ਦਿਨ ਦਿਹਾੜੇ ਦੋ ਵਿਅਕਤੀਆਂ ਨੂੰ ਮਾਰੀਆਂ ਗੋਲੀਆਂ
ਮਾਨਸਾ, 27 ਫਰਵਰੀ – ਪੰਜਾਬ ‘ਚ ਕਤਲ, ਫਿਰੌਤੀ, ਲੁੱਟ-ਖੋਹ ਦੀਆਂ ਨਿੱਤ ਦਿਨ ਹੋ ਰਹੀਆਂ ਘਟਨਾਵਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ। ਸੂਬੇ ‘ਚ ਚਿੱਟੇ ਦਿਨ ਅਪਰਾਧੀ ਕਿਸੇ ਨੂੰ ਵੀ ਕਤਲ ਕਰਕੇ ਫਰਾਰ ਹੋ ਜਾਂਦੇ ਹਨ। ਤਾਜ਼ਾ ਮਾਮਲਾ, ਮਾਨਸਾ ਦੇ ਸਰਦੂਲਗੜ੍ਹ ਤੋਂ ਸਾਹਮਣੇ ਆਇਆ ਹੈ, ਜਿਥੇ ਬਦਮਾਸ਼ਾਂ ਨੇ ਇੱਕ ਵਪਾਰੀ ਅਤੇ ਉਸ ਦੇ ਮੁਲਾਜ਼ਮ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। ਵਪਾਰੀ ਤੇ ਉਸ ਦੇ ਮੁਲਾਜ਼ਮਾਂ ਨੂੰ ਉਸ ਦੇ ਫਾਰਮ ਹਾਊਸ ‘ਤੇ ਮੁਲਜ਼ਮਾਂ ਨੇ ਗੋਲੀਆਂ ਨਾਲ ਭੁੰਨਿਆ।
ਜਾਣਕਾਰੀ ਅਨੁਸਾਰ, ਕਤਲ ਦੇ ਕਾਰਨਾਂ ਬਾਰੇ ਅਜੇ ਕੁੱਝ ਪਤਾ ਨਹੀਂ ਲੱਗ ਸਕਿਆ ਹੈ। ਮ੍ਰਿਤਕਾਂ ਦੀ ਪਛਾਣ ਕਾਰੋਬਾਰੀ ਜਸਵੀਰ ਸਿੰਘ ਅਤੇ ਉਸਦੇ ਕਰਮਚਾਰੀ ਬਲਦੇਵ ਸਿੰਘ ਵਜੋਂ ਹੋਈ ਹੈ। ਇਸ ਘਟਨਾ ਨਾਲ ਇੱਕ ਵਾਰ ਮੁੜ ਪੰਜਾਬ ‘ਚ ਲਾਅ ਐਂਡ ਆਰਡਰ ਦੀ ਸਥਿਤੀ ‘ਤੇ ਸਵਾਲ ਖੜੇ ਹੋ ਗਏ ਹਨ। ਦਿਨ ਦਿਹਾੜੇ ਵਾਪਰੀ ਇਸ ਘਟਨਾ ਕਾਰਨ ਲੋਕਾਂ ‘ਚ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ। ਕਤਲ ਦੀ ਸੂਚਨਾ ਮਿਲਣ ‘ਤੇ ਪੁਲਿਸ ਮੌਕੇ ‘ਤੇ ਪਹੁੰਚ ਗਈ ਹੈ ਅਤੇ ਜਾਂਚ ਸ਼ੁਰੂ ਕਰ ਦਿੱਤੀ ਹੈ।
Share this content:


Post Comment