Loading Now

ਤਿੰਨ ਪੀ ਸੀ ਐੱਸ ਅਧਿਕਾਰੀ ਬਦਲੇ

ਤਿੰਨ ਪੀ ਸੀ ਐੱਸ ਅਧਿਕਾਰੀ ਬਦਲੇ

ਚੰਡੀਗੜ੍ਹ, 11 ਮਾਰਚ – ਪੰਜਾਬ ਸਰਕਾਰ ਨੇ ਅੱਜ ਤਿੰਨ ਪੀ ਸੀ ਐੱਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਪੀ ਸੀ ਐੱਸ ਅਧਿਕਾਰੀ ਗੁਰਿੰਦਰ ਸਿੰਘ ਸੋਢੀ ਨੂੰ ਵਧੀਕ ਮੈਨੇਜਿੰਗ ਡਾਇਰੈਕਟਰ ਪਨਸਪ ਦੇ ਨਾਲ ਸੰਯੁਕਤ ਮੁੱਖ ਚੋਣ ਅਫ਼ਸਰ ਪੰਜਾਬ ਦਾ ਵਾਧੂ ਚਾਰਜ ਦਿੱਤਾ ਗਿਆ ਹੈ। ਐੱਸ ਡੀ ਐੱਮ ਦੂਧਨਸਾਧਾਂ ਹਰਜੋਤ ਕੌਰ ਨੂੰ ਸਹਾਇਕ ਕਮਿਸ਼ਨ (ਜਨਰਲ) ਪਟਿਆਲਾ ਅਤੇ ਰੁਪਾਲੀ ਟੰਡਨ ਨੂੰ ਉਪ ਸਕੱਤਰ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਨਾਲ-ਨਾਲ ਸਕੱਤਰ ਪੰਜਾਬ ਰਾਜ ਘੱਟ ਗਿਣਤੀ ਕਮਿਸ਼ਨ ਦੀਆਂ ਸੇਵਾਵਾਂ ਵੀ ਦਿੱਤੀਆਂ ਗਈਆਂ ਹਨ।

Share this content:

Post Comment