Loading Now

ਪਰਵਿੰਦਰ ਝੋਟਾ ਕਤਲ ਕਾਂਡ ਮਾਮਲੇ ਵਿਚ ਮਾਨਸਾ ਦੀ ਐਸ. ਐਚ. ਓ. ਮੁਅੱਤਲ

ਪਰਵਿੰਦਰ ਝੋਟਾ ਕਤਲ ਕਾਂਡ ਮਾਮਲੇ ਵਿਚ ਮਾਨਸਾ ਦੀ ਐਸ. ਐਚ. ਓ. ਮੁਅੱਤਲ

 ਮਾਨਸਾ- 15 ਅਕਤੂੂਬਰ ਪਰਵਿੰਦਰ ਸਿੰਘ ਝੋਟਾ ਕਤਲਕਾਂਡ ਮਾਮਲੇ ‘ਚ ਮਾਨਸਾ ਦੇ ਥਾਣਾ ਸਿਟੀ -2 ਦੀ ਮਹਿਲਾ ਐੱਸ ਐੱਚ ਓ ਬੇਅੰਤ ਕੌਰ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ।  ਜ਼ਿਕਰਯੋਗ ਹੈ ਕਿ ਪਰਵਿੰਦਰ ਸਿੰਘ ਝੋਟਾ ਦੇ ਪਿਤਾ ਭੀਮ ਸਿੰਘ ਨੇ ਪਰਵਿੰਦਰ ਸਿੰਘ ਝੋਟਾ ਵੱਲੋਂ ਕਈ ਸ਼ਿਕਾਇਤਾਂ ਤੇ ਨਸ਼ਾ ਤਸਕਰਾਂ ਸੰਬੰਧੀ ਜਾਣਕਾਰੀ ਦੇਣ ‘ਤੇ ਕੋਈ ਕਾਰਵਾਈ ਨਾ ਕਰਨ ਦੀ ਵੀ ਗੱਲ ਕਹੀ ਗਈ ਸੀ।
ਝੋਟਾ ਕਤਲਕਾਂਡ ਮਾਮਲੇ ਵਿਚ ਡੀਆਈਜੀ ਹਰਜੀਤ ਸਿੰਘ ਨੇ ਵੀ ਇਸ ਸੰਬੰਧੀ ਕਸੂਰਵਾਰ ਪੁਲੀਸ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਲਾਪਰਵਾਹੀ ਸਾਹਮਣੇ ਆਉਣ ‘ਤੇ ਕਾਰਵਾਈ ਕਰਨ ਦੀ ਗੱਲ ਕਹੀ ਸੀ। ਐੱਸ ਐੱਸ ਪੀ ਮਾਨਸਾ ਵੈਭਵ ਚੌਧਰੀ ਨੇ ਦੱਸਿਆ ਕਿ ਥਾਣਾ ਸਿਟੀ 2 ਦੀ ਮਹਿਲਾ ਐੱਸ ਐੱਚ ਓ ਬੇਅੰਤ ਕੌਰ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਗਿਆ ਹੈ। ਉਸਨੂੰ ਲਾਈਨ ਹਾਜ਼ਰ ਕਰ ਦਿੱਤਾ ਗਿਆ ਹੈ ਅਤੇ ਉਸ ਦਾ ਤਬਾਦਲਾ ਜ਼ਿਲ੍ਹੇ ਤੋਂ ਬਾਹਰ ਕਰ ਦਿੱਤਾ ਗਿਆ ਹੈ।

Share this content:

Post Comment