ਪਾਕਿਸਤਾਨ ਨੇ ਸ੍ਰੀਲੰਕਾ ਨੂੰ ਪੰਜ ਵਿਕਟਾਂ ਨਾਲ ਹਰਾਇਆ
24, ਸਤੰਬਰ – ਇੱਥੇ ਏਸ਼ੀਆ ਕੱਪ ਦੇ ਸੁਪਰ ਚਾਰ ਮੈਚ ਵਿਚ ਅੱਜ ਪਾਕਿਸਤਾਨ ਨੇ ਸ੍ਰੀਲੰਕਾ ਨੂੰ ਪੰਜ ਵਿਕਟਾਂ ਨਾਲ ਹਰਾ ਦਿੱਤਾ ਹੈ। ਸ੍ਰੀਲੰਕਾ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ 20 ਓਵਰਾਂ ਵਿਚ ਅੱਠ ਵਿਕਟਾਂ ਦੇ ਨੁਕਸਾਨ ਨਾਲ 133 ਦੌੜਾਂ ਬਣਾਈਆਂ ਜਦਕਿ ਪਾਕਿਸਤਾਨ ਨੇ ਜੇਤੂ ਟੀਚਾ 18 ਓਵਰਾਂ ਵਿਚ ਪੂਰਾ ਕਰ ਲਿਆ। ਪਾਕਿਸਤਾਨ ਨੇ ਪੰਜ ਵਿਕਟਾਂ ਦੇ ਨੁਕਸਾਨ ਨਾਲ 138 ਦੌੜਾਂ ਬਣਾ ਕੇ ਮੈਚ ਜਿੱਤ ਲਿਆ। ਪਾਕਿਸਤਾਨ ਵਲੋਂ ਹੁਸੈਨ ਤਲਤ ਤੇ ਮੁਹੰਮਦ ਨਵਾਜ਼ ਨੇ ਸ਼ਾਨਦਾਰ ਬੱਲੇਬਾਜ਼ੀ ਕੀਤੀ ਤੇ ਟੀਮ ਨੂੰ ਜਿੱਤ ਦਿਵਾਈ।
ਪਾਕਿਸਤਾਨ ਦੀ ਸ਼ੁਰੂਆਤ ਵਧੀਆ ਰਹੀ। ਪਾਕਿਸਤਾਨ ਦੇ ਸਲਾਮੀ ਬੱਲੇਬਾਜ਼ਾਂ ਨੇ ਪਹਿਲੇ ਚਾਰ ਓਵਰਾਂ ਵਿਚ ਤੇਜ਼ ਗਤੀ ਨਾਲ ਦੌੜਾਂ ਬਣਾਈਆਂ ਪਰ ਜਦੋਂ ਪਾਕਿਸਤਾਨ ਦੀਆਂ 45 ਦੌੜਾਂ ਬਣੀਆਂ ਸਨ ਤਾਂ ਸਾਹਿਬਜ਼ਾਦਾ ਫਰਹਾਨ ਆਊਟ ਹੋ ਗਿਆ। ਉਸ ਨੇ 15 ਗੇਂਦਾਂ ਵਿਚ 24 ਦੌੜਾਂ ਬਣਾਈਆਂ। ਇਸ ਤੋਂ ਇਕ ਦੌੜ ਬਾਅਦ ਫਖਰ ਜ਼ਮਾਨ ਵੀ ਆਊਟ ਹੋ ਗਿਆ। ਉਸ ਨੇ 19 ਗੇਂਦਾਂ ਵਿਚ 17 ਦੌੜਾਂ ਬਣਾਈਆਂ। ਇਸ ਤੋਂ ਬਾਅਦ ਸਈਮ ਅਯੂਬ ਦੋ ਦੌੜਾਂ ਤੇ ਸਲਮਾਨ ਆਗਾ ਪੰਜ ਦੌੜਾਂ ਬਣਾ ਕੇ ਆਊਟ ਹੋ ਗਏ।
Share this content:


Post Comment