Loading Now

ਪੁਲਿਸ ਨੇ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੂੰ ਹਿਰਾਸਤ ਵਿੱਚ ਲਿਆ

ਪੁਲਿਸ ਨੇ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੂੰ ਹਿਰਾਸਤ ਵਿੱਚ ਲਿਆ

22, ਅਗਸਤ – ਪੁਲਿਸ ਨੇ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੂੰ ਹਿਰਾਸਤ ਵਿੱਚ ਲਿਆ ਹੈ। ਸੰਦੀਪ ਜਾਖੜ ਅਤੇ ਹੋਰ ਵਰਕਰਾਂ ਨੂੰ ਵੀ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ। ਕੇਂਦਰ ਦੀਆਂ ਸਕੀਮਾਂ ਨੂੰ ਲੈ ਕੇ ਭਾਜਪਾ ਵੱਲੋਂ ਅਬੋਹਰ ਵਿਚ ਲਾਏ ਗਏ ਸਹਾਇਤਾ ਕੈਂਪ ਵਿਚ ਪੁੱਜਣ ਲਈ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਰਵਾਨਾ ਹੋਏ। ਇਸ ਦੌਰਾਨ ਪੁਲਿਸ ਨੇ ਉਨ੍ਹਾਂ ਨੂੰ ਰਾਹ ਵਿਚ ਹੀ ਰੋਕ ਲਿਆ। ਇਸ ਤੋਂ ਬਾਅਦ ਸੁਨੀਲ ਜਾਖੜ ਟੋਲ ਪਲਾਜ਼ੇ ਨੇੜੇ ਧਰਨਾ ਲਾ ਕੇ ਬੈਠ ਗਏ। ਉਨ੍ਹਾਂ ਨੇ ਕਿਹਾ ਕਿ ਮੈਨੂੰ ਗ੍ਰਿਫ਼ਤਾਰੀ ਦੀ ਪਰਵਾਹ ਨਹੀਂ ਹੈ। ਉਨ੍ਹਾਂ ਕਿਹਾ ਕਿ ਕੇਂਦਰ ਦੀਆਂ ਸਕੀਮਾਂ ਲੋਕਾਂ ਨੂੰ ਦੱਸ ਕੇ ਅਸੀਂ ਗਰੀਬ ਲੋਕਾਂ ਦਾ ਫ਼ਾਇਦਾ ਕਰਨ ਲਈ ਚੱਲੇ ਹਾਂ ਪਰ ਪੰਜਾਬ ਸਰਕਾਰ ਸਾਨੂੰ ਰੋਕ ਰਹੀ ਹੈ।

ਦੱਸ ਦਈਏ ਕਿ ਪੰਜਾਬ ਪੁਲਿਸ ਨੇ ਕੱਲ੍ਹ ਭਾਜਪਾ ਦੇ ਮੈਗਾ ਪ੍ਰੋਗਰਾਮ ‘ਭਾਜਪਾ ਦੇ ਸੇਵਾਦਾਰ, ਆ ਗਏ ਤੁਹਾਡੇ ਦੁਆਰ’ ਤਹਿਤ ਕਰੀਬ ਤਿੰਨ ਦਰਜਨ ਕੈਂਪਾਂ ’ਚ ਪੁੱਜੇ ਤਕਰੀਬਨ 125 ਭਾਜਪਾ ਆਗੂਆਂ ਅਤੇ ਵਰਕਰਾਂ ਨੂੰ ਹਿਰਾਸਤ ’ਚ ਲੈ ਲਿਆ ਸੀ। ਭਾਜਪਾ ਨੇ ਇਸ ਐਕਸ਼ਨ ਮਗਰੋਂ ‘ਆਪ’ ਸਰਕਾਰ ਖ਼ਿਲਾਫ਼ ਸੰਘਰਸ਼ ਦਾ ਬਿਗਲ ਵਜਾ ਦਿੱਤਾ ਹੈ। ਭਾਜਪਾ ਪੰਜਾਬ ਦੇ ਵਫ਼ਦ ਨੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਭਾਜਪਾ ਆਗੂਆਂ ਦੀਆਂ ਗ੍ਰਿਫ਼ਤਾਰੀਆਂ ਖ਼ਿਲਾਫ਼ ਮੰਗ ਪੱਤਰ ਦਿੱਤਾ ਸੀ। ਅੱਜ ਭਾਜਪਾ ਵੱਲੋਂ ਇਸ ਸਬੰਧੀ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਸਨ।

Share this content:

Post Comment