਵੱਖ ਵੈਲਫੇਅਰ ਬੋਰਡਾਂ ਦੇ ਨਵ-ਨਿਯੁਕਤ ਚੇਅਰਮੈਨਾਂ ਨੂੰ ਸੌਂਪੇ ਗਏ ਨਿਯੁਕਤੀ ਪੱਤਰ
ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਚਾਬਾ ਵੱਲੋਂ ਵੱਖ-ਵੱਖ ਵੈਲਫੇਅਰ ਬੋਰਡਾਂ ਦੇ ਨਵ-ਨਿਯੁਕਤ ਚੇਅਰਮੈਨਾਂ ਨੂੰ ਸੌਂਪੇ ਗਏ ਨਿਯੁਕਤੀ ਪੱਤਰ
ਤਹਿਸੀਲ ਅਤੇ ਵਿਧਾਨ ਸਭਾ ਹਲਕਾ ਪੱਧਰ ‘ਤੇ ਵੀ ਕੀਤੀਆਂ ਗਈਆਂ ਹਨ ਚੇਅਰਮੈਨਾਂ ਦੀਆਂ ਨਿਯੁਕਤੀਆਂ
ਫ਼ਰੀਦਕੋਟ, 5 ਨਵੰਬਰ – ਜ਼ਿਲ੍ਹਾ ਫ਼ਰੀਦਕੋਟ ਦੇ ਵੱਖ-ਵੱਖ ਵੈਲਫੇਅਰ ਬੋਰਡਾਂ ਦੇ ਨਵ-ਨਿਯੁਕਤ ਜ਼ਿਲ੍ਹਾ ਚੇਅਰਮੈਨਾਂ ਨੂੰ ਅੱਜ ਮਿੰਨੀ ਸਕੱਤਰੇਤ ਦੇ ਮੀਟਿੰਗ ਹਾਲ ਵਿਖੇ ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਚਾਬਾ ਵੱਲੋਂ ਨਿਯੁਕਤੀ ਪੱਤਰ ਸੌਂਪੇ ਗਏ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਸਮੂਹ ਨਵ-ਨਿਯੁਕਤ ਚੇਅਰਮੈਨਾਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਨੂੰ ਆਪੋ-ਆਪਣੇ ਬੋਰਡਾਂ ਰਾਹੀਂ ਸਬੰਧਤ ਵਰਗਾਂ ਦੀ ਭਲਾਈ ਅਤੇ ਵਿਕਾਸ ਲਈ ਪੂਰੀ ਤਨਦੇਹੀ ਨਾਲ ਕੰਮ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀ ਕੇਸ਼ਵ ਗੋਇਲ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।
ਇਸ ਮੌਕੇ ਨਿਯੁਕਤੀ ਪੱਤਰ ਪ੍ਰਾਪਤ ਕਰਨ ਵਾਲਿਆਂ ਵਿੱਚ ਸ੍ਰੀ ਨਰੇਸ਼ਕੁਮਾਰ (ਅਗਰਵਾਲ ਵੈਲਫੇਅਰ ਬੋਰਡ), ਸ੍ਰੀ ਬਲਵੀਰ ਦਾਸ (ਬੈਰਾਗੀ ਵੈਲਫੇਅਰ ਬੋਰਡ), ਸ੍ਰੀ ਸੁਰਜੀਤ ਸਿੰਘ (ਬਾਜ਼ੀਗਰ ਅਤੇ ਟਪਰੀਵਾਸ ਵੈਲਫੇਅਰ ਬੋਰਡ), ਸ੍ਰੀ ਸ਼ੈਲੇਂਦਰ ਕੁਮਾਰ ਸ਼ਰਮਾ (ਬ੍ਰਾਹਮਣ ਵੈਲਫੇਅਰ ਬੋਰਡ), ਸ੍ਰੀ ਸਤੀਸ਼ ਕੁਮਾਰ (ਗੁੱਜਰ ਵੈਲਫੇਅਰ ਬੋਰਡ), ਸ੍ਰੀ ਕੁਲਦੀਪ ਸਿੰਘ (ਕੰਬੋਜ ਵੈਲਫੇਅਰ ਬੋਰਡ), ਸ੍ਰੀ ਮਨੀਸ਼ ਕੁਮਾਰ (ਕਨੋਜੀਆ ਵੈਲਫੇਅਰ ਬੋਰਡ), ਸ੍ਰੀ ਹਰੀਸ਼ ਸੇਤੀਆ (ਖੱਤਰੀ ਅਰੋੜਾ ਵੈਲਫੇਅਰ ਬੋਰਡ), ਸ੍ਰੀ ਗੁਰਾਂਦਿੱਤਾ (ਪੰਜਾਬ ਸਟੇਟ ਮੁਸਲਿਮ ਡਿਵੈਲਪਮੈਂਟ ਬੋਰਡ), ਸ੍ਰੀ ਮਲਕ ਸਿੰਘ ਕਰਨਾਵਾਲ
