ਪਟਿਆਲਾ ਵਿੱਚ ਨੌਜਵਾਨ ਨੂੰ ਟਾਰਚਰ ਕਰਨ ਦੇ ਮਾਮਲੇ ’ਚ ਇੰਸਪੈਕਟਰ ਅਤੇ ਏਐਸਆਈ ਮੁਅੱਤਲ
ਪਟਿਆਲਾ, 6 ਅਗਸਤ – ਪਟਿਆਲਾ ’ਚ 26 ਜੂਨ ਨੂੰ ਦੋ ਨੌਜਵਾਨਾਂ ਨਾਲ ਮਾਰਕੁੱਟ ਕਰਨ ਅਤੇ ਉਨ੍ਹਾਂ ਨੂੰ ਥਰਡ ਡਿਗਰੀ ਟਾਰਚਰ ਕਰਨ ਦੇ ਮਾਮਲੇ ’ਚ ਪੰਜਾਬ-ਹਰਿਆਣਾ ਹਾਈ ਕੋਰਟ ਦੇ ਹੁਕਮਾਂ ’ਤੇ ਇੰਸਪੈਕਟਰ ਯਸ਼ਪਾਲ ਸ਼ਰਮਾ ਅਤੇ ਏਐਸਆਈ ਬਲਬੀਰ ਸਿੰਘ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ। ਉਨ੍ਹਾਂ ਖ਼ਿਲਾਫ਼ ਥਾਣਾ ਘੱਗਾ ’ਚ ਕੇਸ ਵੀ ਦਰਜ ਕਰ ਲਿਆ ਗਿਆ ਹੈ ਅਤੇ ਪੁਲਿਸ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀ ਰਹੀ ਹੈ। ਘੱਗਾ ਦੇ ਵਾਰਡ ਨੰਬਰ 6 ਦੀ ਵਸਨੀਕ ਵਰਿੰਦਰ ਕੌਰ ਨੇ ਸ਼ਿਕਾਇਤ ਦਰਜ ਕਰਵਾਈ ਸੀ, ਕਿ ਹਰਪ੍ਰੀਤ ਸਿੰਘ ਅਤੇ ਗੁਰਪ੍ਰੀਤ ਸਿੰਘ ਨੇ 26 ਜੂਨ ਨੂੰ ਉਸ ਦੀ ਕੁੱਟਮਾਰ ਕੀਤੀ ਸੀ।
ਪੁਲਿਸ ਨੇ 10 ਜੁਲਾਈ ਨੂੰ ਦੋਵਾਂ ਖ਼ਿਲਾਫ਼ ਐਫਆਈਆਰ ਨੰਬਰ 67 ਦਰਜ ਕੀਤੀ ਸੀ। ਵਰਿੰਦਰ ਕੌਰ ਨੇ ਦੋਸ਼ ਲਗਾਇਆ ਸੀ ਕਿ ਦੋਵੇਂ ਨੌਜਵਾਨਾਂ ਨੇ ਉਸਨੂੰ ਉਸਦੀ ਜ਼ਮੀਨ ਵਾਹੁਣ ਤੋਂ ਰੋਕਿਆ ਅਤੇ ਉਸਦੀ ਕੁੱਟਮਾਰ ਕੀਤੀ। ਮਾਮਲਾ ਦਰਜ ਹੋਣ ਤੋਂ ਬਾਅਦ ਪੁਲਿਸ ਨੇ ਹਰਪ੍ਰੀਤ ਸਿੰਘ ਨੂੰ ਗ੍ਰਿਫਤਾਰ ਕਰ ਲਿਆ। ਹਰਪ੍ਰੀਤ ਸਿੰਘ ਨੇ ਪੁਲਿਸ ’ਤੇ ਉਸਨੂੰ ਥਰਡ ਡਿਗਰੀ ਦੇਣ ਅਤੇ ਪੁਲਿਸ ਸਟੇਸ਼ਨ ਵਿੱਚ ਬਿਜਲੀ ਦੇ ਝਟਕੇ ਦੇਣ ਦਾ ਆਰੋਪ ਲਗਾਇਆ ਸੀ। ਹਰਪ੍ਰੀਤ ਸਿੰਘ ਦੀ ਡਾਕਟਰੀ ਜਾਂਚ ਦੌਰਾਨ ਹਮਲੇ ਦੀ ਰਿਪੋਰਟ ਆਈ ਸੀ, ਜਿਸ ਤੋਂ ਬਾਅਦ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਗਈ ਸੀ।
Share this content:


Post Comment