Loading Now

ਤਰਨਤਾਰਨ ਜ਼ਿਮਨੀ ਚੋਣ ਦੇ ਮੱਦੇਨਜ਼ਰ 11 ਨਵੰਬਰ ਨੂੰ ਛੁੱਟੀ ਦਾ ਐਲਾਨ

ਤਰਨਤਾਰਨ ਜ਼ਿਮਨੀ ਚੋਣ ਦੇ ਮੱਦੇਨਜ਼ਰ 11 ਨਵੰਬਰ ਨੂੰ ਛੁੱਟੀ ਦਾ ਐਲਾਨ

ਤਰਨਤਾਰਨ, 8 ਨਵੰਬਰ – ਵਿਧਾਨ ਸਭਾ ਹਲਕਾ ਤਰਨ ਤਾਰਨ ਦੀ ਉਪ ਚੋਣ ਨੂੰ ਧਿਆਨ ਵਿੱਚ ਰੱਖਦੇ ਹੋਏ ਜ਼ਿਲ੍ਹਾ ਮਜਿਸਟਰੇਟ, ਤਰਨ ਤਾਰਨ, ਸ੍ਰੀ ਰਾਹੁਲ, ਆਈ.ਏ.ਅੱੈਸ. ਵੱਲੋਂ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ 1881 ਦੀ ਧਾਰਾ 25, ਲੋਕ ਪ੍ਰਤੀਨਿਧਤਾ ਐਕਟ 1951 ਦੀ ਧਾਰਾ 135 ਬੀ, ਪੰਜਾਬ ਸ਼ਾਪਸ ਐਂਡ ਕਮਰਸ਼ੀਅਲ ਇਸਟੈਬਲਿਸ਼ਮੈਂਟ ਐਕਟ 1958 (ਪੰਜਾਬ ਐਕਟ ਨੰਬਰ 15 ਆਫ 1958) ਅਤੇ ਦੀ ਫੈਕਟਰੀਜ਼ ਐਕਟ 1948 ਦੇ ਤਹਿਤ ਵਿਧਾਨ ਸਭਾ ਹਲਕਾ 021-ਤਰਨ ਤਾਰਨ ਦੇ ਸਮੂਹ ਸਰਕਾਰੀ, ਗੈਰ ਸਰਕਾਰੀ ਦਫਤਰਾਂ, ਬੈਂਕਾਂ, ਅਦਾਰਿਆਂ, ਫੈਕਟਰੀਆਂ, ਦੁਕਾਨਾਂ ਆਦਿ ਵਿੱਚ ਮਿਤੀ 11 ਨਵੰਬਰ 2025 ਨੂੰ ਪੇਡ ਲੀਵ ਘੋਸ਼ਿਤ ਕੀਤੀ ਗਈ ਹੈ।

ਵਿਧਾਨ ਸਭਾ ਹਲਕਾ 021-ਤਰਨ ਤਾਰਨ ਵਿੱਚ ਪੇਡ ਲੀਵ ਘੋਸ਼ਿਤ ਕਰਦਿਆਂ ਜ਼ਿਲ੍ਹਾ ਮੈਜਿਸਟਰੇਟ ਸ੍ਰੀ ਰਾਹੁਲ ਨੇ ਕਿਹਾ ਕਿ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਉੱਪਰ ਇਹ ਛੁੱਟੀ ਕਰਨ ਦਾ ਮੰਤਵ ਇਹ ਹੈ ਕਿ ਵਿਧਾਨ ਸਭਾ ਹਲਕਾ 021-ਤਰਨ ਤਾਰਨ ਦੇ ਸਾਰੇ ਵੋਟਰ ਆਪਣੀ ਵੋਟ ਦੇ ਹੱਕ ਦਾ ਇਸਤੇਮਾਲ ਕਰ ਸਕਣ। ਉਨ੍ਹਾਂ ਕਿਹਾ ਕਿ ਇਹ ਛੁੱਟੀ ਸਾਰੀਆਂ ਉਦਯੋਗਿਕ ਇਕਾਈਆਂ, ਵਪਾਰਕ ਅਦਾਰਿਆਂ, ਦੁਕਾਨਾਂ ਅਤੇ ਹੋਰ ਸੰਸਥਾਵਾਂ `ਚ ਕੰਮ ਕਰਨ ਵਾਲੇ ਕਰਮਚਾਰੀਆਂ `ਤੇ ਲਾਗੂ ਹੋਵੇਗੀ। ਖਾਸ ਗੱਲ ਇਹ ਹੈ ਕਿ ਇਸ ਛੁੱਟੀ ਦਾ ਲਾਭ ਉਨ੍ਹਾਂ ਕਰਮਚਾਰੀਆਂ ਨੂੰ ਵੀ ਹੋਵੇਗਾ ,ਜੋ ਸ਼ਿਫਟਾਂ `ਚ ਕੰਮ ਕਰਦੇ ਹਨ ਜਾਂ ਹਲਕੇ ਤੋਂ ਬਾਹਰ ਨੌਕਰੀ ਕਰਦੇ ਹਨ ਪਰ ਉਨ੍ਹਾਂ ਦਾ ਨਾਮ 021-ਤਰਨ ਤਾਰਨ ਵਿਧਾਨ ਸਭਾ ਹਲਕੇ ਦੀ ਵੋਟਰ ਸੂਚੀ ‘ਚ ਦਰਜ਼ ਹੈ। ਇਹ ਛੁੱਟੀ ਸਿਰਫ ਵੋਟ ਪਾਉਣ ਲਈ ਦਿੱਤੀ ਗਈ ਹੈ ਅਤੇ ਇਸਨੂੰ ਤਨਖਾਹ `ਚ ਕਟੌਤੀ ਦਾ ਕਾਰਨ ਨਹੀਂ ਬਣਾਇਆ ਜਾਵੇਗਾ।

Share this content:

Post Comment