Loading Now

ਪਰਮਵੀਰ ਚੱਕਰ ਵਿਜੇਤਾ ਸੂਬੇਦਾਰ ਜੋਗਿੰਦਰ ਸਿੰਘ ਦਾ 63ਵਾਂ ਸ਼ਹੀਦੀ ਦਿਹਾੜਾ ਸ਼ਰਧਾਪੂਰਵਕ ਮਨਾਇਆ

ਪਰਮਵੀਰ ਚੱਕਰ ਵਿਜੇਤਾ ਸੂਬੇਦਾਰ ਜੋਗਿੰਦਰ ਸਿੰਘ ਦਾ 63ਵਾਂ ਸ਼ਹੀਦੀ ਦਿਹਾੜਾ ਸ਼ਰਧਾਪੂਰਵਕ ਮਨਾਇਆ

*ਫੌਜ ਦੀ 310 ਫੀਲਡ ਰੈਜ਼ੀਮੈਂਟ ਬਟਾਲੀਅਨ ਦੀ ਟੁਕੜੀ ਵੱਲੋਂ ਸ਼ਹੀਦ ਸੂਬੇਦਾਰ ਜੋਗਿੰਦਰ ਸਿੰਘ ਨੂੰ ਸਰਕਾਰੀ ਸਨਮਾਨਾਂ ਨਾਲ ਦਿੱਤਾ ਗਾਰਡਆਫਆਨਰ

*ਡਿਪਟੀ ਕਮਿਸ਼ਨਰ ਸਾਗਰ ਸੇਤੀਆ ਸਮੇਤ ਜੀ..ਸੀ., 7 ਇੰਨਫੈਂਟਰੀ ਡਿਵੀਜ਼ਨ ਤੇ ਹੋਰ ਸ਼ਖਸ਼ੀਅਤਾਂ ਵੱਲੋਂ ਸ਼ਰਧਾ ਦੇ ਫੁੱਲ ਭੇਂਟ

ਮੋਗਾ, 23 ਅਕਤੂਬਰ (ਗਿਆਨ ਸਿੰਘ/ਏ.ਡੀ.ਪੀ ਨਿਊਜ਼) – ਅੱਜ 23 ਅਕਤੂਬਰ 2025 ਨੂੰ ਦੇਸ਼ ਦੇ ਸਰਵਉੱਚ ਸਨਮਾਨ, ਬਹਾਦੁਰੀ ਪੁਰਸਕਾਰ ਪਰਮਵੀਰ ਚੱਕਰ ਵਿਜੇਤਾ ਸੂਬੇਦਾਰ ਜੋਗਿੰਦਰ ਸਿੰਘ ਨੂੰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਮੋਗਾ ਵਿਖੇ ਉਨਾਂ ਦੇ ਸਮਾਰਕ ਉੱਪਰ ਸਿਵਲ ਪ੍ਰਸਾਸ਼ਨ ਅਤੇ ਸਾਬਕਾਂ ਸੈਨਿਕਾਂ ਵੱਲੋਂ ਫੁੱਲ ਮਲਾਵਾਂ ਭੇਟ ਕਰਕੇ ਬੜੇ ਹੀ ਆਦਰ ਸਹਿਤ ਉਹਨਾਂ ਦਾ 63 ਵਾਂ ਸ਼ਹੀਦੀ ਦਿਹਾੜਾ ਮਨਾਇਆ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਮੋਗਾ ਸ੍ਰੀ ਸਾਗਰ ਸੇਤੀਆ,  ਜੀ..ਸੀ., 7 ਇੰਨਫੈਂਟਰੀ ਡਿਵੀਜ਼ਨ ਦੀ ਤਰਫੋਂ ਲੈਫ. ਕਰਨਲ ਤੇਜ਼ ਪ੍ਰਤਾਪ ਸਿੰਘ ਅਤੇ ਹੋਰ ਆਰਮੀ ਦੇ ਅਧਿਕਾਰੀਆਂ ਤੇ ਸ਼ਖਸ਼ੀਅਤਾਂ ਵੱਲੋਂ ਉਹਨਾਂ ਨੂੰ ਸ਼ਰਧਾਂਜਲੀਆਂ ਭੇਂਟ ਕੀਤੀਆਂ ਗਈਆਂ।  .

