ਪੰਜਾਬੀਆਂ ਲਈ ਰਾਹਤ ਦੀ ਖ਼ਬਰ ! ਨਹੀਂ ਲੱਗਣਗੇ ਲੰਬੇ …
ਲੁਧਿਆਣਾ, 12 ਸਤੰਬਰ – ਲੁਧਿਆਣਾ ਵਿਖੇ ਬਿਜਲੀ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਨੇ ਦਾਅਵਾ ਕੀਤਾ ਹੈ ਕਿ ਪੰਜਾਬ ਵਿੱਚ ਹੁਣ ਬਿਜਲੀ ਦੇ ਲੰਬੇ ਕੱਟ ਨਹੀਂ ਲੱਗਣਗੇ ਅਤੇ ਭਲਕ ਤੋਂ ਯਾਨੀ 15 ਸਤੰਬਰ ਤੋਂ ਕੱਟ ਲੱਗਣੇ ਬੰਦ ਹੋ ਜਾਣਗੇ। ਉਨ੍ਹਾਂ ਦੱਸਿਆ ਕਿ ਸਰਕਾਰ ਨੇ ਪ੍ਰਾਈਵੇਟ ਬਿਜਲੀ ਪਲਾਂਟ ਵੀ ਠੀਕ ਕਰਵਾ ਲਏ ਹਨ, ਜਿਸ ਲਈ ਕਰੀਬ 200 ਸਰਕਾਰੀ ਮੁਲਾਜ਼ਮਾਂ ਦੀ ਡਿਊਟੀ ਲਗਾਈ ਗਈ ਸੀ। ਮੰਤਰੀ ਨੇ ਆਖਿਆ ਕਿ ਕਿਸਾਨਾਂ ਨੂੰ ਪਹਿਲਾਂ ਦੇ ਮੁਕਾਬਲੇ ਵਧੇਰੇ ਬਿਜਲੀ ਦਿੱਤੀ ਜਾ ਰਹੀ ਹੈ ਅਤੇ ਹੁਣ 8 ਘੰਟੇ ਦੀ ਬਜਾਏ 10 ਘੰਟੇ ਬਿਜਲੀ ਸਪਲਾਈ ਕੀਤੀ ਜਾ ਰਹੀ ਹੈ।
ਉਨ੍ਹਾਂ ਦੱਸਿਆ ਕਿ ਇਸ ਸਾਲ ਪਿਛਲੇ ਸਾਲ ਦੇ ਮੁਕਾਬਲੇ ਬਿਜਲੀ ਦੀ ਮੰਗ ਵਿੱਚ 3,500 ਮੈਗਾਵਾਟ ਦਾ ਵਾਧਾ ਦਰਜ ਕੀਤਾ ਗਿਆ ਹੈ। ਦੂਜੇ ਪਾਸੇ, ਸੂਬੇ ਵਿੱਚ ਬਿਜਲੀ ਦੀ ਮੰਗ ਲਗਾਤਾਰ 16 ਹਜ਼ਾਰ ਮੈਗਾਵਾਟ ਤੋਂ ਪਾਰ ਬਣੀ ਹੋਈ ਹੈ। ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪਾਵਰਕੌਮ) ਇਸ ਸਮੇਂ ਵੱਖ-ਵੱਖ ਸਰੋਤਾਂ ਤੋਂ ਬਿਜਲੀ ਉਤਪਾਦਨ ਕਰਵਾ ਰਿਹਾ ਹੈ। ਕੋਲੇ ਦੀ ਘਾਟ ਕਾਰਨ ਕੁੱਲ ਉਤਪਾਦਨ 5,743 ਮੈਗਾਵਾਟ ਤੱਕ ਹੀ ਪਹੁੰਚ ਸਕਿਆ ਹੈ। ਮੰਗ ਪੂਰੀ ਕਰਨ ਲਈ ਪੀ.ਐੱਸ.ਪੀ.ਸੀ.ਐੱਲ. ਨੂੰ ਕੇਂਦਰੀ ਪੂਲ ਉੱਤੇ ਨਿਰਭਰ ਰਹਿਣਾ ਪੈ ਰਿਹਾ ਹੈ।
Share this content:



Post Comment