Loading Now

ਪੰਜਾਬੀ ਸਾਹਿਤ ਸਭਾ ਪਟਿਆਲਾ ਵੱਲੋਂ ਬਲਬੀਰ ਜਲਾਲਾਬਾਦੀ ਨੂੰ ਸਮਰਪਿਤ ਸਾਹਿਤਕ ਇਕੱਤਰਤਾ ਅੱਜ 11 ਜਨਵਰੀ ਐਤਵਾਰ ਨੂੰ

ਪੰਜਾਬੀ ਸਾਹਿਤ ਸਭਾ ਪਟਿਆਲਾ ਵੱਲੋਂ ਬਲਬੀਰ ਜਲਾਲਾਬਾਦੀ ਨੂੰ ਸਮਰਪਿਤ ਸਾਹਿਤਕ ਇਕੱਤਰਤਾ ਅੱਜ 11 ਜਨਵਰੀ ਐਤਵਾਰ ਨੂੰ

ਪਟਿਆਲਾ, 10 ਜਨਵਰੀ – ਪੰਜਾਬੀ ਸਾਹਿਤ ਸਭਾ ਪਟਿਆਲਾ ਵੱਲੋਂ ਪ੍ਰਸਿੱਧ ਪੰਜਾਬੀ ਕਵੀ ਬਲਬੀਰ ਜਲਾਲਾਬਾਦੀ, ਦੀ ਨਿੱਘੀ ਯਾਦ ਨੂੰ ਸਮਰਪਿਤ ਸਾਹਿਤਕ ਇਕੱਤਰਤਾ ਅੱਜ 11 ਜਨਵਰੀ,2026 ਦਿਨ ਐਤਵਾਰ ਨੂੰ ਸਵੇਰੇ 9.30 ਵਜੇ ਭਾਸ਼ਾ ਵਿਭਾਗ,ਪੰਜਾਬ,ਸ਼ੇਰਾਂ ਵਾਲਾ ਗੇਟ,ਪਟਿਆਲਾ ਵਿਖੇ ਆਯੋਜਿਤ ਕੀਤੀ ਜਾ ਰਹੀ ਹੈ।ਸਭਾ ਦੇ ਪ੍ਰਧਾਨ ਡਾ. ਦਰਸ਼ਨ ਸਿੰਘ ‘ਆਸ਼ਟ* ਅਤੇ ਜਨਰਲ ਸਕੱਤਰ ਦਵਿੰਦਰ ਪਟਿਆਲਵੀ ਅਨੁਸਾਰ ਇਸ ਇਕੱਤਰਤਾ ਦੀ ਪ੍ਰਧਾਨਗੀ ਦੇਸ਼ ਭਗਤ ਯੂਨੀਵਰਸਿਟੀ ਮੰਡੀ ਗੋਬਿੰਦਗੜ੍ਹ ਦੇ ਸਮਾਜ ਸ਼ਾਸਤਰ ਅਤੇ ਮਾਨਵ ਵਿਗਿਆਨ ਭਾਸ਼ਾ ਵਿਗਿਆਨ ਦੇ ਪ੍ਰੋਫ਼ੈਸਰ ਅਤੇ ਉਘੇ ਵਿਦਵਾਨ ਡਾ. ਧਰਮਿੰਦਰ ਸਿੰਘ ਕਰਨਗੇ ਅਤੇ ਮੁੱਖ ਮਹਿਮਾਨ ਉਘੇ ਪੰਜਾਬੀ ਕਵੀ ਅਤੇ ਪੰਜਾਬੀ ਯੂਨੀਵਰਸਿਟੀ,ਪਟਿਆਲਾ ਦੇ ਪੰਜਾਬੀ ਸਾਹਿਤ ਅਧਿਐਨ ਵਿਭਾਗ ਦੇ ਮੁਖੀ ਡਾ. ਮੋਹਨ ਤਿਆਗੀ ਹੋਣਗੇ। ਇਸ ਸਮਾਗਮ ਦੇ ਵਿਸ਼ੇਸ਼ ਮਹਿਮਾਨ ਡਾ. ਜੀ.ਐਸ.ਆਨੰਦ,ਮਾਲਵਾ ਪੰਜਾਬੀ ਸਾਹਿਤ ਸਭਾ (ਰਜਿ.) ਰਾਮਪੁਰਾ ਫੂਲ ਦੇ ਪ੍ਰਧਾਨ ਦਰਸ਼ਨ ਸਿੰਘ ‘ਪ੍ਰੀਤੀਮਾਨ* ਸਾਹਿਤਕ ਰਿਸਾਲੇ ‘ਪ੍ਰਤੀਮਾਨ* ਦੇ ਸੰਪਾਦਕ ਡਾ. ਅਮਰਜੀਤ ਕੌਂਕੇ ਅਤੇ ਕਵਿੱਤਰੀ ਰਣਜੀਤ ਕੌਰ ਸਵੀ (ਮਾਲੇਰਕੋਟਲਾ) ਹੋਣਗੇ। ਇਸ ਸਮਾਗਮ ਵਿਚ ਦੂਰੋਂ ਨੇੜਿਉਂ ਪੁੱਜੇ ਲੇਖਕ ਵੀ ਆਪਣੀਆਂ ਵੰਨ ਸੁਵੰਨੀਆਂ ਰਚਨਾਵਾਂ ਪੜ੍ਹਨਗੇ ਅਤੇ ਚਰਚਾ ਹੋਵੇਗੀ।

Share this content:

Post Comment