Loading Now

ਪੰਜਾਬ ‘ਚ ਝੋਨੇ ਦੀ ਖਰੀਦ ਸ਼ੁਰੂ

ਪੰਜਾਬ ‘ਚ ਝੋਨੇ ਦੀ ਖਰੀਦ ਸ਼ੁਰੂ

ਲੁਧਿਆਣਾ, 27 ਸਤੰਬਰ – ਲੁਧਿਆਣਾ ਦੇ ਜਗਰਾਉਂ ਵਿੱਚ ਏਸ਼ੀਆ ਦੀ ਦੂਜੀ ਸਭ ਤੋਂ ਵੱਡੀ ਅਨਾਜ ਮੰਡੀ ਵਿੱਚ ਝੋਨੇ ਦੀ ਖਰੀਦ ਸ਼ੁਰੂ ਹੋ ਗਈ ਹੈ। ਪਹਿਲੇ ਦਿਨ ਲਗਭਗ 400 ਕੁਇੰਟਲ ਝੋਨਾ 2,389 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਵਿਕਿਆ। ਇਸ ਬਾਰੇ ਮੰਡੀ ਸਕੱਤਰ ਕਵਲਪ੍ਰੀਤ ਸਿੰਘ ਕਸਲੀ ਨੇ ਕਿਹਾ ਕਿ ਪੰਜਾਬ ਵਿੱਚ ਝੋਨੇ ਦੀ ਖਰੀਦ 16 ਸਤੰਬਰ ਨੂੰ ਸ਼ੁਰੂ ਹੋਈ ਸੀ, ਪਰ ਬਰਸਾਤੀ ਮੌਸਮ ਕਰਕੇ ਜਗਰਾਉਂ ਮੰਡੀ ਵਿੱਚ ਖਰੀਦ ਪ੍ਰਕਿਰਿਆ ਵਿੱਚ ਦੇਰੀ ਹੋਈ। ਸਥਾਨਕ ਵਿਧਾਇਕ ਸਰਬਜੀਤ ਕੌਰ ਮਾਣੂੰਕੇ ਨੇ ਮੰਡੀ ਪਹੁੰਚ ਕੇ ਖਰੀਦ ਪ੍ਰਕਿਰਿਆ ਦੀ ਸ਼ੁਰੂਆਤ ਕੀਤੀ। ਅਧਿਕਾਰੀਆਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣਾ ਝੋਨਾ ਸੁਕਾ ਕੇ ਹੀ ਮੰਡੀ ਵਿੱਚ ਲਿਆਉਣ, ਤਾਂ ਜੋ ਖਰੀਦ ਦੌਰਾਨ ਉਨ੍ਹਾਂ ਨੂੰ ਕੋਈ ਮੁਸ਼ਕਲ ਨਾ ਆਵੇ। ਇਸ ਸਾਲ ਹੜ੍ਹਾਂ ਕਾਰਨ ਹੋਏ ਫਸਲਾਂ ਦੇ ਨੁਕਸਾਨ ਨੂੰ ਦੇਖਦਿਆਂ ਹੋਇਆਂ ਅਧਿਕਾਰੀਆਂ ਨੇ ਸ਼ੈਲਰ ਮਾਲਕਾਂ ਨੂੰ ਕੁਝ ਸਹਿਯੋਗ ਦੀ ਅਪੀਲ ਵੀ ਕੀਤੀ।

Share this content:

Post Comment