ਪੰਜਾਬ ਜੁਲਾਈ ਤੇ ਸਤੰਬਰ ਦੇ ਵਿਚਕਾਰ ਲਵੇਗੀ 8500 ਕਰੋੜ ਰੁਪਏ ਕਰਜ਼ਾ
ਚੰਡੀਗੜ੍ਹ, 1 ਜੁਲਾਈ – ਪੰਜਾਬ ਸਰਕਾਰ ਚਾਲੂ ਵਿੱਤੀ ਸਾਲ 2025-26 ਦੀ ਦੂਜੀ ਤਿਮਾਹੀ ’ਚ 8500 ਕਰੋੜ ਦਾ ਕਰਜ਼ਾ ਚੁੱਕੇਗੀ। ਰਿਜ਼ਰਵ ਬੈਂਕ ਆਫ਼ ਇੰਡੀਆ (ਆਰਬੀਆਈ) ਨੇ ਸੂਬਾ ਸਰਕਾਰ ਵੱਲੋਂ ਚੁੱਕੇ ਜਾਣ ਵਾਲੇ ਕਰਜ਼ੇ ਨੂੰ ਮਨਜ਼ੂਰੀ ਦੇ ਦਿੱਤੀ ਹੈ। ਪੰਜਾਬ ਸਰਕਾਰ ਵੱਲੋਂ ਜੁਲਾਈ ਤੋਂ ਸਤੰਬਰ ਤੱਕ ਹਰ ਹਫ਼ਤੇ ਕਰਜ਼ਾ ਚੁੱਕਿਆ ਜਾਣਾ ਹੈ। ਇਸ ਨੂੰ ਲੈ ਕੇ ਹੁਣ ਵਿਰੋਧੀ ਧਿਰਾਂ ਵੱਲੋਂ ਪੰਜਾਬ ਸਰਕਾਰ ਨੂੰ ਸਵਾਲਾਂ ਦੇ ਘੇਰੇ ਵਿੱਚ ਖੜ੍ਹਾ ਕੀਤਾ ਜਾ ਰਿਹਾ ਹੈ। ਇਸ ਨੂੰ ਲੈ ਕੇ ਕਾਂਗਰਸ ਦੇ ਵਿਧਾਇਕ ਪਰਗਟ ਸਿੰਘ ਨੇ ਸੋਸ਼ਲ ਮੀਡੀਆ ਉੱਤੇ ਲਿਖਿਆ, ਭਗਵੰਤ ਮਾਨ ਸਰਕਾਰ ਪੰਜਾਬ ਦੇ ਅਸਲ ਮਸਲਿਆਂ ਤੋਂ ਧਿਆਨ ਹਟਾ ਕੇ ਚੁੱਪਚਾਪ ਪੰਜਾਬ ਨੂੰ ਕਰਜ਼ੇ ਵਿੱਚ ਹੋਰ ਡੁੱਬੋ ਰਹੀ ਹੈ। ਜੁਲਾਈ ਤੋਂ ਸਤੰਬਰ ਤੱਕ ਭਗਵੰਤ ਮਾਨ ਸਰਕਾਰ ₹8,500 ਕਰੋੜ ਦਾ ਕਰਜ਼ਾ ਚੁੱਕਣ ਦੀ ਤਿਆਰੀ ‘ਚ ਹੈ — ਮਤਲਬ ਹਰ ਰੋਜ਼ ₹92 ਕਰੋੜ ਦਾ ਕਰਜ਼ਾ! ਹਰ ਹਫ਼ਤੇ ₹500 ਤੋਂ ₹1500 ਕਰੋੜ ਤੱਕ ਨਵਾਂ ਕਰਜ਼ਾ ਲਿਆ ਜਾਵੇਗਾ।
Share this content:



Post Comment