ਨਵੇਂ ਅਕਾਲੀ ਦਲ ਦਾ 25 ਸਤੰਬਰ ਨੂੰ ਹੋਣ ਵਾਲਾ ਇਜਲਾਸ ਮੁਲਤਵੀ
ਪਟਿਆਲਾ, 24 ਸਤੰਬਰ – ਨਵੇਂ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਵੱਲੋ ਅੱਜ ਸਮੁੱਚੀ ਲੀਡਰਸ਼ਿਪ ਦੀ ਅਹਿਮ ਸਮੀਖਿਆ ਮੀਟਿੰਗ ਕੀਤੀ ਗਈ। ਸਮੀਖਿਆ ਮੀਟਿੰਗ ਵਿੱਚ ਪੰਜਾਬ ਦੇ ਤਾਜਾ ਹਾਲਾਤਾਂ ਉਪਰ ਨਜਰਸਾਨੀ ਕੀਤੀ ਗਈ। ਪਾਰਟੀ ਵੱਲੋ ਵੱਖ ਵੱਖ ਜਗ੍ਹਾ ਜਾਰੀ ਪੱਕੇ ਰਾਹਤ ਕੈਂਪਾਂ ਬਾਰੇ ਵਿਸਥਾਰ ਸਹਿਤ ਚਰਚਾ ਕੀਤੀ ਗਈ। ਲੀਡਰਸ਼ਿਪ ਤੋਂ ਮਿਲੀ ਜਾਣਕਾਰੀ ਤੋਂ ਬਾਅਦ 25 ਸਤੰਬਰ ਨੂੰ ਬੁਲਾਏ ਗਏ ਜਨਰਲ ਡੈਲੀਗੇਟ ਨੂੰ ਮੁਲਤਵੀ ਕਰਨ ਦਾ ਫੈਸਲਾ ਕੀਤਾ ਲਿਆ ਗਿਆ। ਲੀਡਰਸ਼ਿਪ ਵਲੋ ਮਿਲੇ ਸੁਝਾਅ ਅਤੇ ਫੀਡ ਬੈਕ ਨੂੰ ਮੁੱਖ ਰੱਖਦਿਆਂ ਇਹ ਫੈਸਲਾ ਕੀਤਾ ਗਿਆ। ਇਸ ਮੌਕੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਵੱਲੋ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਸੇਵਾ ਕਰ ਰਹੇ ਪਾਰਟੀ ਵਰਕਰਾਂ ਸਮੇਤ ਸਾਰੇ ਨੌਜਵਾਨਾਂ ਦੀ ਹੌਸਲਾ ਅਫਜ਼ਾਈ ਕਰਦੇ ਹੋਏ ਕਿਹਾ ਕਿ ਅੱਜ ਪੰਜਾਬ ਦਾ ਨੌਜਵਾਨ ਡਟ ਕੇ ਕੁਦਰਤੀ ਤਰਾਸਦੀ ਦਾ ਸਾਹਮਣਾ ਕਰ ਰਿਹਾ ਹੈ। ਪੰਜਾਬ ਦੇ ਨੌਜਵਾਨਾਂ ਨੇ ਵੱਡੀ ਮੁਸੀਬਤ ਵੇਲੇ ਆਪਣੇ ਸਿਦਕ ਨੂੰ ਪੇਸ਼ ਕਰਕੇ ਦੁਨੀਆ ਸਾਹਮਣੇ ਮਿਸਾਲ ਪੇਸ਼ ਕੀਤੀ ਹੈ।
ਇਸ ਮੌਕੇ ਵੱਖ ਵੱਖ ਹੜ੍ਹ ਪ੍ਰਭਾਵਿਤ ਇਲਾਕਿਆਂ ਲਈ ਸਮੁੱਚੀ ਲੀਡਰਸ਼ਿਪ ਦੀ ਡਿਊਟੀ ਲਗਾਈ ਗਈ। ਸਮੁੱਚੀ ਲੀਡਰਸ਼ਿਪ ਪ੍ਰਭਾਵਿਤ ਇਲਾਕਿਆਂ ਵਿੱਚ ਜਾਕੇ ਜਰੂਰੀ ਵਸਤਾਂ ਦੀ ਲਿਸਟ ਤਿਆਰ ਕਰੇਗੀ ਤਾਂ ਜੋ ਪੀੜਤ ਪਰਿਵਾਰਾਂ ਦੀ ਓਹਨਾ ਦੀ ਲੋੜ ਅਨੁਸਾਰ ਮੰਗ ਪੂਰੀ ਕੀਤੀ ਜਾ ਸਕੇ। ਰਾਹਤ ਕੈਂਪਾਂ ਤੋਂ ਮਿਲੇ ਸੁਝਾਅ ਤਹਿਤ ਪਾਰਟੀ ਲੀਡਰਸ਼ਿਪ ਕਿਸਾਨਾਂ ਦੇ ਖੇਤਾਂ ਵਿੱਚੋਂ ਮਿੱਟੀ ਕੱਢਣ ਲਈ ਡੀਜ਼ਲ ਦੇ ਪ੍ਰਬੰਧ ਦੇ ਨਾਲ ਨਾਲ ਘਰਾਂ ਦੀ ਮੁਰੰਮਤ ਲਈ ਆਪਣਾ ਯੋਗਦਾਨ ਪਾਵੇਗੀ। ਇਸ ਦੇ ਨਾਲ ਹੀ ਇਸ ਕੁਦਰਤੀ ਆਫ਼ਤ ਨਾਲ ਬਿਮਾਰੀਆਂ ਫੈਲਣ ਦੇ ਖਦਸ਼ੇ ਮੁਤਾਬਿਕ ਮੈਡੀਕਲ ਕਿੱਟਾਂ ਅਤੇ ਮੈਡੀਕਲ ਦਸਤੇ ਭੇਜਣ ਅਤੇ ਮੈਡੀਕਲ ਕੈਂਪ ਲਾਜ਼ਮੀ ਤੌਰ ਤੇ ਲਗਾਏ ਜਾਣਗੇ। ਇਸ ਦੇ ਨਾਲ ਹੀ ਪਾਰਟੀ ਵਲੋ ਪਹਿਲਾਂ ਹੀ ਫੈਸਲਾ ਕੀਤਾ ਗਿਆ ਸੀ ਕਿ ਸਕੂਲੀ ਬੱਚਿਆਂ ਲਈ ਸਟੇਸ਼ਨਰੀ, ਕਿਤਾਬਾਂ ਅਤੇ ਵਰਦੀਆਂ ਦਾ ਪ੍ਰਬੰਧ ਕੀਤਾ ਜਾਵੇਗਾ।
Share this content:


Post Comment