Loading Now

ਪ੍ਰਦਰਸ਼ਨਕਾਰੀਆਂ ਨੇ ਪਾਵਰਕੌਮ ਦੇ ਮੁੱਖ ਦਫ਼ਤਰ ਨੂੰ ਲਗਾਇਆ ਤਾਲਾ

ਪ੍ਰਦਰਸ਼ਨਕਾਰੀਆਂ ਨੇ ਪਾਵਰਕੌਮ ਦੇ ਮੁੱਖ ਦਫ਼ਤਰ ਨੂੰ ਲਗਾਇਆ ਤਾਲਾ

ਪਟਿਆਲਾ, 14 ਅਪ੍ਰੈਲ – ਪਾਵਰਕੌਮ ਮੈਨੇਜਮੈਂਟ ਵੱਲੋਂ ਸਹਾਇਕ ਲਾਈਨਮੈਨ ਦੀ ਅਸਾਮੀ ਲਈ ਪਹਿਲਾਂ ਤੋਂ ਲਾਜ਼ਮੀ ਅਪ੍ਰੈਂਟਿਸਸ਼ਿਪ ਦੀ ਸ਼ਰਤ ਖ਼ਤਮ ਕਰਨ ਕਾਰਨ ਪੰਜਾਬ ਦੇ ਨੌਜਵਾਨਾਂ ਵਿੱਚ ਰੋਸ ਹੈ। ਇਸ ਵਿਰੁੱਧ ਅਪ੍ਰੈਂਟਿਸਸ਼ਿਪ ਲਾਈਨਮੈਨ ਯੂਨੀਅਨ ਦੇ ਪ੍ਰਧਾਨ ਸੁਰਿੰਦਰ ਸਿੰਘ ਜਲਾਲਾਬਾਦ ਦੀ ਅਗਵਾਈ ਹੇਠ ਤਕਰੀਬਨ 1500 ਪ੍ਰਦਰਸ਼ਨਕਾਰੀਆਂ ਨੇ ਅੱਜ ਪਾਵਰਕੌਮ ਦਾ ਮੁੱਖ ਦਫ਼ਤਰ ਘੇਰ ਕੇ ਗੇਟ ਨੂੰ ਤਾਲਾ ਜੜ ਦਿੱਤਾ ਅਤੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਪ੍ਰਦਰਸ਼ਨਕਾਰੀਆਂ ਨੇ ਸ਼ਹਿਰ ਦੀ ਜੀਵਨ ਰੇਖਾ ਮਾਲ ਰੋਡ ’ਤੇ ਦੋਵੇਂ ਪਾਸੇ ਧਰਨਾ ਲਾ ਕੇ ਆਵਾਜਾਈ ਪੂਰੀ ਤਰ੍ਹਾਂ ਰੋਕੀ ਹੋਈ ਹੈ। ਇਸ ਕਾਰਨ ਸ਼ਹਿਰ ਦੀ ਆਵਾਜਾਈ ਵਿਵਸਥਾ ਪੂਰੀ ਤਰ੍ਹਾਂ ਵਿਗੜ ਗਈ ਹੈ। ਉਪਰੋਂ ਅੱਜ ਯੂਨੀਅਨ ਨੇ ਫੁਹਾਰਾ ਚੌਕ ਵੱਲ ਕੂਚ ਕੀਤਾ, ਜਿਸ ਕਾਰਨ ਸ਼ਹਿਰ ਵਾਸੀਆਂ ਤੇ ਰਾਹਗੀਰਾਂ ਦੀਆਂ ਮੁਸ਼ਕਲਾਂ ਹੋਰ ਵੱਧ ਗਈਆਂ। ਯੂਨੀਅਨ ਆਗੂਆਂ ਦਾ ਕਹਿਣਾ ਹੈ ਕਿ ਪਾਵਰਕੌਮ ਅਧੀਨ ਪੰਜਾਬ ਦੇ ਢਾਈ ਹਜ਼ਾਰ ਤੋਂ ਵੱਧ ਨੌਜਵਾਨ ਸਾਢੇ ਚਾਰ ਮਹੀਨਿਆਂ ਤੋਂ ਅਪ੍ਰੈਂਟਿਸਸ਼ਿਪ ਕਰ ਰਹੇ ਹਨ, ਜਦੋਂ ਹੁਣ ਪੱਕੀ ਭਰਤੀ ਦਾ ਮੌਕਾ ਆਇਆ ਤਾਂ ਮੈਨੇਜਮੈਂਟ ਨੇ ਸ਼ਰਤਾਂ ਬਦਲ ਕੇ ਇਨ੍ਹਾਂ ਨੌਜਵਾਨਾਂ ਨਾਲ ਧੋਖਾ ਕੀਤਾ ਹੈ। ਯੂਨੀਅਨ ਪ੍ਰਧਾਨ ਨੇ ਇਸ ਨੂੰ ਸਾਜ਼ਿਸ਼ ਕਰਾਰ ਦਿੱਤਾ। ਉਪ ਪ੍ਰਧਾਨ ਸਤਨਾਮ ਸਿੰਘ ਨੇ ਦੱਸਿਆ ਕਿ ਹੁਣ ਅਚਾਨਕ ਬਾਹਰੋਂ ਸਿੱਧੀ ਭਰਤੀ ਦਾ ਰਾਹ ਖੋਲ੍ਹ ਕੇ ਉਨ੍ਹਾਂ ਦੇ ਭਵਿੱਖ ਨਾਲ ਖਿਲਵਾੜ ਕੀਤਾ ਜਾ ਰਿਹਾ ਹੈ।