(ਰਾਏ ਸਿੱਖ ਵੈਲਫੇਅਰ ਬੋਰਡ), ਸ੍ਰੀ ਆਸਾ ਸਿੰਘ (ਰਾਮਗੜ੍ਹੀਆ ਵੈਲਫੇਅਰ ਬੋਰਡ), ਸ੍ਰੀ ਬੂਟਾ ਸਿੰਘ (ਸੈਣ ਸਮਾਜ ਵੈਲਫੇਅਰ ਬੋਰਡ), ਸ੍ਰੀ ਬਲਵਿੰਦਰ ਸਿੰਘ ਬਿੰਦਾ (ਸੈਣੀ
ਵੈਲਫੇਅਰ ਬੋਰਡ) ਅਤੇ ਸ੍ਰੀ ਬਲਵਿੰਦਰ ਸਿੰਘ (ਵਿਮੁਕਤ ਜਾਤੀ ਵੈਲਫੇਅਰ ਬੋਰਡ) ਸ਼ਾਮਲ ਸਨ।
ਇਸ ਤੋਂ ਇਲਾਵਾ ਜ਼ਿਲ੍ਹਾ ਫ਼ਰੀਦਕੋਟ ਅਧੀਨ ਤਹਿਸੀਲ ਪੱਧਰ ਅਤੇਵੱਖ-ਵੱਖ ਵਿਧਾਨ ਸਭਾ ਹਲਕਿਆਂ ਵਿੱਚ ਵੀ ਵੈਲਫੇਅਰ ਬੋਰਡਾਂ ਦੇ ਚੇਅਰਮੈਨ ਨਿਯੁਕਤ ਕੀਤੇ ਗਏ ਹਨ, ਤਾਂ ਜੋ ਵੱਖ-ਵੱਖ ਵਰਗਾਂ ਦੇ ਲੋਕਾਂ ਤੱਕ ਭਲਾਈ ਸਕੀਮਾਂ ਦਾ ਲਾਭ ਪਹੁੰਚਾਉਣ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਕੰਮ ਕੀਤਾ
ਜਾ ਸਕੇ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਵੱਖ-ਵੱਖ ਵਰਗਾਂ ਦੀ ਭਲਾਈ ਲਈ ਬਣਾਏ ਗਏ ਬੋਰਡਾਂ ਦੀ ਅਹਿਮ ਭੂਮਿਕਾ ਹੈ। ਉਨ੍ਹਾਂ ਨਵ-ਨਿਯੁਕਤ ਚੇਅਰਮੈਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ-ਆਪਣੇ ਖੇਤਰਾਂ ਵਿੱਚ ਲੋਕਾਂ ਨਾਲ ਤਾਲਮੇਲ ਬਣਾਈ ਰੱਖਣ ਅਤੇ ਸਰਕਾਰ ਦੀਆਂ ਭਲਾਈ ਸਕੀਮਾਂ ਦਾ ਲਾਭ ਯੋਗ ਲਾਭਪਾਤਰੀਆਂ ਤੱਕ ਪਹੁੰਚਾਉਣ ਲਈ ਸਰਗਰਮ ਭੂਮਿਕਾ ਨਿਭਾਉਣ।
ਇਸ ਮੌਕੇ ਸ਼੍ਰੀ ਗੁਰਮੀਤ ਕੜਿਆਲਵੀ ਤਹਿਸੀਲ , ਸਮਾਜਿਕ ਨਿਆਂ ਅਧਿਕਾਰਤਾ ਤੇ ਭਲਾਈ ਅਫਸ਼ਰ , ਸੁਖਵਿੰਦਰ ਸਿੰਘ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।
Share this content:



Post Comment