Loading Now

ਪੰਜਾਬ ’ਚ ਅਗਲੇ ਦਿਨਾਂ ਦੌਰਾਨ ਸੰਘਣੀ ਧੁੰਦ ਪੈਣ ਦੀ ਚਿਤਾਵਨੀ

ਪੰਜਾਬ ’ਚ ਅਗਲੇ ਦਿਨਾਂ ਦੌਰਾਨ ਸੰਘਣੀ ਧੁੰਦ ਪੈਣ ਦੀ ਚਿਤਾਵਨੀ

ਚੰਡੀਗੜ੍ਹ, 17 ਨਵੰਬਰ-  ਪੰਜਾਬ ਦੇ ਕਈ ਇਲਾਕਿਆਂ ਵਿੱਚ ਮੰਗਲਵਾਰ ਤੋਂ ਅਗਲੇ ਚਾਰ ਦਿਨ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਭਾਰਤੀ ਮੌਸਮ ਵਿਭਾਗ ਨੇ 17 ਤੋਂ 20 ਨਵੰਬਰ ਤੱਕ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿਚਲੀਆਂ ਕਈ ਥਾਵਾਂ ’ਤੇ ਸੰਘਣੀ ਧੁੰਦ ਪੈਣ ਸਬੰਧੀ ਯੈਲੋ ਅਲਰਟ ਜਾਰੀ ਕੀਤਾ ਹੈ। ਇਸ ਦੌਰਾਨ ਸਵੇਰ ਅਤੇ ਰਾਤ ਸਮੇਂ ਦਿਸਣਯੋਗਤਾ ਘਟਣ ਦੀ ਚਿਤਾਵਨੀ ਦਿੱਤੀ ਗਈ ਹੈ।

ਸੋਮਵਾਰ ਨੂੰ ਦਿਨ ਅਤੇ ਰਾਤ ਦੇ ਤਾਪਮਾਨ ਵਿੱਚ ਕਾਫ਼ੀ ਗਿਰਾਵਟ ਦਰਜ ਕੀਤੀ ਗਈ। ਚੰਡੀਗੜ੍ਹ ਵਿੱਚ ਵੱਧ ਤੋਂ ਵੱਧ ਤਾਪਮਾਨ 27.8 ਡਿਗਰੀ ਸੈਲਸੀਅਸ ਰਿਹਾ, ਜੋ ਪਿਛਲੇ ਦਿਨ ਨਾਲੋਂ 2.7 ਡਿਗਰੀ ਘੱਟ ਸੀ। ਹਾਲਾਂਕਿ ਇਹ ਆਮ ਨਾਲੋਂ 0.6 ਡਿਗਰੀ ਵੱਧ ਰਿਹਾ। ਘੱਟੋ-ਘੱਟ ਤਾਪਮਾਨ 14.5 ਡਿਗਰੀ ਦਰਜ ਕੀਤਾ ਗਿਆ, ਜੋ ਪਿਛਲੇ ਦਿਨ ਨਾਲੋਂ 1.4 ਡਿਗਰੀ ਘੱਟ ਪਰ ਆਮ ਨਾਲੋਂ 2.2 ਡਿਗਰੀ ਵੱਧ ਸੀ।

ਮੁਹਾਲੀ ਵਿੱਚ ਵੱਧ ਤੋਂ ਵੱਧ ਤਾਪਮਾਨ 27.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਪਿਛਲੇ ਦਿਨ ਨਾਲੋਂ 2.2 ਡਿਗਰੀ ਘੱਟ ਸੀ। ਇੱਥੇ ਘੱਟੋ-ਘੱਟ ਤਾਪਮਾਨ 14.2 ਡਿਗਰੀ ਰਿਹਾ, ਜਿਸ ਵਿੱਚ 2.6 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ।

ਐਤਵਾਰ ਤੱਕ ਮੌਸਮ ਖੁਸ਼ਕ ਰਹਿਣ ਦੀ ਪੇਸ਼ੀਨਗੋਈ

ਮੌਸਮ ਵਿਭਾਗ ਅਨੁਸਾਰ ਅਗਲੇ ਪੰਜ ਦਿਨਾਂ ਦੌਰਾਨ ਮੌਸਮ ਵਿੱਚ ਕਿਸੇ ਵੱਡੇ ਬਦਲਾਅ ਦੀ ਸੰਭਾਵਨਾ ਨਹੀਂ ਹੈ। ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿੱਚ ਐਤਵਾਰ ਤੱਕ ਮੌਸਮ ਖੁਸ਼ਕ ਰਹਿਣ ਦੀ ਪੇਸ਼ੀਨਗੋਈ ਕੀਤੀ ਗਈ ਹੈ। ਚੰਡੀਗੜ੍ਹ ਵਿੱਚ ਮੰਗਲਵਾਰ ਤੋਂ ਸ਼ਨਿਚਰਵਾਰ ਤੱਕ ਵੱਧ ਤੋਂ ਵੱਧ ਤਾਪਮਾਨ 27 ਤੋਂ 28 ਡਿਗਰੀ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ। ਘੱਟੋ-ਘੱਟ ਤਾਪਮਾਨ ਮੰਗਲਵਾਰ ਅਤੇ ਬੁੱਧਵਾਰ ਨੂੰ 14 ਡਿਗਰੀ, ਵੀਰਵਾਰ ਅਤੇ ਸ਼ੁੱਕਰਵਾਰ ਨੂੰ 15 ਡਿਗਰੀ ਅਤੇ ਸ਼ਨੀਵਾਰ ਨੂੰ 12 ਡਿਗਰੀ ਰਹਿਣ ਦਾ ਅਨੁਮਾਨ ਹੈ।

Share this content:

Post Comment