Loading Now

ਡੇਰਾਬੱਸੀ ਦੇ BDPO ਬਲਜੀਤ ਸਿੰਘ ਸੋਹੀ ਨੂੰ ਕਾਰਨ ਦੱਸੋ ਨੋਟਿਸ ਜਾਰੀ

ਡੇਰਾਬੱਸੀ ਦੇ BDPO ਬਲਜੀਤ ਸਿੰਘ ਸੋਹੀ ਨੂੰ ਕਾਰਨ ਦੱਸੋ ਨੋਟਿਸ ਜਾਰੀ

ਡੇਰਾਬੱਸੀ, 3 ਦਸੰਬਰ – ਡੇਰਾਬੱਸੀ ਦੇ ਬੀਡੀਪੀਓ ਬਲਜੀਤ ਸਿੰਘ ਸੋਹੀ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਗਿਆ ਹੈ। ਦਫ਼ਤਰ ਵਿੱਚੋਂ ਬੀਡੀਪੀਓ ਦੇ ਗੈਰ-ਹਾਜ਼ਰ ਰਹਿਣ ਦੀਆਂ ਸ਼ਿਕਾਇਤਾਂ ਮਿਲ ਰਹੀਆਂ ਸਨ, ਜਿਸ ਤੋਂ ਬਾਅਦ ਬੀਡੀਪੀਓ ਨੂੰ ਇਹ ਨੋਟਿਸ ਜਾਰੀ ਹੋਇਆ ਹੈ। ਪੰਜਾਬ ਚੋਣ ਕਮਿਸ਼ਨ ਵੱਲੋਂ ਬੀਡੀਪੀਓ ਬਲਜੀਤ ਸਿੰਘ ਸੋਹੀ ਤੋਂ ਜਵਾਬ ਮੰਗਿਆ ਗਿਆ ਹੈ। ਦੋਸ਼ ਹੈ ਕਿ ਬੀਡੀਪੀਓ ਬਲਜੀਤ ਸਿੰਘ ਸੋਹੀ 1 ਦਸੰਬਰ ਨੂੰ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਕਮੇਟੀ ਚੋਣਾਂ ਲਈ ਨਾਮਜ਼ਦਗੀਆਂ ਦਾਖਲ ਕਰਨ ਦੇ ਪਹਿਲੇ ਦਿਨ ਆਪਣੇ ਦਫ਼ਤਰ ਤੋਂ ਗੈਰ-ਹਾਜ਼ਰ ਸਨ, ਜਿਸ ਕਾਰਨ ਲੋਕਾਂ ਨੂੰ ਐਨਓਸੀ ਪ੍ਰਾਪਤ ਕਰਨ ਵਿੱਚ ਮੁਸ਼ਕਲਾਂ ਆ ਰਹੀਆਂ ਸਨ। ਬੀਤੇ ਦਿਨ ਸਾਬਕਾ ਵਿਧਾਇਕ ਐਨ ਕੇ ਸ਼ਰਮਾ ਵੱਲੋਂ ਵੀ ਇਸ ਦਫ਼ਤਰ ਦਾ ਦੌਰਾ ਕੀਤਾ ਗਿਆ ਸੀ।

Share this content:

Post Comment