ca-2 ਪਰਮਵੀਰ ਚੱਕਰ ਵਿਜੇਤਾ ਸੂਬੇਦਾਰ ਜੋਗਿੰਦਰ ਸਿੰਘ ਦਾ 63ਵਾਂ ਸ਼ਹੀਦੀ ਦਿਹਾੜਾ ਸ਼ਰਧਾਪੂਰਵਕ ਮਨਾਇਆ

ਸ਼ਰਧਾਂਜਲੀ ਭੇਂਟ ਕਰਨ ਵਾਲਿਆਂ ਵਿਚ ਸ੍ਰੀਮਤੀ ਕੁਲਵੰਤ ਕੌਰ ਪੁੱਤਰੀ ਸ਼ਹੀਦ ਸੂਬੇਦਾਰ ਜੋਗਿੰਦਰ ਸਿੰਘ, ਪਰਮਵੀਰ ਚੱਕਰ ਵਿਜੇਤਾ, ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀਮਤੀ ਚਾਰੂਮਿਤਾ, ਐਸ.ਪੀ. ਸੰਦੀਪ ਸਿੰਘ ਮੰਡ, ਮੁੱਖ ਮੰਤਰੀ ਫੀਲਡ ਅਫ਼ਸਰ ਸ਼੍ਰੀ ਗਗਨਦੀਪ ਸਿੰਘ, ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫਤਰ ਮੋਗਾ ਦੀ ਤਰਫੋਂ ਲੈਫ. ਕਰਨਲ ਡਾ. ਸੁਖਮੀਤ ਮਨਿਹਾਸ, ਮੀਤ ਪ੍ਰਧਾਨ ਜ਼ਿਲ੍ਹਾ ਸੈਨਿਕ ਬੋਰਡ ਮੋਗਾ ਅਤੇ ਹੋਰ ਸਾਬਕਾ ਸੈਨਿਕ ਅਧਿਕਾਰੀ ਅਤੇ ਪ੍ਰਸਾਸ਼ਨ ਦੇ ਅਧਿਕਾਰੀਆਂ ਨੇ ਸ਼ਮੂਲੀਅਤ ਕੀਤੀ ਇਸ ਤੋਂ ਇਲਾਵਾ ਹੋਰ ਸਾਬਕਾ ਸੈਨਿਕ ਅਤੇ ਉਹਨਾਂ ਦੀਆਂ ਵਿਧਵਾਵਾਂ ਵੀ ਹਾਜ਼ਰ ਸਨ ਸੂਬੇਦਾਰ ਗੁਰਮੀਤ ਸਿੰਘ ਦੀ ਅਗਵਾਈ ਹੇਠ ਫੌਜ ਦੀ 310 ਫੀਲਡ ਰੈਜ਼ੀਮੈਂਟ ਬਟਾਲੀਅਨ ਦੀ ਟੁਕੜੀ ਵੱਲੋਂ ਸ਼ਹੀਦ ਸੂਬੇਦਾਰ ਜੋਗਿੰਦਰ ਸਿੰਘ ਪਰਮਵੀਰ ਚੱਕਰ ਵਿਜੇਤਾ ਨੂੰ ਸਰਕਾਰੀ ਸਨਮਾਨਾਂ ਨਾਲ ਗਾਰਡਆਫਆਨਰ ਪੇਸ਼ ਕੀਤਾ ਗਿਆਇਸ ਮੌਕੇ ਤੇ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਮੋਗਾ ਤਰਫੋਂ  14 ਨਾਨਪੈਨਸ਼ਨਰ ਸਾਬਕਾ ਸੈਨਿਕਾਂ/ਵਿਧਵਾਵਾਂ ਨੂੰ ਮਾਲੀ ਸਹਾਇਤਾ ਦੇ ਚੈੱਕ ਡਿਪਟੀ ਕਮਿਸ਼ਨਰ ਸ੍ਰੀ ਸਾਗਰ ਸੇਤੀਆ ਵੱਲੋਂ ਪ੍ਰਦਾਨ ਕਰਕੇ ਸਨਮਾਨਿਤ ਕੀਤਾ ਗਿਆ

