ਦੋਆਬਾ ਸਾਹਿਤ ਅਤੇ ਸਮਾਜਿਕ ਕੇਂਦਰ ਨੇ ਬਰਸਾਤੀ ਮੌਸਮ ‘ਚ ਬੂਟੇ ਲਗਾਉਣ ਦੀ ਮੁਹਿਮ ਦਾ ਕੀਤਾ ਆਗਾਜ਼

* ਵਾਤਾਵਰਣ ਸੁਰੱਖਿਆ ਲਈ ਬੂਟੇ ਲਗਾਉਣਾ ਸਮੇਂ ਦੀ ਲੋੜ – ਰਵਿੰਦਰ ਸਿੰਘ ਰਾਏ
ਫਗਵਾੜਾ, 8 ਜੁਲਾਈ (ਏ.ਡੀ.ਪੀ ਨਿਯੂਜ਼) – ਉਸਾਰੂ ਸਾਹਿਤ ਅਤੇ ਸਾਫ-ਸੁਥਰੇ ਸਮਾਜ ਲਈ ਕਾਰਜਸ਼ੀਲ ਦੋਆਬਾ ਸਾਹਿਤ ਅਤੇ ਸਮਾਜਿਕ ਕੇਂਦਰ ਫਗਵਾੜਾ ਵਲੋਂ ਪ੍ਰਧਾਨ ਰਵਿੰਦਰ ਸਿੰਘ ਰਾਏ ਅਤੇ ਉੱਪ ਚੇਅਰਮੈਨ ਤਰਸੇਮ ਸਿੰਘ ਗੌਂਸਪੁਰ ਦੀ ਸਾਂਝੀ ਅਗਵਾਈ ਹੇਠ ਇਤਿਹਾਸਕ ਗੁਰਦੁਆਰਾ ਸ੍ਰੀ ਸੁਖਚੈਨਆਣਾ ਸਾਹਿਬ ਵਿਖੇ ਫੁੱਲਦਾਰ ਤੇ ਛਾਂਦਾਰ ਬੂਟੇ ਲਗਾ ਕੇ ਬਰਸਾਤੀ ਮੌਸਮ ‘ਚ ਬੂਟੇ ਲਗਾਉਣ ਦੀ ਮੁਹਿਮ ਦਾ ਸ਼ਾਨਦਾਰ ਆਗਾਜ਼ ਕੀਤਾ ਗਿਆ। ਇਸ ਮੌਕੇ ਗੱਲਬਾਤ ਕਰਦਿਆਂ ਕੇਂਦਰ ਦੇ ਪ੍ਰਧਾਨ ਰਵਿੰਦਰ ਸਿੰਘ ਰਾਏ ਨੇ ਦੱਸਿਆ ਕਿ ਗੁਰਦੁਆਰਾ ਸ਼੍ਰੀ ਸੁਖਚੈਨਆਣਾ ਸਾਹਿਬ ਦੀ ਧਰਤੀ ਛੇਵੀਂ ਪਾਤਸ਼ਾਹੀ ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਦੀ ਚਰਨ ਛੋਹ ਪ੍ਰਾਪਤ ਪਵਿੱਤਰ ਧਰਤੀ ਹੈ। ਇਸ ਲਈ ਗੁਰੂ ਸਾਹਿਬ ਦੇ ਆਮਦ ਪੁਰਬ ਮੌਕੇ ਹਰ ਸਾਲ ਦੀ ਤਰ੍ਹਾਂ ਬੂਟੇ ਲਗਾਉਣ ਦੀ ਮੁਹਿਮ ਦੀ ਸ਼ੁਰੂਆਤ ਕੀਤੀ ਗਈ ਹੈ।
