Loading Now

ਪੁਲੀਸ ਜਬਰ ਖ਼ਿਲਾਫ਼ ਕਿਸਾਨਾਂ ਵੱਲੋਂ ਥਾਣਿਆਂ ਅੱਗੇ ਧਰਨੇ

ਪੁਲੀਸ ਜਬਰ ਖ਼ਿਲਾਫ਼ ਕਿਸਾਨਾਂ ਵੱਲੋਂ ਥਾਣਿਆਂ ਅੱਗੇ ਧਰਨੇ

ਚੰਡੀਗਡ਼੍ਹ-  29 ਅਕਤੂਬਰ ਮਾਨਸਾ ਦੇ ਪਿੰਡ ਭੰਮੇ ਕਲਾਂ ਵਿਖੇ ਨੌਜਵਾਨ ਦਲਜੀਤ ਸਿੰਘ ਮਾਮਲੇ ਵਿੱਚ ਪੁਲੀਸ ਦੇ ਜਬਰ ਖ਼ਿਲਾਫ਼ ਅੱਜ ਭਾਰਤੀ ਕਿਸਾਨ ਯੂਨੀਅਨ (ਏਕਤਾ)-ਉਗਰਾਹਾਂ ਨੇ ਪੰਜਾਬ ਦੇ 13 ਜ਼ਿਲ੍ਹਿਆਂ ’ਚ 40 ਦੇ ਕਰੀਬ ਥਾਣਿਆਂ ਮੂਹਰੇ ਪ੍ਰਦਰਸ਼ਨ ਕੀਤੇ। ਇਸ ਦੌਰਾਨ ਵੱਡੀ ਗਿਣਤੀ ਕਿਸਾਨ, ਮਜ਼ਦੂਰ, ਬਜ਼ੁਰਗਾਂ ਅਤੇ ਔਰਤਾਂ ਨੇ ਸ਼ਿਰਕਤ ਕੀਤੀ। ਇਸ ਦੌਰਾਨ ਹੀ ਜਥੇਬੰਦੀ ਦੇ ਸੂਬਾਈ ਆਗੂ ਝੰਡਾ ਸਿੰਘ ਜੇਠੂਕੇ ਦੀ ਅਗਵਾਈ ਵਿੱਚ ਕਿਸਾਨ ਮਰਦ ਔਰਤਾਂ ਦਾ ਵੱਡਾ ਜੱਥਾ ਪੁਲੀਸ ਨਾਕੇ ਤੋੜ ਕੇ ਮਾਨਸਾ ਧਰਨੇ ’ਚ ਜਾ ਪੁੱਜਿਆ।

ਜਥੇਬੰਦੀ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ, ਸਕੱਤਰ ਸ਼ਿੰਗਾਰਾ ਸਿੰਘ, ਸੀਨੀਅਰ ਮੀਤ ਪ੍ਰਧਾਨ ਝੰਡਾ ਸਿੰਘ ਜੇਠੂਕੇ, ਮੀਤ ਪ੍ਰਧਾਨ ਰੂਪ ਸਿੰਘ ਛੰਨਾ, ਜਨਕ ਸਿੰਘ ਭੁਟਾਲ, ਸੂਬਾ ਸਕੱਤਰ ਜਗਤਾਰ ਸਿੰਘ ਕਾਲਾ ਝਾੜ ਅਤੇ ਔਰਤ ਆਗੂ ਹਰਿੰਦਰ ਬਿੰਦੂ, ਕਮਲ ਬਰਨਾਲਾ ਤੇ ਕੁਲਦੀਪ ਕੁੱਸਾ ਨੇ ਵੱਖ-ਵੱਖ ਥਾਵਾਂ ’ਤੇ ਸੰਬੋਧਨ ਕਰਦਿਆਂ ਮਾਨਸਾ ਵਿਖੇ ਲੋਕਾਂ ਦੇ ਇਕੱਠ ਵਿੱਚੋਂ ਪੁਲੀਸ ਵੱਲੋਂ ਖੋਹੀ ਮ੍ਰਿਤਕ ਦੀ ਲਾਸ਼ ਫੌਰੀ ਮਾਪਿਆਂ ਨੂੰ ਸੌਂਪਣ ਦੀ ਮੰਗ ਕੀਤੀ। ਇਸ ਦੇ ਨਾਲ ਹੀ ਮਾਨਸਾ ਧਰਨੇ ’ਤੇ ਬੈਠੇ ਲੋਕਾਂ ਦੀ ਸੁਣਵਾਈ ਕਰਨ ਦੀ ਮੰਗ ਕੀਤੀ। ਲੋਕਾਂ ਨੇ ਮੰਗ ਕੀਤੀ ਕਿ ਮਾਨਸਾ ਧਰਨੇ ਵਿੱਚੋਂ ਗ੍ਰਿਫਤਾਰ ਕੀਤੇ ਵਿਅਕਤੀਆਂ ਨੂੰ ਫੌਰੀ ਰਿਹਾਅ ਕੀਤਾ ਜਾਵੇ ਅਤੇ ਪਰਵਿੰਦਰ ਝੋਟਾ ਦੇ ਕਤਲ ਦੇ ਮਸਲੇ ’ਤੇ ਇਨਸਾਫ਼ ਦਿੱਤਾ ਜਾਵੇ ਅਤੇ ਨਸ਼ਿਆਂ ਦੀ ਮਾਰ ਰੋਕਣ ਲਈ ਫੈਸਲਾਕੁਨ ਕਦਮ ਚੁੱਕੇ ਜਾਣ।

Share this content:

Post Comment