ਪੰਜਾਬੀ ਯੂਨੀਵਰਸਿਟੀ ‘ਚ 26 ਨੂੰ ‘ਵੀ ਸੀ ਲੱਭੋ’ ਮਾਰਚ
ਪਟਿਆਲਾ, 24 ਅਗਸਤ – ਪੰਜਾਬੀ ਯੂਨੀਵਰਸਿਟੀ ਵਿਚ 11 ਦਿਨਾਂ ਤੋਂ ਚੱਲ ਰਿਹਾ ‘ਫੀਸ ਵਾਧੇ ਵਿਰੋਧੀ ਫਰੰਟ’ ਦਾ ਪੱਕਾ ਮੋਰਚਾ ਐਤਵਾਰ ਨੂੰ ਛੁੱਟੀ ਦੇ ਬਾਵਜੂਦ ਵੀ ਜਾਰੀ ਰਿਹਾ।ਵਿਦਿਆਰਥੀਆਂ ਵੱਲੋਂ 26 ਅਗਸਤ ਬੁੱਧਵਾਰ ਨੂੰ ‘ਵੀ ਸੀ ਲੱਭੋ ਮਾਰਚ’ ਕੀਤਾ ਜਾਵੇਗਾ ਜਿਸ ਤੋਂ ਬਾਅਦ ਪ੍ਰਸ਼ਾਸਨ ਦੀ ਅਰਥੀ ਫੂਕੀ ਜਾਵੇਗੀ।ਹੋਸਟਲ ਅਤੇ ਕੋਰਸ ਫੀਸਾਂ ਵਿੱਚ ਵਾਧੇ ਅਤੇ ਬੁਨਿਆਦੀ ਢਾਂਚੇ ਦੀਆਂ ਸਮੱਸਿਆਵਾਂ ਖਿਲਾਫ ਫਰੰਟ ਵੱਲੋਂ ਵੀ.ਸੀ. ਦਫਤਰ ਅੱਗੇ ਇਹ ਪੱਕਾ ਮੋਰਚਾ 12 ਅਗਸਤ ਤੋਂ ਸ਼ੁਰੂ ਕੀਤਾ ਗਿਆ ਸੀ, ਜੋ ਦਿਨ-ਰਾਤ ਚੱਲ ਰਿਹਾ ਹੈ। ਐਤਵਾਰ ਨੂੰ ਫਰੰਟ ਦੀ ਮੀਟਿੰਗ ਵਿੱਚ ਸੰਘਰਸ਼ ਦੇ ਅਗਲੇ ਪ੍ਰੋਗਰਾਮਾਂ ਦਾ ਐਲਾਨ ਕੀਤਾ ਗਿਆ ਜਿਸ ਦੌਰਾਨ ਮੰਗਲਵਾਰ ਰਾਤ ਨੂੰ ਵਿਦਿਆਰਥੀ ਲਾਮਬੰਦੀ ਤਹਿਤ ਵੀ.ਸੀ. ਦਫਤਰ ਦੇ ਸਾਹਮਣੇ ਸੱਭਿਆਚਾਰਕ ਪ੍ਰੋਗਰਾਮ ਕਰਵਾਇਆ ਜਾਵੇਗਾ।
ਫਰੰਟ ਦੇ ਆਗੂ ਗੁਰਦਾਸ ਹਰਪ੍ਰੀਤ ਨੇ ਸਪੱਸ਼ਟ ਕੀਤਾ ਕਿ ਜਦੋਂ ਤੱਕ ਫੀਸ ਵਾਧਾ ਪੂਰੀ ਤਰ੍ਹਾਂ ਵਾਪਸ ਨਹੀਂ ਲਿਆ ਜਾਂਦਾ ਅਤੇ ਬਾਕੀ ਮੰਗਾਂ ਦਾ ਹੱਲ ਨਹੀਂ ਹੁੰਦਾ, ਇਹ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ। ਮੀਟਿੰਗ ਵਿੱਚ ਪੰਜਾਬ ਸਟੂਡੈਂਟਸ ਯੂਨੀਅਨ (ਲਲਕਾਰ) ਤੋਂ ਹਰਪ੍ਰੀਤ ਸਿੰਘ ਤੇ ਦਿਲਪ੍ਰੀਤ ਕੌਰ, ਪੰਜਾਬ ਸਟੂਡੈਂਟਸ ਯੂਨੀਅਨ ਤੋਂ ਗੁਰਧਿਆਨ ਸਿੰਘ ਅਤੇ ਜਸਪ੍ਰੀਤ ਸਿੰਘ, ਆਲ ਇੰਡੀਆ ਸਟੂਡੈਂਟਸ ਫੈਡਰੇਸ਼ਨ ਤੋਂ ਰਾਹੁਲ, ਸਟੂਡੈਂਟਸ ਫੈਡਰੇਸ਼ਨ ਆਫ ਇੰਡੀਆ ਤੋਂ ਗੁਰਕੀਰਤ ਸਿੰਘ ਅਤੇ ਜਤਿਨ, ਪੰਜਾਬ ਸਟੂਡੈਂਟਸ ਫੈਡਰੇਸ਼ਨ ਤੋਂ ਰਾਵਿੰਦਰ ਸਿੰਘ, ਡੈਮੋਕਰੇਟਿਕ ਸਟੂਡੈਂਟਸ ਆਰਗੇਨਾਈਜੇਸ਼ਨ ਤੋਂ ਗੁਰਛਿੰਦਰ ਸਿੰਘ, ਅਗਰਗਾਮੀ ਛਾਤਰ ਨੌਜਵਾਨ ਸਭਾ ਤੋਂ ਵਿਕਾਸ ਅਤੇ ਹਰਮਨ ਕੌਰ, ਪੀ ਆਰ ਐੱਸ ਯੂ ਤੋਂ ਰਸ਼ਪਿੰਦਰ ਜਿੰਮੀ, ਆਲ ਇੰਡੀਅਨ ਡੈਮੋਕਰੇਟਿਕ ਸਟੂਡੈਂਟਸ ਆਰਗੇਨਾਈਜੇਸ਼ਨ ਤੋਂ ਐਸ ਪਾਲ ਅਤੇ ਸ਼ਿਵਾਨੀ ਸ਼ੰਕਰ ਆਦਿ ਆਗੂ ਸ਼ਾਮਲ ਹੋਏ
Share this content:



Post Comment