Loading Now

ਪ੍ਰਸਿੱਧ ਬਾਲ ਸਾਹਿਤਕਾਰ ਡਾ. ਦਰਸ਼ਨ ਸਿੰਘ ਆਸ਼ਟ ਹੋਏ ਵਿਦਿਆਰਥੀਆਂ ਦੇ ਰੂਬਰੂ

ਪ੍ਰਸਿੱਧ ਬਾਲ ਸਾਹਿਤਕਾਰ ਡਾ. ਦਰਸ਼ਨ ਸਿੰਘ ਆਸ਼ਟ ਹੋਏ ਵਿਦਿਆਰਥੀਆਂ ਦੇ ਰੂਬਰੂ

WhatsApp-Image-2026-11-28-at-15.53.40 ਪ੍ਰਸਿੱਧ ਬਾਲ ਸਾਹਿਤਕਾਰ ਡਾ. ਦਰਸ਼ਨ ਸਿੰਘ ਆਸ਼ਟ ਹੋਏ ਵਿਦਿਆਰਥੀਆਂ ਦੇ ਰੂਬਰੂ
ਡਾ. ਦਰਸ਼ਨ ਸਿੰਘ ਆਸ਼ਟ ਦਾ ਸੁਆਗਤ ਕਰਦੇ ਹੋਏ ਸਕੂਲ ਦੇ ਪ੍ਰਿੰਸੀਪਲ ਸ. ਜਗਦੀਪ ਸਿੰਘ ਸੰਧੂ

ਪਟਿਆਲਾ, 28 ਨਵੰਬਰ – ਬੀਤੇ ਦਿਨੀਂ ਪੀ.ਐੱਮ. ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਲੋਹ ਸਿੰਬਲੀ ਵਿਖੇ ਸ਼੍ਰੋਮਣੀ ਪੰਜਾਬੀ ਬਾਲ ਸਾਹਿਤ ਲੇਖਕ ਅਤੇ ਸਟੇਟ ਐਵਾਰਡੀ ਡਾ. ਦਰਸ਼ਨ ਸਿੰਘ ਆਸ਼ਟ  (ਪੰਜਾਬੀ ਯੂਨੀਵਰਸਿਟੀ, ਪਟਿਆਲਾ) ਦਾ ਵਿਦਿਆਰਥੀਆਂ ਨਾਲ ਵਿਸ਼ੇਸ਼ ਲੈਕਚਰ ਕਰਵਾਇਆ ਗਿਆ। ਇਸ ਮੌਕੇ ਉਨ੍ਹਾਂ ਨੇ ਵਿਦਿਆਰਥੀਆਂ ਨਾਲ ਆਪਣੇ ਸਾਹਿਤਕ ਤਜਰਬੇ ਅਤੇ ਵਿਚਾਰ ਸਾਂਝੇ ਕੀਤੇ ਅਤੇ ਉਨ੍ਹਾਂ ਨੂੰ ਕਿਤਾਬਾਂ ਪੜ੍ਹਨ, ਸਾਹਿਤ ਨਾਲ ਜੁੜਨ ਅਤੇ ਆਪਣੇ ਗਿਆਨ ਵਿੱਚ ਵਾਧਾ ਕਰਨ ਲਈ ਪ੍ਰੇਰਿਤ ਕੀਤਾ।ਇਸ ਦੌਰਾਨ ਉਨ੍ਹਾਂ ਨੇ  ਵਿਦਿਆਰਥੀਆਂ ਨੂੰ ਸਿੱੱਖਿਆ, ਮਾਤ ਭਾਸ਼ਾ, ਸਭਿਆਚਾਰ ਅਤੇ ਬਾਲ ਸਾਹਿਤ ਦੀ ਅਹਿਮੀਅਤ ਬਾਰੇ ਦਿਲਚਸਪ ਗੱਲਾਂ ਸਾਂਝੀਆਂ ਕੀਤੀਆਂ।ਜ਼ਿਕਰਯੋਗ ਹੈ ਕਿ ਡਾ. ਦਰਸ਼ਨ ਸਿੰਘ ਆਸ਼ਟ ਬੱਚਿਆਂ ਲਈ ਹੁਣ ਤੱਕ 150 ਪੁਸਤਕਾਂ ਦੀ ਰਚਨਾ ਕਰ ਚੁੱਕੇ ਹਨ।

WhatsApp-Image-2026-11-28-at-15.53.07-1-1 ਪ੍ਰਸਿੱਧ ਬਾਲ ਸਾਹਿਤਕਾਰ ਡਾ. ਦਰਸ਼ਨ ਸਿੰਘ ਆਸ਼ਟ ਹੋਏ ਵਿਦਿਆਰਥੀਆਂ ਦੇ ਰੂਬਰੂ
ਵਿਦਿਆਰਥੀਆਂ ਨਾਲ ਆਪਣੇ ਅਨੁਭਵ ਸਾਂਝੇ ਕਰਦੇ ਹੋਏ ਡਾ. ਆਸ਼ਟ

 

 

ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਸ. ਜਗਦੀਪ ਸਿੰਘ ਸੰਧੂ ਨੇ ਡਾ. ਆਸ਼ਟ  ਦਾ ਸਕੂਲ ਵਿਖੇ ਪਹੁੰਚਣ ਅਤੇ ਵਿਦਿਆਰਥੀਆਂ ਨਾਲ ਆਪਣੇ ਅਨਮੋਲ ਵਿਚਾਰ ਸਾਂਝੇ ਕਰਨ ਲਈ ਵਿਸ਼ੇਸ਼ ਧੰਨਵਾਦ ਕੀਤਾ।ਉਨ੍ਹਾਂ ਕਿਹਾ ਕਿ ਅਜਿਹੀਆਂ ਸਾਹਿਤਕ ਸ਼ਖ਼ਸੀਅਤਾਂ ਨਾਲ ਵਿਦਿਆਰਥੀਆਂ ਦੀ ਰੂਬਰੂ ਮੁਲਾਕਾਤ ਉਨ੍ਹਾਂ ਦੇ ਗਿਆਨ ਅਤੇ ਸਾਹਿਤਕ ਰੁਚੀ ਨੂੰ ਵਿਕਸਿਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦੀ ਹੈ।ਅਜਿਹੇੇ ਯਤਨ ਸਿੱਖਿਆ ਅਤੇ ਪੁਸਤਕ ਸਭਿਆਚਾਰ ਦੇੇ ਵਿਕਾਸ ਵਿਚ ਸਹਾਇਕ ਬਣਦੇ ਹਨ। ਅੰਤ ਵਿਚ ਪ੍ਰਿੰਸੀਪਲ ਸ. ਜਗਦੀਪ ਸਿੰਘ ਸੰਧੂ ਅਤੇ ਸਮੂਹ ਸਟਾਫ ਵੱਲੋਂ ਡਾ. ਦਰਸ਼ਨ ਸਿੰਘ ਆਸ਼ਟ ਦਾ ਸਨਮਾਨ ਵੀ ਕੀਤਾ ਗਿਆ।

Share this content:

Post Comment