Loading Now

ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੇ ਪੰਜਾਬੀ ਵਿਭਾਗ ਵਿਖੇ ਨਵੇਂ ਵਿਦਿਆਰਥੀਆਂ ਲਈ ਓਰੀਐਂਟੇਸ਼ਨ ਪ੍ਰੋਗਰਾਮ ਦਾ ਆਯੋਜਨ

ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੇ ਪੰਜਾਬੀ ਵਿਭਾਗ ਵਿਖੇ ਨਵੇਂ ਵਿਦਿਆਰਥੀਆਂ ਲਈ ਓਰੀਐਂਟੇਸ਼ਨ ਪ੍ਰੋਗਰਾਮ ਦਾ ਆਯੋਜਨ

ਪਟਿਆਲਾ, 20 ਅਗਸਤ – ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਵਾਈਸ ਚਾਂਸਲਰ ਡਾ. ਜਗਦੀਪ ਸਿੰਘ ਦੀ ਰਾਹਨੁਮਾਈ ਅਧੀਨ ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੇ ਪੰਜਾਬੀ ਵਿਭਾਗ ਵੱਲੋਂ ਅਕਾਦਮਿਕ ਵਰ੍ਹੇ 2026-27 ਵਿਚ ਦਾਖ਼ਲ ਹੋਏ ਨਵੇਂ ਵਿਦਿਆਰਥੀਆਂ ਲਈ ਇੱਕ ਓਰੀਐਂਟੇਸ਼ਨ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਇਸ ਪ੍ਰੋਗਰਾਮ ਦਾ ਉਦੇਸ਼ ਵਿਭਾਗ ਵਿਖੇ ਦਾਖਲ ਹੋਏ ਨਵੇਂ ਵਿਦਿਆਰਥੀਆਂ ਨੂੰ ਵਿਭਾਗ ਦੀ ਅਧਿਆਪਨ ਪ੍ਰਕਿਰਿਆ ਅਤੇ ਹੋਰ ਅਕਾਦਮਿਕ ਗਤੀਵਿਧੀਆਂ ਤੋਂ ਜਾਣੂ ਕਰਵਾਉਣਾ ਸੀ। ਇਸ ਪ੍ਰੋਗਰਾਮ ਦੀ ਸ਼ੁਰੂਆਤ ਵਿਭਾਗ ਮੁਖੀ ਡਾ. ਰਾਜਵੰਤ ਕੌਰ ਪੰਜਾਬੀ  ਵੱਲੋਂ ਸਵਾਗਤੀ ਭਾਸ਼ਣ ਨਾਲ ਹੋਈ। ਉਨ੍ਹਾਂ ਨਵੇਂ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਯੂਨੀਵਰਸਿਟੀ ਦੇ ਇਤਿਹਾਸ, ਪੰਜਾਬੀ ਵਿਭਾਗ ਦੀਆਂ ਪ੍ਰਾਪਤੀਆਂ, ਅਤੇ ਖੋਜ ਕਾਰਜਾਂ ਬਾਰੇ ਵਿਸਤਾਰ ਨਾਲ ਦੱਸਿਆ।
orientation-1 ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੇ ਪੰਜਾਬੀ ਵਿਭਾਗ ਵਿਖੇ ਨਵੇਂ ਵਿਦਿਆਰਥੀਆਂ ਲਈ ਓਰੀਐਂਟੇਸ਼ਨ ਪ੍ਰੋਗਰਾਮ ਦਾ ਆਯੋਜਨ
ਉਨ੍ਹਾਂ ਕਿਹਾ ਕਿ ਪੰਜਾਬੀ ਵਿਭਾਗ ਸਿਰਫ਼ ਪੜ੍ਹਾਈ ਦਾ ਕੇਂਦਰ ਹੀ ਨਹੀਂ, ਸਗੋਂ ਪੰਜਾਬੀ ਭਾਸ਼ਾ, ਸਾਹਿਤ ਅਤੇ ਸਭਿਆਚਾਰ ਦੀ ਸੰਭਾਲ ਅਤੇ ਪ੍ਰਚਾਰ ਲਈ ਇੱਕ ਮਹੱਤਵਪੂਰਨ ਧਰੋਹਰ ਹੈ। ਵਿਦਿਆਰਥੀ ਕਾਊਂਸਲਿੰਗ ਸੈਂਟਰ ਵੱਲੋਂ ਵਿਸ਼ੇਸ਼ ਤੌਰ ‘ਤੇ ਇਸ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ ਸੀ, ਇਸ ਵਿਚ ਕੌਂਸਲਰ ਡਾ. ਅਮਰਪ੍ਰੀਤ ਸਿੰਘ ਅਤੇ ਬੀਬਾ ਮਨਪ੍ਰੀਤ ਕੌਰ ਵੱਲੋਂ ਵਿਦਿਆਰਥੀਆਂ ਨੂੰ ਮਾਨਸਿਕ ਸਿਹਤ, ਤਣਾਅ ਪ੍ਰਬੰਧਨ, ਅਤੇ ਅਕਾਦਮਿਕ ਮਾਰਗਦਰਸ਼ਨ ਬਾਰੇ ਜਾਣਕਾਰੀ ਦਿੱਤੀ ਗਈ। ਵਿਦਿਆਰਥੀਆਂ ਨੂੰ ਯੂਨੀਵਰਸਿਟੀ ਦੀ ਲਾਇਬ੍ਰੇਰੀ, ਕੰਪਿਊਟਰ ਲੈਬ ਅਤੇ ਹੋਰ ਸਹੂਲਤਾਂ ਬਾਰੇ ਵੀ ਦੱਸਿਆ ਗਿਆ। ਸਮੂਹ ਵਿਦਿਆਰਥੀਆਂ ਵੱਲੋਂ ਜੀਵਨ ਵਿਚ ਨਸ਼ਿਆਂ ਦੀ ਵਰਤੋਂ ਨਾ ਕਰਨ ਦਾ ਹਲਫ਼ ਲਿਆ ਗਿਆ। ਪ੍ਰੋਗਰਾਮ ਦੇ ਅੰਤ ਵਿੱਚ ਵਿਭਾਗ ਵੱਲੋਂ ਸਾਰੇ ਨਵੇਂ ਵਿਦਿਆਰਥੀਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ ਅਤੇ ਉਨ੍ਹਾਂ ਨੂੰ ਅਕਾਦਮਿਕ ਸਫ਼ਰ ਲਈ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਵਿਭਾਗ ਦੇ ਸਮੂਹ ਅਧਿਆਪਕ ਉਚੇਚੇ ਤੌਰ ‘ਤੇ ਹਾਜ਼ਰ ਰਹੇ।

Share this content:

Post Comment