Loading Now

ਪੰਜਾਬੀ ਗਾਇਕ ਗੁਲਾਬ ਸਿੱਧੂ ਦੇ ਘਰ ਉਤੇ ਅੰਨ੍ਹੇਵਾਹ ਫਾਇਰਿੰਗ

ਪੰਜਾਬੀ ਗਾਇਕ ਗੁਲਾਬ ਸਿੱਧੂ ਦੇ ਘਰ ਉਤੇ ਅੰਨ੍ਹੇਵਾਹ ਫਾਇਰਿੰਗ

14, ਸਤੰਬਰ – ਪੰਜਾਬੀ ਗਾਇਕ ਗੁਲਾਬ ਸਿੱਧੂ ਦੇ ਜੱਦੀ ਘਰ ਉਤੇ ਦੇਰ ਰਾਤ ਅਣਪਛਾਤੇ ਹਮਲਾਵਰਾਂ ਵੱਲੋਂ ਗੋਲੀਆਂ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਘਟਨਾ ਸ਼ਨੀਵਾਰ-ਐਤਵਾਰ ਦੀ ਦਰਮਿਆਨੀ ਰਾਤ ਕਰੀਬ 1:30 ਤੋਂ 2 ਵਜੇ ਦੇ ਵਿਚਕਾਰ ਵਾਪਰੀ ਦੱਸੀ ਜਾ ਰਹੀ ਹੈ। ਹਮਲਾਵਰਾਂ ਨੇ ਘਰ ਉਤੇ ਕਈ ਰਾਊਂਡ ਫਾਇਰ ਕੀਤੇ ਅਤੇ ਵਾਰਦਾਤ ਤੋਂ ਬਾਅਦ ਮੌਕੇ ਤੋਂ ਫਰਾਰ ਹੋ ਗਏ। ਗੋਲੀਬਾਰੀ ਦੀ ਇਸ ਘਟਨਾ ਵਿਚ ਕਿਸੇ ਦੇ ਜ਼ਖ਼ਮੀ ਹੋਣ ਦੀ ਸੂਚਨਾ ਨਹੀਂ ਹੈ। ਹਾਲਾਂਕਿ, ਗੋਲੀਬਾਰੀ ਕਾਰਨ ਘਰ ਦੇ ਗੇਟ ਉਤੇ ਕਈ ਨਿਸ਼ਾਨ ਮਿਲੇ ਹਨ । ਘਟਨਾ ਦੇ ਸਮੇਂ ਗਾਇਕ ਗੁਲਾਬ ਸਿੱਧੂ ਘਰ ‘ਚ ਮੌਜੂਦ ਨਹੀਂ ਸਨ। ਪਰਿਵਾਰਕ ਮੈਂਬਰਾਂ ਮੁਤਾਬਕ, ਉਹ ਇਨ੍ਹੀਂ ਦਿਨੀਂ ਆਪਣੇ ਮਿਊਜ਼ਿਕਲ ਸ਼ੋਅ ਤੇ ਪ੍ਰੋਗਰਾਮਾਂ ਲਈ ਵਿਦੇਸ਼ ਗਏ ਹੋਏ ਹਨ।
ਗੁਲਾਬ ਸਿੱਧੂ ਦੇ ਘਰ ਦੇ ਬਾਹਰ ਗੋਲੀਬਾਰੀ ਦੀ ਇਕ ਸੀ.ਸੀ.ਟੀ.ਵੀ. ਵੀਡੀਓ ਵੀ ਸਾਹਮਣੇ ਆ ਰਹੀ ਹੈ। ਵੀਡੀਓ ਇਕ ਮੋਟਰਸਾਈਕਲ ਉਤੇ ਤਿੰਨ ਬਦਮਾਸ਼ ਸਵਾਰ ਦਿਖਾਈ ਦੇ ਰਹੇ ਹਨ। ਇਸ ਦੌਰਾਨ ਉਹ ਗੁਲਾਬ ਸਿੱਧੂ ਦੇ ਘਰ ਬਾਹਰ ਮੋਟਰਸਾਈਕਲ ਖੜ੍ਹਾ ਕਰਦੇ ਹਨ ਤੇ ਕਈ ਰਾਊਂਡ ਫਾਇਰਿੰਗ ਕਰਨ ਤੋਂ ਬਾਅਦ ਮੌਕੇ ਤੋਂ ਫਰਾਰ ਹੋ ਜਾਂਦੇ ਹਨ।

Share this content:

Post Comment