ਡੀ.ਐੱਮ.ਕਾਲਜ ਵਿਖੇ ਹੋਈ ਰੈੱਡ ਰਿਬਨ ਕਲੱਬਾਂ ਦੇ ਪੋਗਰਾਮ ਕੋਆਰਡੀਨੇਟਰਾਂ ਦੀ ਮੀਟਿੰਗ
*26 ਰੈੱਡ ਰਿਬਨ ਕਲੱਬਾਂ ਨੂੰ ਸਾਲ 2025-26 ਦੀ ਸਾਲਾਨਾ ਗ੍ਰਾਂਟ ਜਾਰੀ-ਦਵਿੰਦਰ ਸਿੰਘ ਲੋਟੇ
ਮੋਗਾ, 29 ਸਤੰਬਰ (ਗਿਆਨ ਸਿੰਘ ਏ.ਡੀ.ਪੀ ਨਿਊਜ਼) – ਡਾਇਰੈਕਟਰ, ਯੁਵਕ ਸੇਵਾਵਾਂ ਵਿਭਾਗ ਪੰਜਾਬ, ਚੰਡੀਗੜ੍ਹ ਦੇ ਦਿਸ਼ਾ ਨਿਰਦੇਸ਼ਾ ਤਹਿਤ ਪੰਜਾਬ ਰਾਜ ਏਡਜ਼ ਕੰਟਰੋਲ ਸੁਸਾਇਟੀ, ਚੰਡੀਗੜ੍ਹ ਦੇ ਸਹਿਯੋਗ ਨਾਲ ਸਹਾਇਕ ਡਾਇਰੈਕਟਰ, ਯੁਵਕ ਸੇਵਾਵਾਂ ਵਿਭਾਗ, ਮੋਗਾ ਸ. ਦਵਿੰਦਰ ਸਿੰਘ ਲੋਟੇ ਦੀ ਅਗਵਾਈ ਹੇਠ ਜ਼ਿਲ੍ਹੇ ਵਿੱਚ ਕੰਮ ਕਰ ਰਹੀਆਂ ਰੈੱਡ ਰਿਬਨ ਕਲੱਬਾਂ ਦੇ ਕੋਆਰਡੀਨੇਟਰਾਂ ਦੀ ਜਿ਼ਲ੍ਹਾ ਪੱਧਰੀ ਐਡਵੋਕੇਸੀ ਮੀਟਿੰਗ ਡੀ.ਐੱਮ. ਕਾਲਜ ਆਫ ਐਜ਼ੂਕੇਸ਼ਨ, ਮੋਗਾ ਵਿਖੇ ਕੀਤੀ ਗਈ। ਇਸ ਮੀਟਿੰਗ ਦੌਰਾਨ ਜ਼ਿਲ੍ਹੇ ਦੀਆਂ 26 ਰੈੱਡ ਰਿਬਨ ਕਲੱਬਾਂ ਨੂੰ ਸਾਲ 2025-26 ਦੀ ਸਾਲਾਨਾ ਗ੍ਰਾਂਟ ਜਾਰੀ ਕੀਤੀ ਗਈ। ਇਸ ਮੌਕੇ ਸ. ਦਵਿੰਦਰ ਸਿੰਘ ਲੋਟ ਨੇ ਦੱਸਿਆ ਕਿ ਕਾਲਜਾਂ ਵਿੱਚ ਕੰਮ ਕਰ ਰਹੀਆਂ ਰੈੱਡ ਰਿਬਨ ਕਲੱਬਾਂ ਵੱਲੋਂ ਪਿੰਡਾਂ ਵਿੱਚ ਨਸ਼ਿਆਂ, ਐੱਚ.ਆਈ.ਵੀ./ਏਡਜ਼, ਟੀ.ਬੀ ਤੋਂ ਬਚਾਅ ਅਤੇ ਖੂਨਦਾਨ ਸਬੰਧੀ ਨੌਜਵਾਨਾਂ ਅਤੇ ਆਮ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ।

ਮੀਟਿੰਗ ਵਿੱਚ ਸਾਲ 2025-26 ਦੌਰਾਨ ਰੈਡ ਰਿਬਨ ਕਲੱਬਾਂ ਵੱਲੋਂ ਕੀਤੇ ਜਾਣ ਵਾਲੇ ਕਾਰਜ਼ਾ ਬਾਰੇ ਵੀ ਸਮੀਖਿਆ ਕੀਤੀ ਗਈ। ਅੰਮ੍ਰਿਤਪਾਲ ਸਿੰਘ, ਡੀ.ਆਈ.ਐੱਸ.ਐੱਚ.ਏ. ਫਿਰੋਜ਼ਪੁਰ ਵੱਲੋਂ ਐੱਚ.ਆਈ.ਵੀ./ਏਡਜ਼ ਦੇ ਲੱਛਣ ਅਤੇ ਟੈਸਟਿੰਗ ਸੈਂਟਰਾਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ । ਵਿਭਾਗ ਵੱਲੋਂ ਆਏ ਹੋਏ ਮੁੱਖ ਮਹਿਮਾਨਾਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੀਟਿੰਗ ਵਿੱਚ 26 ਕਾਲਜਾਂ ਦੇ ਨੋਡਲ ਇੰਚਾਰਜ਼/ਨੋਡਲ ਅਫਸਰਾਂ ਅਤੇ ਰੈਡ ਰਿਬਨ ਕਲੱਬਾਂ ਦੇ ਵਲੰਟੀਅਰਾਂ ਨੇ ਭਾਗ ਲਿਆ। ਇਸ ਦੌਰਾਨ ਗੁਰਪ੍ਰੀਤ ਸਿੰਘ ਘਾਲੀ, ਮਨਵੀਨ ਕੌਰ, ਅਨੁਪਮਾ ਸ਼ਰਮਾ, ਡਾ. ਗੁਰਜੀਤ ਕੌਰ, ਹਰਮੇਲ ਸਿੰਘ, ਵਿਸ਼ਾਲਜੀਤ ਕੌਰ, ਡਾ. ਸੋਨੀਆ ਜਿੰਦਲ, ਅੰਜਲੀ, ਹਰਜਿੰਦਰ ਕੌਰ, ਡਾ. ਬਲਜੀਤ ਕੌਰ, ਅਮਨਦੀਪ ਕੌਰ, ਨੀਲਮ, ਤਮੰਨਾ ਸ਼ਰਮਾ, ਮਨਿੰਦਰ ਕੌਰ, ਇੰਤਜ਼ਾਰ ਹੁਸੈਨ, ਸੁਖਪ੍ਰੀਤ ਕੌਰ, ਜੋਸਫ ਆਦਿ ਹਾਜ਼ਰ ਸਨ।
Share this content:



Post Comment