Loading Now

ਨਵੰਬਰ 1984 ਦਾ ਸਿੱਖ ਕਤਲੇਆਮ ਦੁਨੀਆਂ ਦੇ ਸਭ ਤੋਂ ਵੱਡੇ ਲੋਕਤੰਤਰ ਭਾਰਤ ਦੇ ਮੱਥੇ `ਤੇ ਕਲੰਕ -ਐਡਵੋਕੇਟ ਧਾਮੀ

ਨਵੰਬਰ 1984 ਦਾ ਸਿੱਖ ਕਤਲੇਆਮ ਦੁਨੀਆਂ ਦੇ ਸਭ ਤੋਂ ਵੱਡੇ ਲੋਕਤੰਤਰ ਭਾਰਤ ਦੇ ਮੱਥੇ `ਤੇ ਕਲੰਕ -ਐਡਵੋਕੇਟ ਧਾਮੀ

ਅੰਮ੍ਰਿਤਸਰ – 2 ਨਵੰਬਰ (ਗਿਆਨ  ਸਿੰਘ) ਦਿੱਲੀ ਸਮੇਤ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿਚ ਨਵੰਬਰ 1984 ਦੌਰਾਨ ਸਮੇਂ ਦੀ ਕਾਂਗਰਸ ਸਰਕਾਰ ਦੀ ਸ਼ਹਿ ’ਤੇ ਹੋਏ ਸਿੱਖ ਕਤਲੇਆਮ ਦੇਜ਼ਖ਼ਮ ਅੱਜ ਵੀ ਅੱਲ੍ਹੇ ਹਨ ਅਤੇ ਦੁੱਖ ਦੀ ਗੱਲ ਹੈ ਕਿ ਚਾਰ ਦਹਾਕਿਆਂ ਤੋਂ ਵੱਧ ਸਮਾਂ ਬੀਤ ਜਾਣ ਦੇ ਬਾਵਜੂਦ ਪੀੜਤ ਸਿੱਖ ਪਰਿਵਾਰਾਂ ਨੂੰ ਇਨਸਾਫ਼ ਨਹੀਂ ਮਿਲ ਸਕਿਆ। ਇਹਪ੍ਰਗਟਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਨਵੰਬਰ 1984 ਵਿਚ ਦੇਸ਼ ਦੇ ਵੱਖ ਵੱਖ ਹਿੱਸਿਆਂ ਵਿਚ ਹੋਏ ਸਿੱਖ ਕਤਲੇਆਮ  ਦੌਰਾਨ ਕੋਹ ਕੋਹ ਕੇ ਮਾਰੇ ਗਏ ਸਿੰਘ, ਸਿੰਘਣੀਆਂ ਤੇ ਪੁਝੰਗੀਆ ਨੂੰ ਸਤਿਕਾਰ ਭੇਟ
ਕਰਦਿਆਂ ਜਾਰੀ ਬਿਆਨ ਵਿਚ ਕੀਤਾ। ਐਡਵੋਕੇਟ ਧਾਮੀ ਨੇ ਕਿਹਾ ਕਿ ਨਵੰਬਰ 1984 ਵਿਚ ਸਮੇਂ ਦੀ ਕਾਂਗਰਸ ਸਰਕਾਰ ਦੀ ਸ਼ਹਿ ’ਤੇ 1 ਨਵੰਬਰ ਤੋਂ ਲੈ ਕੇ ਕਰੀਬ ਇਕ ਹਫਤੇ ਤੱਕ ਸਿੱਖਾਂ ਉੱਤੇ ਅਣਮਨੁੱਖੀ ਜ਼ੁਲਮ ਢਾਹੇ ਗਏ ਅਤੇ ਕੋਹ ਕੋਹ ਕੇ ਮਾਰਿਆ ਗਿਆ। ਇਹ ਮਾਨਵਤਾ ਵਿਰੁੱਧ ਅਜਿਹਾ ਘਿਨਾਉਣਾ ਕਾਰਾ ਸੀ, ਜਿਸ ਨੇ ਸਮੁੱਚੀ ਦੁਨੀਆ ਦੇ ਸੰਵੇਦਨਸ਼ੀਲ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ। ਉਨ੍ਹਾਂ ਕਿਹਾ ਕਿ ਸਿੱਖਾਂ ਦਾ ਇਹ ਕਤਲੇਆਮ ਦੁਨੀਆਂ ਦੇ ਸਭ ਤੋਂ ਵੱਡੇ ਲੋਕਤੰਤਰ ਭਾਰਤ ਦੇ ਮੱਥੇ ਤੇ ਕਲੰਕ ਹੈ। ਉਨ੍ਹਾਂ ਕਿਹਾ ਕਿ ਇਸ ਕਤਲੇਆਮ ਲਈ ਜ਼ਿੰਮੇਵਾਰ ਲੋਕਾਂ ਨੂੰ ਕਾਨੂੰਨ ਅਨੁਸਾਰ ਸਜ਼ਾਵਾਂ ਮਿਲਣੀਆਂ ਚਾਹੀਦੀਆਂ ਸਨ, ਪਰ ਅਫ਼ਸੋਸ ਕਿ ਇਨਸਾਫ਼ ਦੇਣ ਦੀ ਬਜਾਏ ਕਾਂਗਰਸ ਨੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਆਗੂਆਂ ਦੀ ਹਮੇਸ਼ਾ ਪੁਸ਼ਤਪਨਾਹੀ ਕੀਤੀ ਅਤੇ ਉਨ੍ਹਾਂ ਨੂੰ ਉੱਚੇ ਸਿਆਸੀ ਅਹੁਦਿਆਂ ਨਾਲ ਨਿਵਾਜਿਆ। ਉਨ੍ਹਾਂ ਕਿਹਾ ਕਿ ਦੇਸ਼ ਦੀ ਆਜ਼ਾਦੀ ਵਿਚ ਸਿੱਖ ਕੌਮ ਨੇ ਵੱਡਮੁੱਲੀਆਂ ਕੁਰਬਾਨੀਆਂ ਦਿੱਤੀਆਂ, ਪਰ ਇਸ ਦੇ ਬਾਵਜੂਦ ਸਿੱਖਾਂ ਨਾਲ ਵਾਰ-ਵਾਰ ਬੇਇਨਸਾਫ਼ੀ ਹੋਈ ਹੈ। ਨਵੰਬਰ ਮਹੀਨਾ ਆਉਂਦਿਆਂ ਹੀ ਕਤਲੇਆਮ ਦੇ ਪੀੜਤ ਪਰਿਵਾਰਾਂ ਅਤੇ ਸਮੁੱਚੀ ਸਿੱਖ ਕੌਮ ਦੇ ਪੁਰਾਣੇ ਜ਼ਖ਼ਮ ਮੁੜ ਹਰੇ ਹੋ ਜਾਂਦੇ ਹਨ। ਸਰਕਾਰਾਂ ਦੀ ਇਹ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਪੀੜਤਾਂ ਨੂੰ ਇਨਸਾਫ਼ ਦਿਵਾਉਣ ਅਤੇ ਕਤਲੇਆਮ ਲਈ ਜ਼ਿੰਮੇਵਾਰ ਲੋਕਾਂ ਨੂੰ ਸਜ਼ਾਵਾਂ ਦਿਵਾਉਣ ਲਈ ਠੋਸ ਕਦਮ ਚੁੱਕਣ। ਐਡਵੋਕੇਟ ਧਾਮੀ ਨੇ ਕਿਹਾ ਕਿ ਇਨਸਾਫ਼ ਦੀ ਇਹ  ਲੜਾਈ ਸਿਰਫ਼ ਪੀੜਤ ਪਰਿਵਾਰਾਂ ਦੀ ਨਹੀਂ, ਸਗੋਂ ਮਨੁੱਖੀ ਅਧਿਕਾਰਾਂ, ਲੋਕਤੰਤਰੀ ਕਦਰਾਂ-ਕੀਮਤਾਂ ਅਤੇ ਨਿਆਂ ਪ੍ਰਣਾਲੀ ਵਿਚ ਭਰੋਸੇ ਦੀ ਵੀ ਲੜਾਈ ਹੈ। ਜਦੋਂ ਤੱਕ ਦੋਸ਼ੀਆਂ ਨੂੰ ਉਨ੍ਹਾਂ ਦੇ ਕੀਤੇ ਦੀ ਸਜ਼ਾ ਨਹੀਂ ਮਿਲਦੀ, ਉਦੋਂ ਤੱਕ ਪੀੜਤ ਪਰਿਵਾਰਾਂ ਦੇ ਹਿਰਦੇ ਸ਼ਾਂਤ ਨਹੀਂ ਹੋਣਗੇ। ਐਡਵੋਕੇਟ ਧਾਮੀ ਨੇ ਕਿਹਾ ਕਿ ਸਿੱਖ ਕੌਮ ਇਸ ਦਰਦਨਾਕ ਸਾਕੇ ਨੂੰ ਕਦੇ ਵੀ ਭੁਲਾ ਨਹੀਂ ਸਕਦੀ ਅਤੇ ਹਰ ਸਾਲ ਇਸ ਦੀ ਯਾਦ ਮਨਾਈ ਜਾਂਦੀ ਹੈ। ਇਸੇ ਸਬੰਧ ਵਿੱਚ ਭਲਕੇ 2 ਨਵੰਬਰ ਨੂੰ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾ ਕੇ ਸ਼ਹੀਦਾਂ ਨਮਿਤ ਅਰਦਾਸ ਕੀਤੀ ਜਾਵੇਗੀ।

Share this content:

Previous post

ਨਿਊਜ਼ੀਲੈਂਡ ਵਿਚ ਭਾਰਤੀ ਬੋਡੀਬਿਲਡਰ ਹਰਮਨ ਢਿੱਲੋਂ ਖੈਰਾਬਾਦ ਦਾ ਵੱਡਾ ਧਮਾਕਾ, ਪਹਿਲੇ ਦੋ ਮੁਕਾਬਲਿਆਂ ਵਿਚ ਜਿੱਤੇ ਪੰਜ ਮੈਡਲ

Next post

2026 ਵਿੱਚ ਦੂਜੀ ਵਾਰ ਐੱਸ.ਜੀ.ਐੱਸ.ਟੀ. ਨਕਦ ਪ੍ਰਾਪਤੀ  1,000 ਕਰੋੜ ਰੁਪਏ ਤੋਂ ਪਾਰ, ਅਕਤੂਬਰ ਵਿੱਚ 1,030.29 ਕਰੋੜ ਰੁਪਏ ਤੱਕ ਪੁੱਜਾ: ਹਰਪਾਲ ਸਿੰਘ ਚੀਮਾ

Post Comment