Loading Now

ਪਾਸ਼ ਯਾਦਗਾਰੀ ਕੰਪਲੈਕਸ ਦਾ ਤਾਲਾ ਤੋੜਨ ਦਾ ਵਿਰੋਧ

ਪਾਸ਼ ਯਾਦਗਾਰੀ ਕੰਪਲੈਕਸ ਦਾ ਤਾਲਾ ਤੋੜਨ ਦਾ ਵਿਰੋਧ

ਚੰਡੀਗੜ੍ਹ, 6 ਅਗਸਤ – ਪ੍ਰਗਤੀਸ਼ੀਲ ਲੇਖਕ ਸੰਘ, ਪਲਸ ਮੰਚ ਅਤੇ ਜਮਹੂਰੀ ਅਧਿਕਾਰ ਸਭਾ ਨੇ ਪ੍ਰਸਿੱਧ ਇਨਕਲਾਬੀ ਕਵੀ ਪਾਸ਼ ਅਤੇ ਉਸ ਦੇ ਸਾਥੀ ਹੰਸਰਾਜ ਦੀ ਯਾਦ ਵਿੱਚ ਪਾਸ਼ ਯਾਦਗਾਰੀ ਕੌਮਾਂਤਰੀ ਟਰੱਸਟ ਵੱਲੋਂ ਪਾਸ਼ ਦੇ ਜੱਦੀ ਪਿੰਡ ਤਲਵੰਡੀ ਸਲੇਮ ’ਚ ਉਸਾਰੇ ਯਾਦਗਾਰੀ ਕੰਪਲੈਕਸ ਦੇ ਮੁੱਖ ਦਰਵਾਜ਼ੇ ਦਾ ਤਾਲਾ ਤੋੜਨ ਦਾ ਸਖ਼ਤ ਨੋਟਿਸ ਲਿਆ ਹੈ। ਪ੍ਰਗਤੀਸ਼ੀਲ ਲੇਖਕ ਸੰਘ ਦੇ ਕੌਮੀ ਜਨਰਲ ਸਕੱਤਰ ਡਾ. ਸੁਖਦੇਵ ਸਿਰਸਾ, ਸੂਬਾ ਪ੍ਰਧਾਨ ਸੁਰਜੀਤ ਜੱਜ, ਸੂਬਾ ਜਨਰਲ ਸਕੱਤਰ ਡਾ. ਕੁਲਦੀਪ ਸਿੰਘ ਦੀਪ, ਜਮਹੂਰੀ ਅਧਿਕਾਰ ਸਭਾ ਦੇ ਨੁਮਾਇੰਦੇ ਪ੍ਰੋ. ਜਗਮੋਹਨ ਸਿੰਘ ਤੇ ਡਾ. ਪਰਮਿੰਦਰ ਸਿੰਘ, ਪਲਸ ਮੰਚ ਦੇ ਨੁਮਾਇੰਦੇ ਅਮੋਲਕ ਸਿੰਘ, ਜਸਪਾਲ ਜੱਸੀ ਅਤੇ ਕੰਵਲਜੀਤ ਖੰਨਾ ਨੇ ਅਜਿਹਾ ਕਰਨ ਵਾਲਿਆਂ ’ਤੇ ਕਾਰਵਾਈ ਦੀ ਮੰਗ ਕੀਤੀ।

ਉੱਘੇ ਚਿੰਤਕ ਸਵਰਾਜਬੀਰ, ਪੰਜਾਬੀ ਅਕਾਦਮੀ ਲੁਧਿਆਣਾ ਦੇ ਪ੍ਰਧਾਨ ਡਾ. ਸਰਬਜੀਤ ਸਿੰਘ, ਇਤਿਹਾਸਕਾਰ ਸਵਰਨ ਸਿੰਘ ਵਿਰਕ, ਉੱਘੇ ਕਹਾਣੀਕਾਰ ਕਿਰਪਾਲ ਕਜ਼ਾਕ, ਬਲਦੇਵ ਮੋਗਾ, ਗੁਰਨਾਮ ਕੰਵਰ, ਲਾਭ ਸਿੰਘ ਖੀਵਾ, ਦੇਵਿੰਦਰ ਦਮਨ, ਮੱਖਣ ਮਾਨ, ਡਾ. ਅਰਵਿੰਦਰ ਕੌਰ ਕਾਕੜਾ, ਡਾ. ਸਰਬਜੀਤ ਕੌਰ ਸੋਹਲ, ਸ਼ਬਦੀਸ਼, ਅਤਰਜੀਤ ਸਿੰਘ, ਸ਼ਾਇਰ ਡਾ. ਪਾਲ ਕੌਰ, ਡਾ. ਗੁਲਜ਼ਾਰ ਪੰਧੇਰ, ਡਾ. ਅਨੂਪ ਸਿੰਘ, ਪ੍ਰੋ. ਬਲਦੇਵ ਬੱਲੀ, ਗੁਰਮੀਤ ਕੜਿਆਲਵੀ, ਡਾ. ਗੁਰਮੀਤ ਕੱਲਰਮਾਜ਼ਰੀ, ਰਮੇਸ਼ ਯਾਦਵ, ਜਸਪਾਲ ਮਾਨਖੇੜਾ, ਸੁਰਿੰਦਰ ਗਿੱਲ, ਦਰਸ਼ਨ ਜੋਗਾ, ਹਰਮੀਤ ਵਿਦਿਆਰਥੀ, ਡਾ. ਸੰਤੋਖ ਸੁੱਖੀ, ਸੁਖਵਿੰਦਰ ਪੱਪੀ, ਕੁਲਬੀਰ ਮਲਿਕ, ਅਮੀਰ ਸੁਲਤਾਨਾ, ਮਨਜੀਤ ਪੁਰੀ, ਖੁਸ਼ਵੰਤ ਬਰਗਾੜੀ, ਸਤਪਾਲ ਭੀਖੀ, ਕੁਲਦੀਪ ਚੌਹਾਨ, ਗੁਰਨੈਬ ਮੰਘਾਣੀਆਂ ਅਤੇ ਹਰਿਆਣਾ ਇਕਾਈ ਦੇ ਜਨਰਲ ਸਕੱਤਰ ਡਾ. ਹਰਵਿੰਦਰ ਸਿੰਘ ਨੇ ਕਾਰਵਾਈ ਦੀ ਮੰਗ ਕੀਤੀ।

Share this content:

Post Comment