ਪੰਜਾਬ ਦੇ ਸਰਕਾਰੀ ਸਕੂਲਾਂ ਦਾ ਸਮਾਂ ਬਦਲਿਆ: 1 ਮਾਰਚ ਤੋਂ ਲਾਗੂ ਹੋਣਗੇ ਨਵੇਂ ਹੁਕਮ
ਚੰਡੀਗੜ੍ਹ, 28 ਫਰਵਰੀ – ਪੰਜਾਬ ਦੇ ਸਰਕਾਰੀ ਸਕੂਲਾਂ ਦਾ ਸਮਾਂ 1 ਮਾਰਚ ਤੋਂ 31 ਮਾਰਚ ਤੱਕ ਬਦਲਿਆ ਗਿਆ ਹੈ। ਪ੍ਰਾਇਮਰੀ ਸਕੂਲ ਸਵੇਰੇ 8:30 ਵਜੇ ਤੋਂ ਦੁਪਹਿਰ 2:30 ਵਜੇ ਤੱਕ ਖੁੱਲ੍ਹਣਗੇ, ਜਦੋਂ ਕਿ ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲ ਸਵੇਰੇ 8:30 ਵਜੇ ਤੋਂ ਦੁਪਹਿਰ 2:50 ਵਜੇ ਤੱਕ ਖੁੱਲ੍ਹਣਗੇ।
ਮਿਲੀ ਜਾਣਕਾਰੀ ਮੁਤਾਬਿਕ ਪੰਜਾਬ ਸਰਕਾਰ ਨੇ ਬਦਲਦੇ ਮੌਸਮ ਦੇ ਮੱਦੇਨਜ਼ਰ ਸੂਬੇ ਦੇ ਸਾਰੇ ਸਰਕਾਰੀ ਸਕੂਲਾਂ ਦੇ ਸਮੇਂ ਵਿੱਚ ਤਬਦੀਲੀ ਕਰਨ ਦਾ ਫੈਸਲਾ ਕੀਤਾ ਹੈ। ਨਵੇਂ ਹੁਕਮ 1 ਮਾਰਚ ਤੋਂ 31 ਮਾਰਚ ਤੱਕ ਲਾਗੂ ਰਹਿਣਗੇ। ਜਾਰੀ ਹਦਾਇਤਾਂ ਅਨੁਸਾਰ, ਪ੍ਰਾਇਮਰੀ ਸਕੂਲ ਹੁਣ ਸਵੇਰੇ 8:30 ਵਜੇ ਤੋਂ ਦੁਪਹਿਰ 2:30 ਵਜੇ ਤੱਕ ਖੁੱਲ੍ਹਣਗੇ।
ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਦਾ ਸਮਾਂ ਸਵੇਰੇ 8:30 ਵਜੇ ਤੋਂ ਦੁਪਹਿਰ 2:50 ਵਜੇ ਤੱਕ ਤੈਅ ਕੀਤਾ ਗਿਆ ਹੈ। ਇਸ ਤੋਂ ਇਲਾਵਾ ਸਾਰੇ ਸਰਕਾਰੀ ਸਕੂਲਾਂ ਨੂੰ ਨਿਰਧਾਰਤ ਸਮੇਂ ਅਨੁਸਾਰ ਕਲਾਸਾਂ ਲਗਾਉਣ ਅਤੇ ਵਿਦਿਆਰਥੀਆਂ ਦੀ ਨਿਯਮਤ ਹਾਜ਼ਰੀ ਯਕੀਨੀ ਬਣਾਉਣ ਦੇ ਸਖ਼ਤ ਨਿਰਦੇਸ਼ ਦਿੱਤੇ ਗਏ ਹਨ।
Share this content:

Post Comment