ਨਸ਼ੇ ਦੀ ਹਾਲਤ ’ਚ ਗੱਡੀ ਚਲਾਉਂਦਿਆਂ ਸਾਬਕਾ ਭਾਰਤੀ ਕ੍ਰਿਕਟਰ ਜੈਕਬ ਮਾਰਟਿਨ ਗ੍ਰਿਫ਼ਤਾਰ
ਵਡੋਦਰਾ, 28 ਜਨਵਰੀ – ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਖਿਡਾਰੀ ਜੈਕਬ ਮਾਰਟਿਨ ਨੂੰ ਗੁਜਰਾਤ ਦੇ ਵਡੋਦਰਾ ਜ਼ਿਲ੍ਹੇ ਵਿੱਚ ਸ਼ਰਾਬ ਪੀ ਕੇ ਗੱਡੀ ਚਲਾਉਣ ਅਤੇ ਹਾਦਸਾ ਮਾਰਨ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲੀਸ ਅਨੁਸਾਰ, ਮੰਗਲਵਾਰ ਤੜਕੇ ਕਰੀਬ 2:30 ਵਜੇ 53 ਸਾਲਾ ਮਾਰਟਿਨ ਆਪਣੀ ਲਗਜ਼ਰੀ MG ਹੈਕਟਰ ਗੱਡੀ ਨਾਲ ਅਕੋਟਾ ਇਲਾਕੇ ਦੀ ਪੁਨੀਤ ਨਗਰ ਸੁਸਾਇਟੀ ਕੋਲੋਂ ਲੰਘ ਰਹੇ ਸਨ।
ਨਸ਼ੇ ਦੀ ਹਾਲਤ ਵਿੱਚ ਹੋਣ ਕਾਰਨ ਉਨ੍ਹਾਂ ਨੇ ਗੱਡੀ ਤੋਂ ਕੰਟਰੋਲ ਖੋਹ ਦਿੱਤਾ ਅਤੇ ਸੜਕ ਕਿਨਾਰੇ ਖੜ੍ਹੀਆਂ ਤਿੰਨ ਕਾਰਾਂ ਵਿੱਚ ਜ਼ੋਰਦਾਰ ਟੱਕਰ ਮਾਰ ਦਿੱਤੀ, ਜਿਸ ਨਾਲ ਗੱਡੀਆਂ ਦਾ ਕਾਫੀ ਨੁਕਸਾਨ ਹੋਇਆ ਹੈ। ਪੁਲੀਸ ਨੇ ਦੱਸਿਆ ਕਿ ਹਾਦਸੇ ਤੋਂ ਤੁਰੰਤ ਬਾਅਦ ਕਾਰਾਂ ਦੇ ਮਾਲਕ ਦੀ ਸ਼ਿਕਾਇਤ ’ਤੇ ਕਾਰਵਾਈ ਕਰਦਿਆਂ ਜੈਕਬ ਮਾਰਟਿਨ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਉਨ੍ਹਾਂ ਖਿਲਾਫ਼ ਲਾਪਰਵਾਹੀ ਨਾਲ ਗੱਡੀ ਚਲਾਉਣ ਅਤੇ ਸ਼ਰਾਬ ਪੀ ਕੇ ਹੰਗਾਮਾ ਕਰਨ ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਬੜੌਦਾ ਰਣਜੀ ਟੀਮ ਦੇ ਸਾਬਕਾ ਕਪਤਾਨ ਰਹਿ ਚੁੱਕੇ ਮਾਰਟਿਨ ਨੇ ਭਾਰਤ ਲਈ 10 ਇੱਕ ਰੋਜ਼ਾ ਮੈਚ ਖੇਡੇ ਹਨ।
Share this content:


Post Comment