ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ
ਐਸਏਐਸ ਨਗਰ, 17 ਮਾਰਚ – ਗਾਇਕ ਤੇ ਫਿਲਮੀ ਕਲਾਕਾਰ ਗਿੱਪੀ ਗਰੇਵਾਲ ਨੂੰ ਗੈਂਗਸਟਰ ਗੋਲਡੀ ਬਰਾੜ ਵੱਲੋਂ ਇੱਕ ਕਾਲ ਰਾਹੀਂ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਪੰਜਾਬ ਵਿੱਚ ਲਾ ਐਂਡ ਆਰਡਰ ਦੀ ਸਥਿਤੀ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਗੈਂਗਸਟਰ ਤੇ ਗਿੱਪੀ ਗਰੇਵਾਲ ਦੀ ਕਾਲ ਰਿਕਾਰਡਿੰਗ ਆਪਣੇ X ‘ਤੇ ਸਾਂਝੀ ਕੀਤੀ ਹੈ।
ਦੂਜੇ ਪਾਸੇ ਹੁਣ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਇਸ ਮਾਮਲੇ ’ਤੇ ਹੁਣ ਪੰਜਾਬ ਸਰਕਾਰ ਨੂੰ ਘੇਰਿਆ ਹੈ। ਉਨ੍ਹਾਂ ਨੇ ਕਿਹਾ ਕਿ ਇਹ ਜਾਣ ਕੇ ਬਹੁਤ ਦੁੱਖ ਹੋਇਆ ਕਿ ਸਾਡੇ ਸੁਪਰਸਟਾਰ ਗਿੱਪੀ ਗਰੇਵਾਲ ਨੂੰ ਨਾਮੀ ਗੈਂਗਸਟਰ ਗੋਲਡੀ ਬਰਾੜ ਤੋਂ ਧਮਕੀ ਮਿਲੀ ਹੈ। ਇਹ ਧਮਕੀ ਉਸ ਸਮੇਂ ਮਿਲੀ ਜਦੋਂ ਗਿੱਪੀ ਗਰੇਵਾਲ ਦੀ ਸੁਰੱਖਿਆ ਵਾਪਸ ਲੈ ਲਈ ਗਈ ਹੈ। ਇਹ ਉਸ ਸਮੇਂ ਹੋਇਆ ਜਦੋਂ ਉਹ ਹਾਲ ਹੀ ’ਚ ਉਨ੍ਹਾਂ ਦੀ ਮੁਲਾਕਾਤ ਹੋਈ ਸੀ।
ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ’ਚ ਹੁਣ ਕੋਈ ਵੀ ਸੁਰੱਖਿਅਤ ਨਹੀਂ ਹੈ, ਕਿਉਂਕਿ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਬਰਬਾਦ ਹੋ ਗਈ ਹੈ। ਸੁਰੱਖਿਆ ਹੁਣ ਮੁੱਖ ਮੰਤਰੀ ਦੀ ਮਰਜ਼ੀ ਤੇ ਮਨਸ਼ਾ ’ਤੇ ਤੈਅ ਕੀਤੀ ਜਾਂਦੀ ਹੈ। ਸੀਐੱਮ ਮਾਨ ਵੱਲੋਂ ਸੁਰੱਖਿਆ ਵਾਪਸ ਲੈਣ ਅਤੇ ਇਸ ਨੂੰ ਜਨਤਕ ਕਰਨ ਦੇ ਕਾਰਨ ਪਹਿਲਾਂ ਹੀ ਅਸੀਂ ਆਪਣੇ ਸਭ ਤੋਂ ਵਧੀਆਂ ਗਾਇਕਾਂ ’ਚੋਂ ਇੱਕ ਸਿੱਧੂ ਮੂਸੇਵਾਲਾ ਨੂੰ ਗੁਆ ਦਿੱਤਾ ਹੈ।
Share this content:



Post Comment