ਪੰਜਾਬੀ ਸਾਹਿਤ ਅਕਾਡਮੀ ਵੱਲੋਂ ਵਿਸ਼ੇਸ਼ ਸੈਮੀਨਾਰ ਤੇ ਕਵੀ ਦਰਬਾਰ ਕਰਵਾਇਆ
ਲੁਧਿਆਣਾ -19 ਅਕਤੂਬਰ ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਵੱਲੋਂ ਯੁੱਗ ਕਵੀ ਪ੍ਰੋ. ਮੋਹਨ ਸਿੰਘ ਦੇ 121ਵੇਂ ਜਨਮ ਦਿਨ ਨੂੰ ਸਮਰਪਿਤ ਵਿਸ਼ੇਸ਼ ਸੈਮੀਨਾਰ ਅਤੇ ਕਵੀ ਦਰਬਾਰ ਕਰਵਾਇਆ ਗਿਆ। ਸਮਾਗਮ ਦੀ ਸ਼ੁਰੂਆਤ ਹਾਜ਼ਰ ਲੇਖਕਾਂ ਵੱਲੋਂ ਪ੍ਰੋ. ਮੋਹਨ ਸਿੰਘ ਦੇ ਬੁੱਤ ’ਤੇ ਹਾਰ ਪਾ ਕੇ ਕੀਤੀ ਗਈ। ਸਮਾਗਮ ਦੀ ਪ੍ਰਧਾਨਗੀ ਪ੍ਰੋ. ਸੁਰਜੀਤ ਜੱਜ ਨੇ ਕੀਤੀ ਜਦਕਿ ਵਿਸ਼ੇਸ਼ ਮਹਿਮਾਨ ਵਜੋਂ ਉੱਘੇ ਸਮਾਜ ਸੇਵੀ ਅਮਰਜੀਤ ਸਿੰਘ ਟਿੱਕਾ, ਜ਼ਿਲ੍ਹਾ ਭਾਸ਼ਾ ਅਫ਼ਸਰ ਡਾ. ਸੰਦੀਪ ਸ਼ਰਮਾ ਸ਼ਾਮਲ ਹੋਏ। ਸਮਾਗਮ ਦੇ ਪ੍ਰਧਾਨਗੀ ਮੰਡਲ ਵਿਚ ਪ੍ਰੋ. ਗੁਰਭਜਨ ਸਿੰਘ ਗਿੱਲ, ਡਾ. ਪਾਲ ਕੌਰ, ਡਾ. ਜਸਵਿੰਦਰ ਸਿੰਘ ਅਤੇ ਡਾ. ਗੁਲਜ਼ਾਰ ਸਿੰਘ ਪੰਧੇਰ ਸ਼ਾਮਲ ਸਨ। ਅਕਾਡਮੀ ਦੇ ਜਨਰਲ ਸਕੱਤਰ ਡਾ. ਗੁਲਜ਼ਾਰ ਸਿੰਘ ਪੰਧੇਰ ਨੇ ਸਵਾਗਤ ਕਰਦਿਆਂ ਪ੍ਰੋ. ਮੋਹਨ ਸਿੰਘ ਬਾਰੇ ਸੰਖੇਪ ਜਾਣਕਾਰੀ ਦਿੱਤੀ। ਅਕਾਡਮੀ ਦੇ ਮੀਤ ਪ੍ਰਧਾਨ ਡਾ. ਗੁਰਚਰਨ ਕੌਰ ਕੋਚਰ ਨੇ ਪ੍ਰੋ. ਐਮੀਨੈਂਸ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਰਤਸਰ ਡਾ. ਜਸਵਿੰਦਰ ਸਿੰਘ ਨੂੰ ਗੁਲਦਸਤਾ ਭੇਟ ਕੀਤਾ। ਸਮਾਗਮ ਦੌਰਾਨ ਪ੍ਰੋ. ਜਸਵਿੰਦਰ ਸਿੰਘ ਨੇ ‘ਸਮਕਾਲ ਨਾਲ ਸੰਵਾਦ’ ਵਿਸ਼ੇ ’ਤੇ ਬੋਲਦਿਆਂ ਪ੍ਰੋ. ਮੋਹਨ ਸਿੰਘ ਦੀ ਵਿਚਾਰਧਾਰਾ ਨੂੰ ਅਜੋਕੇ ਸਮੇਂ ਵਿੱਚ ਬਹੁਤ ਪ੍ਰਸੰਗਿਕ ਦੱਸਿਆ। ਪ੍ਰੋ. ਗੁਰਭਜਨ ਸਿੰਘ ਗਿੱਲ ਨੇ ਪ੍ਰੋ. ਮੋਹਨ ਸਿੰਘ ਦੀਆਂ ਰਚਨਾਵਾਂ ਅਤੇ ਜਗਦੇਵ ਸਿੰਘ ਜੱਸੋਵਾਲ ਵੱਲੋਂ ਸ਼ੁਰੂ ਕੀਤੇ ਪ੍ਰੋ. ਮੋਹਨ ਸਿੰਘ ਮੇਲੇ ਦੇ ਇਤਿਹਾਸ ਬਾਰੇ ਚਾਨਣਾ ਪਾਇਆ। ਕਵੀ ਦਰਬਾਰ ਦੌਰਾਨ ਡਾ. ਪਾਲ ਕੌਰ, ਹਰਮੀਤ ਵਿਦਿਆਰਥੀ, ਰਮਨ ਸੰਧੂ, ਸਹਿਜਪ੍ਰੀਤ ਸਿੰਘ ਮਾਂਗਟ, ਡਾ. ਤਰਸਪਾਲ ਕੌਰ, ਰਣਜੀਤ ਕੌਰ ਸਵੀ, ਕੁਲਵਿੰਦਰ ਵਿਰਕ, ਸਿਮਰਨ ਅਕਸ, ਕੁਲਵਿੰਦਰ ਕੁੱਲਾ, ਨਵਤੇਜ ਗੜ੍ਹਦੀਵਾਲਾ, ਮਨਜਿੰਦਰ, ਮਨਦੀਪ ਔਲਖ ਸਮੇਤ ਹਾਜ਼ਰ ਕਵੀਆਂ ਨੇ ਕਵਿਤਾਵਾਂ ਪੇਸ਼ ਕਰਦਿਆਂ ਪ੍ਰੋ. ਮੋਹਨ ਸਿੰਘ ਨੂੰ ਯਾਦ ਕੀਤਾ। ਸਮਾਗਮ ਮੌਕੇ ਰਘਬੀਰ ਸਿੰਘ ਭਰਤ ਦੇ ਦੇਹਾਂਤ ’ਤੇ ਦੋ ਮਿੰਟ ਦਾ ਮੌਨ ਧਾਰ ਕੇ ਸ਼ਰਧਾਂਜਲੀ ਦਿੱਤੀ ਗਈ। ਇਸ ਮੌਕੇ ਚਰਨਜੀਤ ਸਿੰਘ, ਅਸ਼ਵਨੀ ਜੇਤਲੀ, ਡਾ. ਹਰੀ ਸਿੰਘ ਜਾਚਕ, ਪ੍ਰਭਜੋਤ ਸੋਹੀ, ਕੇ. ਸਾਧੂ ਸਿੰਘ, ਡਾ. ਗੁਰਇਕਬਾਲ ਸਿੰਘ, ਜਨਮੇਜਾ ਸਿੰਘ ਜੌਹਲ, ਡਾ. ਜਗਵਿੰਦਰ ਜੋਧਾ, ਭਗਵਾਨ ਢਿੱਲੋਂ, ਡਾ. ਧਨਵੰਤ ਕੌਰ, ਡਾ. ਗੁਰਚਰਨ ਕੌਰ ਕੋਚਰ, ਇੰਦਰਜੀਤਪਾਲ ਕੌਰ, ਸੁਰਿੰਦਰ ਦੀਪ, ਡਾ. ਬਲਵਿੰਦਰ ਸਿੰਘ ਔਲਖ ਗਲੈਕਸੀ, ਤਰਲੋਚਨ ਝਾਂਡੇ, ਅਮਰਜੀਤ ਸ਼ੇਰਪੁਰੀ, ਸਤਨਾਮ ਸਿੰਘ ਕੋਮਲ, ਨੇਤਰ ਸਿੰਘ ਮੁੱਤੋ, ਰਜਿੰਦਰ ਵਰਮਾ, ਹਰਬਖਸ਼ ਸਿੰਘ ਗਰੇਵਾਲ, ਅਜੀਤ ਪਿਆਸਾ, ਪਰਵਿੰਦਰ ਸਿੰਘ ਕਲਸੀ, ਜਗਪਾਲ ਸਿੰਘ ਜਮਾਲਪੁਰੀ ਆਦਿ ਹਾਜ਼ਰ ਸਨ।
Share this content:



Post Comment