ਪਾਕਿਸਤਾਨ ਸੁਪਰੀਮ ਕੋਰਟ ਨੇ ਇਮਰਾਨ ਖਾਨ ਨੂੰ ਹਸਪਤਾਲ ’ਚ ਦਾਖਲ ਕਰਵਾਉਣ ਦਾ ਦਿੱਤਾ ਹੁਕਮ
ਇਸਲਾਮਾਬਾਦ, 18 ਅਗਸਤ – ਪਾਕਿਸਤਾਨ ਦੀ ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ਜੇਲ੍ਹ ਵਿੱਚ ਬੰਦ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੂੰ ਇਲਾਜ ਲਈ ਸ਼ਿਫਾ ਇੰਟਰਨੈਸ਼ਨਲ ਹਸਪਤਾਲ ਭੇਜਣ ਦਾ ਹੁਕਮ ਦਿੱਤਾ। ਕੋਰਟ ਨੇ ਕਿਹਾ ਕਿ ਇਮਰਾਨ ਨੂੰ ਅੱਜ ਹੀ ਹਸਪਤਾਲ ਟ੍ਰਾਂਸਫਰ ਕੀਤਾ ਜਾਵੇ। ਉਨ੍ਹਾਂ ਦੀ ਸਿਹਤ ਦੀ ਜਾਂਚ ਅਤੇ ਇਲਾਜ ਲਈ ਮੈਡੀਕਲ ਬੋਰਡ ਵੀ ਬਣਾਇਆ ਜਾਵੇਗਾ। ਸੁਣਵਾਈ ਦੌਰਾਨ ਕੋਰਟ ਨੇ ਅਡਿਆਲਾ ਜੇਲ੍ਹ ਪ੍ਰਸ਼ਾਸਨ ਤੋਂ ਇਮਰਾਨ ਦੀ ਪੂਰੀ ਮੈਡੀਕਲ ਰਿਪੋਰਟ ਮੰਗੀ। ਜਸਟਿਸ ਸ਼ਾਹਿਦ ਵਹੀਦ ਨੇ ਕਿਹਾ ਕਿ ਕੋਰਟ ਦੇ ਸਾਹਮਣੇ ਪੂਰੀ ਰਿਪੋਰਟ ਦੀ ਬਜਾਏ ਸਿਰਫ਼ ਉਸ ਦੀ ਸਮਰੀ (ਸੰਖੇਪ) ਪੇਸ਼ ਕੀਤੀ ਗਈ ਹੈ। ਤਿੰਨ ਜੱਜਾਂ ਦੀ ਬੈਂਚ ਇਮਰਾਨ ਦੇ ਇਲਾਜ ਅਤੇ ਪਰਿਵਾਰ ਨਾਲ ਮੁਲਾਕਾਤ ਨਾਲ ਜੁੜੀਆਂ ਯਾਚਿਕਾਵਾਂ ‘ਤੇ ਸੁਣਵਾਈ ਕਰ ਰਹੀ ਸੀ। ਬੈਂਚ ਦੀ ਪ੍ਰਧਾਨਗੀ ਜਸਟਿਸ ਸ਼ਾਹਿਦ ਵਹੀਦ ਨੇ ਕੀਤੀ। ਇਸ ਵਿੱਚ ਜਸਟਿਸ ਨਈਮ ਅਖ਼ਤਰ ਅਫ਼ਗਾਨ ਅਤੇ ਜਸਟਿਸ ਇਸ਼ਤੀਆਕ ਇਬਰਾਹੀਮ ਸ਼ਾਮਲ ਸਨ।
Share this content:



Post Comment