ਪਟਿਆਲਾ ’ਚ ਫੌਜੀ ਨੇ ਪਤਨੀ ਸਮੇਤ ਭਾਖੜਾ ਨਹਿਰ ’ਚ ਸੁੱਟਣ ਕਾਰਨ ਪਤਨੀ ਦੀ ਮੌਤ, ਪਤੀ ਤੈਰ ਕੇ ਆਇਆ ਬਾਹਰ
ਪਟਿਆਲਾ, 25 ਜੂਨ – ਪਟਿਆਲਾ ਦੇ ਨੇੜਲੇ ਥਾਣਾ ਪਸਿਆਣਾ ਇਲਾਕੇ ਤੋਂ ਇੱਕ ਬੇਹੱਦ ਦਰਦਨਾਕ ਅਤੇ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ । ਜਿੱਥੇ ਇੱਕ ਫੌਜੀ ਨੌਜਵਾਨ ਨੇ ਆਪਣੀ ਪਤਨੀ ਦੀ ਹੱਤਿਆ ਕਰਨ ਦੀ ਨੀਅਤ ਨਾਲ ਕਾਰ ਸਮੇਤ ਉਸ ਨੂੰ ਭਾਖੜਾ ਨਹਿਰ ਵਿੱਚ ਧੱਕਾ ਦੇ ਦਿੱਤਾ। ਇਸ ਘਟਨਾ ਵਿੱਚ 30 ਸਾਲਾ ਰਮਨਦੀਪ ਕੌਰ ਦੀ ਪਾਣੀ ਵਿੱਚ ਡੁੱਬਣ ਕਾਰਨ ਮੌਤ ਹੋ ਗਈ, ਜਦਕਿ ਦੋਸ਼ੀ ਪਤੀ ਹੈਪੀ ਸਿੰਘ ਖੁਦ ਸੁਰੱਖਿਅਤ ਬਾਹਰ ਨਿਕਲ ਆਇਆ। ਮ੍ਰਿਤਕਾ ਦੇ ਭਰਾ ਗੁਰਜੀਤ ਸਿੰਘ ਨੇ ਪੁਲਿਸ ਨੂੰ ਦਿੱਤੇ ਬਿਆਨਾਂ ਵਿੱਚ ਦੋਸ਼ ਲਗਾਇਆ ਹੈ ਕਿ ਹੈਪੀ ਸਿੰਘ ਨੇ ਸੋਚੀ-ਸਮਝੀ ਸਾਜ਼ਿਸ਼ ਤਹਿਤ ਇਸ ਘਟਨਾ ਨੂੰ ਅੰਜਾਮ ਦਿੱਤਾ। ਬਿਆਨਾਂ ਦੇ ਆਧਾਰ ‘ਤੇ ਪੁਲਿਸ ਨੇ ਪਿੰਡ ਬਾਜੇਵਾਲਾ, ਜ਼ਿਲ੍ਹਾ ਮਾਨਸਾ ਦੇ ਰਹਿਣ ਵਾਲੇ ਹੈਪੀ ਸਿੰਘ ਖ਼ਿਲਾਫ਼ ਕਤਲ ਦਾ ਮਾਮਲਾ ਦਰਜ ਕਰ ਲਿਆ ਹੈ।
Share this content:



Post Comment