ਪੰਜਾਬ ‘ਚ 15 ਅਗਸਤ ਤੋਂ ਪਹਿਲਾਂ ਵੱਡੀ ਸਾਜ਼ਿਸ਼ ਨਾਕਾਮ ! 4 ਆਰੋਪੀ ਗ੍ਰਿਫ਼ਤਾਰ
ਅੰਮ੍ਰਿਤਸਰ, 31 ਜੁਲਾਈ – ਅੰਮ੍ਰਿਤਸਰ ਪੁਲਿਸ ਨੇ ਆਜ਼ਾਦੀ ਦਿਵਸ ਤੋਂ ਪਹਿਲਾਂ 4 ਕਥਿਤ ਅੱਤਵਾਦੀਆਂ ਨੂੰ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ। ਪੁਲਿਸ ਮੁਤਾਬਕ ਚਾਰੇ ਖਾਲਿਸਤਾਨ ਲਿਬਰੇਸ਼ਨ ਫੋਰਸ (KLF) ਨਾਲ ਜੁੜੇ ਹੋਏ ਹਨ ਅਤੇ 15 ਅਗਸਤ ਮੌਕੇ ਕਿਸੇ ਵੱਡੀ ਸਾਜ਼ਿਸ਼ ਨੂੰ ਅੰਜਾਮ ਦੇਣ ਦੀ ਤਿਆਰੀ ਕਰ ਰਹੇ ਸਨ।
ਸ਼ੁੱਕਰਵਾਰ ਸਵੇਰੇ ਅਜਨਾਲਾ ਇਲਾਕੇ ਵਿੱਚ ਗੁਪਤ ਸੂਚਨਾ ਦੇ ਆਧਾਰ ‘ਤੇ ਪੁਲਿਸ ਨੇ ਚਾਰਾਂ ਨੂੰ ਗ੍ਰਿਫ਼ਤਾਰ ਕੀਤਾ। ਜਾਂਚ ਦੌਰਾਨ ਸਾਹਮਣੇ ਆਇਆ ਕਿ ਇਨ੍ਹਾਂ ਦੇ ਤਾਰ ਏਐਸਆਈ ਜੋਗਾ ਸਿੰਘ ਕਤਲ ਕਾਂਡ ਅਤੇ ਆਰਮੀ ਖਾਸਾ ਖੇਤਰ ਦੇ ਬਾਹਰ ਹੋਏ ਧਮਾਕੇ ਨਾਲ ਵੀ ਜੁੜੇ ਹੋ ਸਕਦੇ ਹਨ। ਪੁਲਿਸ ਦਾ ਕਹਿਣਾ ਹੈ ਕਿ ਪੁੱਛਗਿੱਛ ਦੌਰਾਨ ਮੁਲਜ਼ਮਾਂ ਨੇ ਕਈ ਅਹਿਮ ਜਾਣਕਾਰੀਆਂ ਦਿੱਤੀਆਂ ਹਨ, ਜਿਨ੍ਹਾਂ ਦੇ ਆਧਾਰ ‘ਤੇ ਅੱਗੇ ਦੀ ਕਾਰਵਾਈ ਕੀਤੀ ਜਾ ਰਹੀ ਹੈ।
Share this content:



Post Comment