ਪੰਜਾਬ ਡੇਅਰੀ ਵਿਕਾਸ ਬੋਰਡ ਦੇ ਡਾਇਰੈਕਟਰ Sukhdeep Singh Chhina ਨੇ ਛੱਡੀ ਪਾਰਟੀ
ਚੰਡੀਗੜ੍ਹ, 13 ਨਵੰਬਰ – ਆਮ ਆਦਮੀ ਪਾਰਟੀ ਵੱਲੋਂ ਬੀਤੇ ਦਿਨ ਪੰਜਾਬ ਵਿਧਾਨ ਸਭਾ ਚੋਣਾਂ 2027 ਲਈ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕੀਤੀ ਗਈ ਹੈ। ਇਸ ਸੂਚੀ ਵਿੱਚ ਮੰਤਰੀ ਸਮੇਤ ਕਈ ਮੌਜੂਦਾ ਵਿਧਾਇਕਾਂ ਦੀਆਂ ਟਿਕਟਾਂ ਕੱਟੀਆਂ ਗਈਆਂ ਹਨ, ਜਿਸ ਕਾਰਨ ਪਾਰਟੀ ਵਿੱਚ ਬਗਾਵਤੀ ਸੁਰ ਸ਼ੁਰੂ ਹੋ ਗਏ ਹਨ ਅਤੇ ਆਗੂ ਪਾਰਟੀ ਛੱਡ ਰਹੇ ਹਨ। ‘ਆਪ’ ਆਗੂ ਅਤੇ ਪੰਜਾਬ ਡੇਅਰੀ ਵਿਕਾਸ ਬੋਰਡ ਦੇ ਡਾਇਰੈਕਟਰ ਸੁਖਦੀਪ ਸਿੰਘ ਛੀਨਾ ਨੇ ਪਾਰਟੀ ਦੇ ਸਾਰੇ ਅਹੁਦਿਆਂ ਅਤੇ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਨੇ ਆਪਣਾ ਅਸਤੀਫਾ ‘ਆਪ’ ਦੇ ਪੰਜਾਬ ਸੂਬਾ ਪ੍ਰਧਾਨ ਅਮਨ ਅਰੋੜਾ ਨੂੰ ਭੇਜ ਦਿੱਤਾ ਹੈ।
‘ਆਪ’ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੂੰ ਭੇਜੇ ਆਪਣੇ ਅਸਤੀਫ਼ਾ ਪੱਤਰ ਵਿੱਚ ਉਨ੍ਹਾਂ ਲਿਖਿਆ ਹੈ, “ਮੈਂ, ਸੁਖਦੀਪ ਸਿੰਘ ਛੀਨਾ, ਆਮ ਆਦਮੀ ਪਾਰਟੀ (ਆਪ) ਵਿੱਚ ਆਪਣੇ ਸਾਰੇ ਅਹੁਦਿਆਂ ਤੋਂ ਅਸਤੀਫ਼ਾ ਦਿੰਦਾ ਹਾਂ ਅਤੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਵੀ ਛੱਡਦਾ ਹਾਂ।
ਅਦਾਕਾਰਾ ਸੋਨੀਆ ਮਾਨ ਨੂੰ ਟਿਕਟ ਦਿੱਤੇ ਜਾਣ ਤੋਂ ਨਰਾਜ਼
ਪੰਜਾਬ ਡੇਅਰੀ ਵਿਕਾਸ ਬੋਰਡ ਦੇ ਡਾਇਰੈਕਟਰ ਸੁਖਦੀਪ ਸਿੰਘ ਛੀਨਾ ਨੇ 12 ਨਵੰਬਰ, 2026 ਨੂੰ ਜਾਰੀ ਪਾਰਟੀ ਦੀ ਉਮੀਦਵਾਰਾਂ ਦੀ ਦੂਜੀ ਸੂਚੀ ਵਿੱਚ ਰਾਜਾਸਾਂਸੀ ਵਿਧਾਨ ਸਭਾ ਹਲਕੇ ਤੋਂ ਅਦਾਕਾਰਾ ਸੋਨੀਆ ਮਾਨ ਦੀ ਨਾਮਜ਼ਦਗੀ ਤੋਂ ਨਰਾਜ਼ ਹੋ ਕੇ ਆਮ ਆਦਮੀ ਪਾਰਟੀ (ਆਪ) ਤੋਂ ਅਸਤੀਫਾ ਦੇ ਦਿੱਤਾ ਹੈ।
ਬੀਤੇ ਦਿਨ ਸੂਚੀ ਕੀਤੀ ਗਈ ਜਾਰੀ
ਦੱਸ ਦਈਏ ਕਿ ਬੀਤੇ ਦਿਨ ਆਮ ਆਦਮੀ ਪਾਰਟੀ ਨੇ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਆਪਣੇ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕੀਤੀ। ਪਾਰਟੀ ਵੱਲੋਂ ਜਾਰੀ ਕੀਤੀ ਗਈ 31 ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਪਹਿਲੀ ਸੂਚੀ ਵਿੱਚ 40 ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਸੀ।
ਕੌਣ ਹੈ ਅਦਾਕਾਰ ਸੋਨੀਆ ਮਾਨ
ਸੋਨੀਆ ਮਾਨ ਨੇ ਕਈ ਫਿਲਮਾਂ ਕੀਤੀਆਂ ਹਨ। ਕਿਸਾਨ ਅੰਦੋਲਨ ਵਿੱਚ ਉਨ੍ਹਾਂ ਦੀ ਸ਼ਮੂਲੀਅਤ ਤੋਂ ਬਾਅਦ ਰਾਜਨੀਤਿਕ ਸਫ਼ਰ ਸ਼ੁਰੂ ਹੋਇਆ। ਉਸ ਨੇ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲੜੀਆਂ। 2024 ਦੀਆਂ ਲੋਕ ਸਭਾ ਚੋਣਾਂ ਦੌਰਾਨ, ਉਸ ਨੇ ਅੰਮ੍ਰਿਤਸਰ ਵਿੱਚ ਆਜ਼ਾਦ ਉਮੀਦਵਾਰ ਰੇਸ਼ਮ ਸਿੰਘ ਦਾ ਸਮਰਥਨ ਕੀਤਾ। ਇਸ ਤੋਂ ਬਾਅਦ, ਉਹ 23 ਫਰਵਰੀ, 2025 ਨੂੰ ਅਰਵਿੰਦ ਕੇਜਰੀਵਾਲ ਦੀ ਮੌਜੂਦਗੀ ਵਿੱਚ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਈ। ਸੋਨੀਆ ਨੇ ਉਦੋਂ ਕਿਹਾ ਸੀ ਕਿ ਉਹ ਪਾਰਟੀ ਦੇ ਕੰਮ ਤੋਂ ਪ੍ਰਭਾਵਿਤ ਹੋਈ ਸੀ ਅਤੇ ਇਸੇ ਲਈ ਉਹ ‘ਆਪ’ ਵਿੱਚ ਸ਼ਾਮਲ ਹੋਈ ਸੀ।
Share this content:



Post Comment