ਪੰਜਵੀਂ ਦੀ ਮੁਲਾਂਕਣ ਪ੍ਰੀਖਿਆ ਦੀ ਡੇਟਸ਼ੀਟ ਜਾਰੀ
ਰਾਜ ਵਿੱਦਿਅਕ ਖੋਜ ਅਤੇ ਸਿਖਲਾਈ ਪਰਿਸ਼ਦ ਪੰਜਾਬ ਵੱਲੋਂ ਵਿੱਦਿਅਕ ਸੈਸ਼ਨ 2025-26 ਲਈ ਪੰਜਵੀਂ ਸ਼੍ਰੇਣੀ ਦੀ ਸਾਲਾਨਾ ਮੁਲਾਂਕਣ ਪ੍ਰੀਖਿਆ ਦੀ ਡੇਟਸ਼ੀਟ ਜਾਰੀ ਕਰ ਦਿੱਤੀ ਹੈ। ਐੱਸ ਸੀ ਈ ਆਰ ਟੀ ਪੰਜਾਬ ਦੇ ਡਾਇਰੈਕਟਰ ਕਿਰਨ ਸ਼ਰਮਾ ਵੱਲੋਂ ਜਾਰੀ ਡੇਟਸ਼ੀਟ ਅਨੁਸਾਰ 6 ਮਾਰਚ ਨੂੰ ਅੰਗਰੇਜ਼ੀ, 9 ਮਾਰਚ ਨੂੰ ਗਣਿਤ, 10 ਮਾਰਚ ਨੂੰ ਪਹਿਲੀ ਭਾਸ਼ਾ ਪੰਜਾਬੀ/ਹਿੰਦੀ/ਉਰਦੂ, 11 ਮਾਰਚ ਨੂੰ ਦੂਜੀ ਭਾਸ਼ਾ ਪੰਜਾਬੀ/ਹਿੰਦੀ/ਉਰਦੂ ਅਤੇ 12 ਮਾਰਚ ਨੂੰ ਵਾਤਾਵਰਨ ਸਿੱਖਿਆ ਵਿਸ਼ੇ ਦੀ ਪ੍ਰੀਖਿਆ ਹੋਵੇਗੀ। ਮੁਲਾਂਕਣ ਪ੍ਰੀਖਿਆ ਦਾ ਸਮਾਂ ਸਵੇਰੇ 9 ਤੋਂ 12 ਵਜੇ ਤੱਕ ਹੋਵੇਗਾ।
Share this content:


Post Comment