Loading Now

ਨਿਤੀਸ਼ ਨੇ ਮੁੜ ਪਲਟੀ ਬਿਹਾਰ ਦੀ ਸਿਆਸਤ

ਨਿਤੀਸ਼ ਨੇ ਮੁੜ ਪਲਟੀ ਬਿਹਾਰ ਦੀ ਸਿਆਸਤ

ਪਟਨਾ, 6 ਮਾਰਚ – ਬਿਹਾਰ ਦੇ ਰਿਕਾਰਡ 10 ਵਾਰ ਮੁੱਖ ਮੰਤਰੀ ਰਹੇ ਨਿਤੀਸ਼ ਕੁਮਾਰ ਨੇ ਅੱਜ ਰਾਜ ਸਭਾ ਚੋਣਾਂ ਲਈ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕਰ ਕੇ ਸਾਰਿਆਂ ਨੂੰ ਹੈਰਾਨੀ ’ਚ ਪਾ ਦਿੱਤਾ। ਉਨ੍ਹਾਂ ਦੇ ਰਾਜ ਸਭਾ ’ਚ ਚੁਣੇ ਜਾਣ ਨਾਲ ਹੀ ਬਿਹਾਰ ਦੇ ਮੁੱਖ ਮੰਤਰੀ ਦਾ ਅਹੁਦਾ ਖਾਲੀ ਹੋ ਜਾਵੇਗਾ। ਅਟਕਲਾਂ ਲਾਈਆਂ ਜਾ ਰਹੀਆਂ ਹਨ ਕਿ ਭਾਜਪਾ ਦਾ ਕੋਈ ਆਗੂ ਮੁੱਖ ਮੰਤਰੀ ਦੇ ਅਹੁਦੇ ’ਤੇ ਬੈਠੇਗਾ। ਜੇ ਇੰਝ ਹੁੰਦਾ ਹੈ ਤਾਂ ਬਿਹਾਰ ’ਚ ਪਹਿਲੀ ਵਾਰ ਭਾਜਪਾ ਦਾ ਮੁੱਖ ਮੰਤਰੀ ਬਣੇਗਾ। ਸਿਆਸੀ ਹਲਕਿਆਂ ਮੁਤਾਬਕ ਨਿਤੀਸ਼ ਦੇ ਪੁੱਤਰ ਨਿਸ਼ਾਂਤ ਨੂੰ ਉਪ ਮੁੱਖ ਮੰਤਰੀ ਬਣਾਇਆ ਜਾਵੇਗਾ। ਨਿਤੀਸ਼ ਦੇ ਇਸ ਫ਼ੈਸਲੇ ਨਾਲ ਬਿਹਾਰ ਦੇ ਸਿਆਸੀ ਜ਼ਰਬ-ਤਕਸੀਮ ਬਦਲ ਜਾਣਗੇ।

ਜਨਤਾ ਦਲ (ਯੂ) ਦੇ ਮੁਖੀ ਨਿਤੀਸ਼ ਕੁਮਾਰ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਹਾਜ਼ਰੀ ਵਿੱਚ ਨਾਮਜ਼ਦਗੀ ਪੱਤਰ ਭਰੇ। ਇਸ ਤੋਂ ਪਹਿਲਾਂ ਸਵੇਰੇ ਨਿਤੀਸ਼ ਕੁਮਾਰ ਨੇ ਰਾਜ ਸਭਾ ਵਿੱਚ ਜਾਣ ਦੇ ਆਪਣੇ ਇਰਾਦੇ ਜ਼ਾਹਰ ਕਰਦਿਆਂ ਕਿਹਾ ਸੀ ਕਿ ਇਹ ਇੱਕੋ-ਇੱਕ ਸਦਨ ਹੈ ਜਿਸ ਦੇ ਉਹ ਹੁਣ ਤੱਕ ਮੈਂਬਰ ਨਹੀਂ ਰਹੇ ਹਨ। ਸਾਲ 2005 ਤੋਂ ਮੁੱਖ ਮੰਤਰੀ ਵਜੋਂ ਸੇਵਾਵਾਂ ਨਿਭਾਅ ਰਹੇ ਨਿਤੀਸ਼ ਕੁਮਾਰ ਨੇ ਕਿਹਾ ਕਿ ਸੂਬੇ ਵਿੱਚ ਬਣਨ ਵਾਲੀ ਨਵੀਂ ਸਰਕਾਰ ਨੂੰ ਉਨ੍ਹਾਂ ਦਾ ਪੂਰਾ ਸਹਿਯੋਗ ਤੇ ਮਾਰਗਦਰਸ਼ਨ ਮਿਲੇਗਾ।

Share this content:

Post Comment