ਰਵਿੰਦਰ ਸਿੰਘ ਰਾਏ ਦੇ ਨਾਲ ਕੇਂਦਰ ਦੇ ਚੇਅਰਮੈਨ ਜਤਿੰਦਰ ਸਿੰਘ ਖਾਲਸਾ ਨੇ ਵੀ ਕਿਹਾ ਕਿ ਵੱਡੀ ਪੱਧਰ ਤੇ ਹੋ ਰਹੇ ਸ਼ਹਿਰੀਕਰਣ, ਉਦਯੋਗਾਂ ਦੇ ਵੱਧਣ ਕਾਰਨ ਦਰਖ਼ਤਾਂ ਦੀ ਬੇਸ਼ੁਮਾਰ ਕਟਾਈ ਕੀਤੀ ਜਾ ਰਹੀ ਹੈ। ਜਿਸ ਨਾਲ ਵਾਤਾਵਰਣ ਖਤਰੇ ‘ਚ ਆ ਗਿਆ ਹੈ। ਵਾਤਾਵਰਣ ਦੀ ਸੁਰੱਖਿਆ ਲਈ ਵੱਧ ਤੋਂ ਵੱਧ ਬੂਟੇ ਲਗਾਉਣਾ ਸਮੇਂ ਦੀ ਲੋੜ ਹੈ। ਉਹਨਾਂ ਦੀ ਸੰਸਥਾ ਵਲੋਂ ਬਰਸਾਤ ਦੇ ਮੌਸਮ ਦੀ ਆਮਦ ਨੂੰ ਦੇਖਦੇ ਹੋਏ ਹਰ ਸਾਲ ਦੀ ਤਰ੍ਹਾਂ ਬੂਟੇ ਲਗਾਉਣ ਦੀ ਮੁਹਿਮ ਦੀ ਅਰੰਭਤਾ ਹੋ ਗਈ ਹੈ ਅਤੇ ਆਉਣ ਵਾਲੇ ਦਿਨਾਂ ‘ਚ ਸ਼ਹਿਰ ਦੀਆਂ ਵੱਖ-ਵੱਖ ਜਨਤਕ ਥਾਵਾਂ ਤੋਂ ਇਲਾਵਾ ਪਿੰਡਾਂ ‘ਚ ਵੀ ਬੂਟੇ ਲਗਾਏ ਜਾਣਗੇ। ਗੁਰਦੁਆਰਾ ਸਾਹਿਬ ਦੇ ਮੈਨੇਜਰ ਨਰਿੰਦਰ ਸਿੰਘ, ਸੀਨੀਅਰ ਅਕਾਲੀ ਆਗੂ ਬਹਾਦਰ ਸਿੰਘ ਸੰਗਤਪੁਰ ਨੇ ਸੰਸਥਾ ਵਲੋਂ ਕੀਤੇ ਜਾ ਰਹੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ। ਕੇਂਦਰ ਦੇ ਡਾਇਰੈਕਟਰ ਡਾ. ਐਸ.ਪੀ. ਮਾਨ ਨੇ ਸਮੂਹ ਪਤਵੰਤਿਆਂ ਦਾ ਸਹਿਯੋਗ ਲਈ ਧੰਨਵਾਦ ਕੀਤਾ। ਇਸ ਮੌਕੇ ਡਾ. ਸਾਗਰ ਸਿੰਘ, ਲਵਪ੍ਰੀਤ ਸਿੰਘ ਰਾਏ, ਪਿ੍ਰੰਸੀਪਲ ਗੁਰਨਾਮ ਸਿੰਘ, ਤਰਸੇਮ ਸਿੰਘ ਗੌਂਸਪੁਰ, ਖੁਸ਼ਪ੍ਰੀਤ ਕੌਰ ਰਾਏ, ਕਰਮਵੀਰ ਪਾਲ ਹੈੱਪੀ, ਜਗਨਨਾਥ ਤੋਂ ਇਲਾਵਾ ਹੋਰ ਪਤਵੰਤੇ ਵੀ ਹਾਜਰ ਸਨ।
Share this content:



Post Comment