ਪੰਜਾਬ ਕੈਬਨਿਟ ਮੀਟਿੰਗ ਵਿੱਚ ਲਏ ਗਏ ਅਹਿਮ ਫ਼ੈਸਲੇ
ਚੰਡੀਗੜ੍ਹ: ਪੰਜਾਬ ਕੈਬਨਿਟ ਮੀਟਿੰਗ ਬਾਰੇ ਜਾਣਕਾਰੀ ਦਿੰਦੇ ਹੋਏ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਬਨੂੜ ਤਹਿਸੀਲ ਨੂੰ ਅਪਗ੍ਰੇਡ ਕੀਤਾ ਗਿਆ ਹੈ, ਜਿਸ ਵਿੱਚ 2 ਕਾਨੂੰਨਗੋ ਸਰਕਲ, 14 ਪਟਵਾਰ ਸਰਕਲਾਂ ਨੂੰ ਅਪਗ੍ਰੇਡ ਕੀਤਾ ਗਿਆ ਹੈ ਅਤੇ ਇੱਕ ਸਬ-ਤਹਿਸੀਲ ਬਣਾਈ ਗਈ ਹੈ।
ਹਰਿਆਣਾ ਨੂੰ ਸਬ-ਤਹਿਸੀਲ: ਜ਼ਿਲ੍ਹਾ ਹੁਸ਼ਿਆਰਪੁਰ ਦੀ ਸਬ-ਡਿਵੀਜ਼ਨ/ਤਹਿਸੀਲ ਹੁਸ਼ਿਆਰਪੁਰ ਹੇਠ ਹਰਿਆਣਾ ਨੂੰ ਇੱਕ ਨਵੀਂ ਸਬ-ਤਹਿਸੀਲ ਬਣਾਉਣ ਦੀ ਪ੍ਰਵਾਨਗੀ ਦਿੱਤੀ ਗਈ ਹੈ।
ਇਨ੍ਹਾਂ ਫ਼ੈਸਲਿਆਂ ਨਾਲ ਸਥਾਨਕ ਲੋਕਾਂ ਨੂੰ ਆਪਣਾ ਕੰਮ ਕਰਵਾਉਣ ਲਈ ਦੂਰ-ਦੁਰਾਡੇ ਦੇ ਦਫ਼ਤਰਾਂ ਤੱਕ ਜਾਣ ਦੀ ਲੋੜ ਨਹੀਂ ਪਵੇਗੀ ਅਤੇ ਸਰਕਾਰੀ ਖੱਜਲ-ਖ਼ੁਆਰੀ ਤੋਂ ਰਾਹਤ ਮਿਲੇਗੀ।
ਪੰਜਾਬ ਵਿੱਚ ‘ਮੇਰਾ ਘਰ ਮੇਰਾ ਨਾਮ’ ਯੋਜਨਾ ਨੂੰ ਤੇਜ਼ ਕਰਨ ਲਈ ਸੋਧ ਕੀਤੀ ਗਈ ਹੈ। ਇਸ ਨਾਲ ਸੀਮਾਵਾਂ ਦੀ ਹੱਦਬੰਦੀ ਯਕੀਨੀ ਬਣਾਈ ਜਾਵੇਗੀ, ਜਿਸ ਨਾਲ ਰਿਹਾਇਸ਼ੀ ਖੇਤਰ ਨੂੰ ਲਾਭ ਹੋਵੇਗਾ, ਜਦੋਂ ਕਿ ਪ੍ਰਵਾਸੀ ਭਾਰਤੀਆਂ ਨੂੰ ਇੱਕ ਵੱਡੀ ਸਮੱਸਿਆ ਦਾ ਸਾਹਮਣਾ ਕਰਨਾ ਪਿਆ, ਕਿਉਂਕਿ ਉਹ ਜਿੱਥੇ ਵੀ ਰਹਿੰਦੇ ਹਨ, ਉਨ੍ਹਾਂ ਦੇ ਨਾਮ ‘ਤੇ ਇੱਕ ਕਾਰਡ ਜਾਰੀ ਕੀਤਾ ਜਾਵੇਗਾ।
ਮਨਰੇਗਾ ਨੂੰ ਲੈ ਕੇ ਜੋ ਸੈਸ਼ਨ ਬੁਲਾਇਆ ਗਿਆ ਹੈ, ਉਸ ਵਿਚ ਕੇਂਦਰ ਵੱਲੋਂ ਜੋ ਬਦਲਾਅ ਕੀਤਾ ਜਾ ਰਿਹਾ ਹੈ, ਉਸ ਨਾਲ ਗਰੀਬਾਂ ਨੂੰ ਨੁਕਸਾਨ ਹੋਵੇਗਾ। ਕੇਂਦਰ ਸਰਕਾਰ ਵੱਲੋਂ ਮਨਰੇਗਾ ਸਬੰਧੀ ਬੁਲਾਏ ਗਏ ਸੈਸ਼ਨ ਵਿੱਚ ਕੀਤੇ ਜਾ ਰਹੇ ਬਦਲਾਅ ਗਰੀਬਾਂ ਨੂੰ ਨੁਕਸਾਨ ਪਹੁੰਚਾਉਣਗੇ।
Share this content:



Post Comment