ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਤੇਜ਼ ਹਵਾਵਾਂ ਅਤੇ ਮੀਂਹ ਦਾ ਅਲਰਟ
ਚੰਡੀਗੜ੍ਹ, 19 ਜੂਨ – ਪੰਜਾਬ ਦੇ 8 ਜ਼ਿਲ੍ਹਿਆਂ ‘ਚ ਅੱਜ ਹਨੇਰੀ-ਤੂਫ਼ਾਨ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਪਠਾਨਕੋਟ, ਹੁਸ਼ਿਆਰਪੁਰ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਬਠਿੰਡਾ ਤੇ ਮਾਨਸਾ ਦੇ ਦੂਰ-ਦੁਰਾਡੇ ਇਲਾਕਿਆਂ ‘ਚ ਅੱਜ ਬਦਲ ਗਰਜਣ, ਬਿਜਲੀ ਚਮਕਣ ਤੇ ਤੇਜ਼ ਹਵਾਵਾਂ (40-50 ਕਿਲੋਮੀਟਰ ਪ੍ਰਤੀ ਘੰਟਾ) ਦਾ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਇਨ੍ਹਾਂ 8 ਜ਼ਿਲ੍ਹਿਆਂ ‘ਚ ਹਲਕੀ ਤੋਂ ਮੱਧਮ ਬਾਰਿਸ਼ ਦੀ ਭਵਿੱਖਬਾਣੀ ਵੀ ਕੀਤੀ ਗਈ ਹੈ। ਹਾਲਾਂਕਿ, ਚੰਡੀਗੜ੍ਹ ਵਿੱਚ ਅੰਸ਼ਕ ਤੌਰ ‘ਤੇ ਬੱਦਲਵਾਈ ਰਹੇਗੀ। ਬੁੱਧਵਾਰ ਦੇ ਮੁਕਾਬਲੇ ਵੀਰਵਾਰ ਨੂੰ ਵੱਧ ਤੋਂ ਵੱਧ ਤਾਪਮਾਨ 1.2 ਡਿਗਰੀ ਵਧਿਆ, ਜਿਸ ਨਾਲ ਇਹ ਆਮ ਪੱਧਰ ਦੇ ਨੇੜੇ ਆ ਗਿਆ।
Share this content:



Post Comment