ਪੰਜਾਬ ਕਾਂਗਰਸ ਨੇ ਹੜ੍ਹ ਪ੍ਰਭਾਵਿਤ ਇਲਾਕਿਆਂ ਲਈ ਭੇਜੀ ਰਾਹਤ ਸਮੱਗਰੀ
6 ਸਤੰਬਰ – ਪੰਜਾਬ ਕਾਂਗਰਸ ਦੇ ਇੰਚਾਰਜ ਭੁਪੇਸ਼ ਬਘੇਲ, ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਸਾਬਕਾ ਮੰਤਰੀ ਡਾ. ਰਾਜਕੁਮਾਰ ਵੇਰਕਾ ਅਤੇ ਅੰਮ੍ਰਿਤਸਰ ਤੋਂ ਕਾਂਗਰਸ ਪਾਰਟੀ ਦੇ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਅੰਮ੍ਰਿਤਸਰ ਵਿਖੇ ਹੜ੍ਹ ਪ੍ਰਭਾਵਿਤ ਇਲਾਕਿਆਂ ਲਈ ਰਾਹਤ ਸਮੱਗਰੀ ਨਾਲ ਭਰੇ ਟਰੱਕਾਂ ਨੂੰ ਹਰੀ ਝੰਡੀ ਦੇ ਕੇ ਹੜ੍ਹ ਪ੍ਰਭਾਵਿਤ ਇਲਾਕਿਆਂ ਲਈ ਰਵਾਨਾ ਕੀਤਾ ਗਿਆ।
ਇਸ ਮੌਕੇ ਪੰਜਾਬ ਕਾਂਗਰਸ ਦੇ ਪ੍ਰਧਾਨ ਤੇ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਅੱਜ ਸਮਾਂ ਰਾਜਨੀਤੀ ਕਰਨ ਦਾ ਸਮਾਂ ਨਹੀਂ ਸਗੋਂ ਹੜ੍ਹ ਪ੍ਰਭਾਵਿਤ ਪੰਜਾਬ ਨਾਲ ਅਤੇ ਪੰਜਾਬ ਦੇ ਲੋਕਾਂ ਨਾਲ ਖੜ੍ਹਨ ਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਕਾਂਗਰਸ ਕਮੇਟੀ ਵੱਲੋਂ ਦੋ ਕਰੋੜ ਦਾ ਫੰਡ ਇਕੱਠਾ ਕਰਕੇ ਵੱਖ-ਵੱਖ ਇਲਾਕਿਆਂ ਦੇ ਵਿੱਚ ਰਾਹਤ ਸਮੱਗਰੀ ਭੇਜੀ ਜਾ ਰਹੀ ਹੈ। ਇਸ ਮੌਕੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਬਿਮਾਰ ਨਹੀਂ ਸਗੋਂ ਸਮੁੱਚੀ ਆਮ ਆਦਮੀ ਪਾਰਟੀ ਬਿਮਾਰ ਹੋ ਚੁੱਕੀ ਹੈ।
Share this content:



Post Comment