ਪੰਜਾਬ ’ਚ ਅੱਜ ਰਾਤ ਤੋਂ ਬਦਲੇਗਾ ਮੌਸਮ
ਚੰਡੀਗੜ੍ਹ, 21 ਮਾਰਚ – ਪੰਜਾਬ ਵਿਚ ਅੱਜ ਜ਼ਿਆਦਾਤਰ ਥਾਵਾਂ ’ਤੇ ਧੁੱਪ ਨਿਕਲਣ ਕਾਰਨ ਲੋਕਾਂ ਨੂੰ ਪਿਛਲੇ ਕੁਝ ਦਿਨਾਂ ਤੋਂ ਪੈ ਰਹੇ ਮੀਂਹ ਤੋਂ ਰਾਹਤ ਮਿਲੀ ਹੈ ਪਰ ਇਹ ਰਾਹਤ ਜ਼ਿਆਦਾ ਸਮਾਂ ਨਹੀਂ ਮਿਲੇਗੀ। ਪੱਛਮੀ ਗੜਬੜੀ ਕਾਰਨ ਪੰਜਾਬ ਭਰ ਵਿਚ ਸ਼ੁੱਕਰਵਾਰ ਨੂੰ ਮੀਂਹ ਪਿਆ ਸੀ ਪਰ ਅੱਜ ਰਾਤ ਮੁੜ ਮੌਸਮ ਬਦਲ ਸਕਦਾ ਹੈ ਤੇ ਸੂਬੇ ਦੇ ਕਈ ਹਿੱਸਿਆਂ ਵਿਚ 22 ਤੇ 23 ਮਾਰਚ ਨੂੰ ਮੀਂਹ ਪੈਣ ਦੀ ਸੰਭਾਵਨਾ ਹੈ। ਦੂਜੇ ਪਾਸੇ ਪੰਜਾਬ ਅਤੇ ਚੰਡੀਗੜ੍ਹ ਵਿੱਚ ਮੀਂਹ ਅਤੇ ਪਹਾੜੀ ਇਲਾਕਿਆਂ ਵਿੱਚ ਬਰਫ਼ਬਾਰੀ ਨੇ ਠੰਢ ਵਧਾ ਦਿੱਤੀ ਹੈ। ਸੂਬੇ ਵਿੱਚ ਪੱਛਮੀ ਗੜਬੜੀ ਦੇ ਪ੍ਰਭਾਵ ਕਾਰਨ ਸ਼ੁੱਕਰਵਾਰ ਨੂੰ ਵੀ ਕਈ ਜ਼ਿਲ੍ਹਿਆਂ ਵਿੱਚ ਮੀਂਹ ਪਿਆ।
ਮੌਸਮ ਵਿਭਾਗ ਮੁਤਾਬਿਕ ਅੱਜ 21 ਮਾਰਚ ਨੂੰ ਮੌਸਮ ਖੁਸ਼ਕ ਰਹੇਗਾ ਪਰ ਭਲਕ 22 ਮਾਰਚ ਨੂੰ ਫਿਰ ਮੀਂਹ ਪੈਣ ਦੀ ਸੰਭਾਵਨਾ ਹੈ। ਫਿਰੋਜ਼ਪੁਰ ਵਿੱਚ ਸਭ ਤੋਂ ਵੱਧ ਤਾਪਮਾਨ 24 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਮੈਦਾਨੀ ਇਲਾਕਿਆਂ ਵਿੱਚ ਗੁਰਦਾਸਪੁਰ ਵਿੱਚ ਸਭ ਤੋਂ ਘੱਟ ਤਾਪਮਾਨ 10 ਡਿਗਰੀ ਸੈਲਸੀਅਸ ਰਿਹਾ। ਪੰਜਾਬ ਵਿੱਚ ਅੱਜ ਮੌਸਮ ਮੁੱਖ ਤੌਰ ‘ਤੇ ਖੁਸ਼ਕ ਰਹਿਣ ਦੀ ਉਮੀਦ ਹੈ। ਹਾਲਾਂਕਿ ਪਿਛਲੇ ਦਿਨੀਂ ਹੋਈ ਬਾਰਿਸ਼ ਅਤੇ ਪਹਾੜਾਂ ਵਿੱਚ ਬਰਫ਼ਬਾਰੀ ਕਾਰਨ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਗਈ ਹੈ, ਜਿਸ ਨਾਲ ਸਵੇਰ ਅਤੇ ਸ਼ਾਮ ਵੇਲੇ ਠੰਢ ਦਾ ਅਹਿਸਾਸ ਬਣਿਆ ਹੋਇਆ ਹੈ। ਸੂਬੇ ਵਿੱਚ ਵੱਧ ਤੋਂ ਵੱਧ ਤਾਪਮਾਨ 24°C ਤੋਂ 27°C ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ।
Share this content:



Post Comment