ਡਿਪਟੀ ਕਮਿਸ਼ਨਰ ਸ਼੍ਰੀ ਸਾਗਰ ਸੇਤੀਆ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਸੂਬੇਦਾਰ ਜੋਗਿੰਦਰ ਸਿੰਘ, ਪਰਮਵੀਰ ਚੱਕਰ ਵਿਜੇਤਾ, ਇਕ ਮਹਾਨ ਯੋਧਾ ਸੀ, ਜਿਸ ਨੇ 1962 ਦੀ ਹਿੰਦਚੀਨ ਜੰਗ ਦੌਰਾਨ ਬਹਾਦਰੀ ਨਾਲ ਲੜਦਿਆਂ ਆਪਣੇ ਪ੍ਰਾਣਾਂ ਦੀ ਬਲੀ ਦਿੱਤੀ ਇਹ ਪਿੰਡ ਮਾਹਲਾ ਕਲਾਂ, ਤਹਿ ਬਾਘਾਪੁਰਾਣਾ, ਜ਼ਿਲਾ ਮੋਗਾ ਦੇ ਰਹਿਣ ਵਾਲੇ ਸਨ ਉਹ ਪਹਿਲੀ ਸਿੱਖ ਰੈਜੀਮੈਂਟ ਵਿਚ ਭਰਤੀ ਹੋ ਗਏ ਸਨ ਅਕਤੂਬਰ 1962 ਵਿਚ ਚੀਨ ਨੇ ਭਾਰਤ ਤੇ ਹਮਲਾ ਬੋਲ ਦਿੱਤਾ ਸੂਬੇਦਾਰ ਜੋਗਿੰਦਰ ਸਿੰਘ ਦੀ ਪਲਾਟੂਨ ਨੂੰ ਨੇਫ਼ਾ ਦੇ ਤੁਆਂਗ ਸੈਕਟਰ ਵਿੱਚ ਤੌਗਪੈਂਗ ਲਾ ਚੌਂਕੀ ਦੀ ਹਿਫ਼ਾਜ਼ਤ ਕਰਨ ਦੀ ਜਿੰਮੇਵਾਰੀ ਸੌਂਪੀ ਗਈ 23 ਅਕਤੂਬਰ 1962, ਸਵੇਰੇ ਸਾਢੇ ਪੰਜ ਵਜੇ ਚੀਨੀ ਫੌਜ ਨੇ ਲਗਭਗ ਆਪਣੇ 200 ਸੈਨਿਕਾਂ ਨਾਲ ਉਨ੍ਹਾਂ ਦੀ ਚੌਂਕੀ ਤੇ ਧਾਵਾ ਬੋਲ ਦਿੱਤਾ

ca-1 ਪਰਮਵੀਰ ਚੱਕਰ ਵਿਜੇਤਾ ਸੂਬੇਦਾਰ ਜੋਗਿੰਦਰ ਸਿੰਘ ਦਾ 63ਵਾਂ ਸ਼ਹੀਦੀ ਦਿਹਾੜਾ ਸ਼ਰਧਾਪੂਰਵਕ ਮਨਾਇਆ

