Loading Now

ਪੰਜਾਬ ‘ਆਪ’ ਨੂੰ ਵੱਡਾ ਝਟਕਾ! ਸੂਬਾ ਮੀਤ ਪ੍ਰਧਾਨ ਨੇ ਛੱਡਿਆ ਪਾਰਟੀ ਦਾ ਸਾਥ

ਪੰਜਾਬ ‘ਆਪ’ ਨੂੰ ਵੱਡਾ ਝਟਕਾ! ਸੂਬਾ ਮੀਤ ਪ੍ਰਧਾਨ ਨੇ ਛੱਡਿਆ ਪਾਰਟੀ ਦਾ ਸਾਥ

ਚੰਡੀਗੜ੍ਹ, 20 ਨਵੰਬਰ – ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦਾ ਪਰਿਵਾਰ ਲਗਾਤਾਰ ਮਜ਼ਬੂਤ ਹੁੰਦਾ ਜਾ ਰਿਹਾ ਹੈ। ਦੱਸ ਦੇਈਏ ਕਿ ਕਈ ਸੀਨੀਅਰ ਆਗੂਆਂ ਅਤੇ ਪਰਿਵਾਰਾਂ ਨੇ ਅਕਾਲੀ ਦਲ ਦਾ ਪੱਲਾ ਫੜ੍ਹਿਆ ਹੈ। ਇਸ ਵਿਚਾਲੇ ਪੰਜਾਬ ਦੀ ਮੌਜੂਦਾ ਸਰਕਾਰ ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ ਲੱਗਿਆ ਹੈ। ਅਸਲ ਵਿੱਚ ਆਮ ਆਦਮੀ ਪਾਰਟੀ ਦੇ ਸੂਬਾ ਮੀਤ ਪ੍ਰਧਾਨ (ਓਬੀਸੀ ਵਿੰਗ) ਸ. ਤਾਰਾ ਸਿੰਘ ਸ਼ੇਖੂਪੁਰ ਸ਼੍ਰੋਮਣੀ ਅਕਾਲੀ ਦਲ ‘ਚ ਸ਼ਾਮਲ ਹੋਏ ਹਨ। ਇਸਦੀ ਜਾਣਕਾਰੀ ਸੋਸ਼ਲ ਮੀਡੀਆ ਹੈਂਡਲ ਉੱਪਰ ਸਾਂਝੀ ਕੀਤੀ ਗਈ ਹੈ। ਸ਼੍ਰੋਮਣੀ ਅਕਾਲੀ ਦੇ ਸੋਸ਼ਲ ਮੀਡੀਆ ਹੈਂਡਲ ਉੱਪਰ ਸ਼ੇਅਰ ਕਰਦਿਆਂ ਹੋਇਆ ਲਿਖਿਆ ਗਿਆ, ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ! ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਜੀ ਬਾਦਲ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੇ ਸੂਬਾ ਮੀਤ ਪ੍ਰਧਾਨ (ਓਬੀਸੀ ਵਿੰਗ) ਸ. ਤਾਰਾ ਸਿੰਘ ਸ਼ੇਖੂਪੁਰ ਸ਼੍ਰੋਮਣੀ ਅਕਾਲੀ ਦਲ ‘ਚ ਸ਼ਾਮਲ ਹੋਏ ਹਨ। ਸ਼੍ਰੋਮਣੀ ਅਕਾਲੀ ਦਲ ਉਨ੍ਹਾਂ ਦਾ ਸਵਾਗਤ ਕਰਦਾ ਹੈ ਅਤੇ ਭਰੋਸਾ ਦਿਵਾਉਂਦਾ ਹੈ ਕਿ ਉਨ੍ਹਾਂ ਨੂੰ ਪਾਰਟੀ ਵਿੱਚ ਪੂਰਾ ਮਾਣ-ਸਤਿਕਾਰ ਦਿੱਤਾ ਜਾਵੇਗਾ।

Share this content:

Post Comment