ਪ੍ਰਦਰਸ਼ਨਕਾਰੀਆਂ ਨੇ ਸ਼ਹਿਰ ਦੀ ਜੀਵਨ ਰੇਖਾ ਮਾਲ ਰੋਡ ’ਤੇ ਦੋਵੇਂ ਪਾਸੇ ਧਰਨਾ ਲਾ ਕੇ ਆਵਾਜਾਈ ਪੂਰੀ ਤਰ੍ਹਾਂ ਰੋਕੀ ਹੋਈ ਹੈ। ਇਸ ਕਾਰਨ ਸ਼ਹਿਰ ਦੀ ਆਵਾਜਾਈ ਵਿਵਸਥਾ ਪੂਰੀ ਤਰ੍ਹਾਂ ਵਿਗੜ ਗਈ ਹੈ। ਉਪਰੋਂ ਅੱਜ ਯੂਨੀਅਨ ਨੇ ਫੁਹਾਰਾ ਚੌਕ ਵੱਲ ਕੂਚ ਕੀਤਾ, ਜਿਸ ਕਾਰਨ ਸ਼ਹਿਰ ਵਾਸੀਆਂ ਤੇ ਰਾਹਗੀਰਾਂ ਦੀਆਂ ਮੁਸ਼ਕਲਾਂ ਹੋਰ ਵੱਧ ਗਈਆਂ। ਯੂਨੀਅਨ ਆਗੂਆਂ ਦਾ ਕਹਿਣਾ ਹੈ ਕਿ ਪਾਵਰਕੌਮ ਅਧੀਨ ਪੰਜਾਬ ਦੇ ਢਾਈ ਹਜ਼ਾਰ ਤੋਂ ਵੱਧ ਨੌਜਵਾਨ ਸਾਢੇ ਚਾਰ ਮਹੀਨਿਆਂ ਤੋਂ ਅਪ੍ਰੈਂਟਿਸਸ਼ਿਪ ਕਰ ਰਹੇ ਹਨ, ਜਦੋਂ ਹੁਣ ਪੱਕੀ ਭਰਤੀ ਦਾ ਮੌਕਾ ਆਇਆ ਤਾਂ ਮੈਨੇਜਮੈਂਟ ਨੇ ਸ਼ਰਤਾਂ ਬਦਲ ਕੇ ਇਨ੍ਹਾਂ ਨੌਜਵਾਨਾਂ ਨਾਲ ਧੋਖਾ ਕੀਤਾ ਹੈ। ਯੂਨੀਅਨ ਪ੍ਰਧਾਨ ਨੇ ਇਸ ਨੂੰ ਸਾਜ਼ਿਸ਼ ਕਰਾਰ ਦਿੱਤਾ। ਉਪ ਪ੍ਰਧਾਨ ਸਤਨਾਮ ਸਿੰਘ ਨੇ ਦੱਸਿਆ ਕਿ ਹੁਣ ਅਚਾਨਕ ਬਾਹਰੋਂ ਸਿੱਧੀ ਭਰਤੀ ਦਾ ਰਾਹ ਖੋਲ੍ਹ ਕੇ ਉਨ੍ਹਾਂ ਦੇ ਭਵਿੱਖ ਨਾਲ ਖਿਲਵਾੜ ਕੀਤਾ ਜਾ ਰਿਹਾ ਹੈ।

Share this content:

Post Comment