ਸੂਬੇਦਾਰ ਜੋਗਿੰਦਰ ਸਿੰਘ ਅਤੇ ਉਨ੍ਹਾਂ ਦੇ ਸਾਥੀ ਜਵਾਨਾਂ ਨੇ ਬਹਾਦਰੀ ਨਾਲ ਲੜਦੇ ਹੋਏ ਦੁਸ਼ਮਣ ਦੇ ਦੋ ਹਮਲੇ ਪਛਾੜ ਦਿੱਤੇ ਦੁਸ਼ਮਣ ਦੇ ਇਹਨਾਂ ਦੋ ਹਮਲਿਆਂ ਨੂੰ ਪਛਾੜਣ ਤੋਂ ਬਾਅਦ ਸੂਬੇਦਾਰ ਜੋਗਿੰਦਰ ਸਿੰਘ ਦੀ ਪਲਾਟੂਨ ਦਾ ਜਾਨੀ ਨੁਕਸਾਨ ਹੋ ਜਾਣ ਕਾਰਨ ਉਹਨਾਂ ਦੇ ਜਵਾਨਾਂ ਦੀ ਗਿਣਤੀ ਬਹੁਤ ਥੋੜੀ ਰਹਿ ਗਈ ਸੀ ਅਤੇ ਪੱਟ ਵਿੱਚ ਗੋਲੀਆਂ ਲੱਗਨ ਕਾਰਣ ਉਹ ਖੁਦ ਵੀ ਬੁਰੀ ਤਰ੍ਹਾਂ ਜਖ਼ਮੀ ਹੋ ਗਏ ਸਨਫਿਰ ਵੀ ਉਨ੍ਹਾਂ ਨੇ ਦੁਸ਼ਮਣ ਦੇ ਤੀਜੇ ਹਮਲੇ ਦੌਰਾਨ ਆਪਣੇ ਬਚੇ ਹੋਏ ਜਵਾਨਾਂ ਨੂੰ ਹੱਲਾਸ਼ੇਰੀ ਦਿੰਦੇ ਹੋਏ, ਬੋਲੇ ਸੋ ਨਿਹਾਲ ਦੇ ਜੈਕਾਰੇ ਛੱਡ ਕੇ ਦੁਸ਼ਮਣ ਤੇ ਬੈਨਟਾਂ ਨਾਲ ਹਮਲਾ ਬੋਲ ਦਿੱਤਾ ਸੂਬੇਦਾਰ ਜੋਗਿੰਦਰ ਸਿੰਘ ਨੇ ਆਪਣੀ ਪਲਾਟੂਨ ਦੇ ਲਾਈਟ ਮਸ਼ੀਨ ਗੰਨ ਦੇ ਚਾਲਕ ਦੇ ਮਾਰੇ ਜਾਣ ਤੇ ਖੁਦ ਲਾਈਟ ਮਸ਼ੀਨ ਗੰਨ ਸੰਭਾਲੀ ਅਤੇ ਦੁਸ਼ਮਣ ਦਾ ਕਾਫੀ ਜਾਨੀ ਨੁਕਸਾਨ ਕੀਤਾ ਇਸੇ ਦੌਰਾਨ ਉਹ ਦੁਸ਼ਮਣ ਦੇ ਘੇਰੇ ਵਿਚ ਆ ਗਏ ਅਤੇ ਆਖ਼ਰੀ ਦਮ ਤੱਕ ਦੁਸ਼ਮਣ ਨਾਲ ਲੜਦੇ ਹੋਏ ਵੀਰਗਤੀ ਨੂੰ ਪ੍ਰਾਪਤ ਹੋਏਉਹਨਾਂ ਕਿਹਾ ਕਿ ਸੂਬੇਦਾਰ ਜੋਗਿੰਦਰ ਸਿੰਘ ਦੀ ਜੋਸ਼ੀਲੀ ਅਗਵਾਈ, ਸ਼ਲਾਘਾਯੋਗ ਵੀਰਤਾ ਅਤੇ ਬੇਮਿਸਾਲ ਫਰਜ਼ ਕਾਰਨ ਭਾਰਤ ਸਰਕਾਰ ਵੱਲੋ ਉਨ੍ਹਾਂ ਨੂੰ ਸ਼ਹੀਦ ਹੋਣ ਉਪਰੰਤ ਦੇਸ਼ ਦੇ ਸਰਵਉੱਚ ਬਹਾਦੁਰੀ ਪੁਰਸਕਾਰ ਪਰਮਵੀਰ ਚੱਕਰ ਪ੍ਰਦਾਨ ਕੀਤਾ ਗਿਆ ਉਨਾਂ ਕਿਹਾ ਕਿ ਸੂਬੇਦਾਰ ਜੋਗਿੰਦਰ ਸਿੰਘ ਸਾਡੇ ਦਿਲਾਂ ਵਿੱਚ ਹਮੇਸ਼ਾ ਜਿੰਦਾ ਰਹਿਣਗੇ।

Share this content:

Post Comment