Loading Now

ਪੰਜਾਬ ਕੈਬਨਿਟ ‘ਚ ਵੱਡਾ ਫੇਰਬਦਲ, ਮਾਨ ਸਰਕਾਰ ਨੇ ਸੰਜੀਵ ਅਰੋੜਾ ਨੂੰ ਸੌਂਪਿਆ ਬਿਜਲੀ ਵਿਭਾਗ

ਪੰਜਾਬ ਕੈਬਨਿਟ ‘ਚ ਵੱਡਾ ਫੇਰਬਦਲ, ਮਾਨ ਸਰਕਾਰ ਨੇ ਸੰਜੀਵ ਅਰੋੜਾ ਨੂੰ ਸੌਂਪਿਆ ਬਿਜਲੀ ਵਿਭਾਗ

ਚੰਡੀਗੜ੍ਹ, 19 ਅਗਸਤ – ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਕੈਬਨਿਟ ਵਿੱਚ ਵੱਡਾ ਫੇਰਬਦਲ ਕਰਦੇ ਹੋਏ ਹਰਭਜਨ ਸਿੰਘ ਈਟੀਓ ਤੋਂ ਬਿਜਲੀ ਵਿਭਾਗ ਵਾਪਸ ਲੈ ਲਿਆ ਹੈ ਅਤੇ ਇਸ ਨੂੰ ਮੰਤਰੀ ਸੰਜੀਵ ਅਰੋੜਾ ਨੂੰ ਸੌਂਪ ਦਿੱਤਾ ਹੈ, ਜਿਨ੍ਹਾਂ ਨੂੰ ਰਾਜ ਦਾ ਨਵਾਂ ਬਿਜਲੀ ਮੰਤਰੀ ਨਿਯੁਕਤ ਕੀਤਾ ਗਿਆ ਹੈ। ਇਹ ਵਿਭਾਗ ਪਹਿਲਾਂ ਹਰਭਜਨ ਸਿੰਘ ਈਟੀਓ ਕੋਲ ਸੀ, ਜੋ ਹੁਣ ਸਿਰਫ਼ ਲੋਕ ਨਿਰਮਾਣ ਵਿਭਾਗ (ਪੀਡਬਲਯੂਡੀ) ਦੀ ਦੇਖਭਾਲ ਕਰਨਗੇ।

ਦੱਸ ਦੇਈਏ ਕਿ ਲੁਧਿਆਣਾ ਪੱਛਮੀ ਤੋਂ ਵਿਧਾਇਕ ਸੰਜੀਵ ਅਰੋੜਾ ਕੋਲ ਇੰਡਸਟਰੀ ਤੇ ਕਾਮਰਸ, ਇਨਵੈਸਟਮੈਂਟ ਪ੍ਰਮੋਸ਼ਨ ਤੇ ਐੱਨ.ਆਰ.ਆਈ. ਵਿਭਾਗ ਹਨ ਤੇ ਹੁਣ ਉਹ ਬਿਜਲੀ ਵਿਭਾਗ ਦੀ ਜ਼ਿੰਮੇਵਾਰੀ ਵੀ ਸੰਭਾਲਣਗੇ। ਉਨ੍ਹਾਂ ਨੇ 3 ਜੁਲਾਈ ਨੂੰ ਕੈਬਨਿਟ ਮੰਤਰੀ ਵਜੋਂ ਸਹੁੰ ਚੁੱਕੀ ਸੀ। ਇਸ ਤੋਂ ਪਹਿਲਾਂ ਇੰਡਸਟਰੀ ਤੇ ਕਾਮਰਸ ਵਿਭਾਗ ਤੇ ਇਨਵੈਸਟਮੈਂਟ ਪ੍ਰਮੋਸ਼ਨ ਵਿਭਾਗ ਪਹਿਲਾਂ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਕੋਲ ਸੀ, ਜਦਕਿ ਕੁਲਦੀਪ ਧਾਲੀਵਾਲ ਕੋਲ ਐੱਨ.ਆਰ.ਆਈ. ਵਿਭਾਗ ਸੀ।

Share this content:

Post Comment